ਗੰਗਟੋਕ/ਨਵੀਂ ਦਿੱਲੀ, 18 ਜਨਵਰੀ (ਪੀ. ਟੀ.)- ਪ੍ਰਧਾਨ ਮੰਤਰੀ ਨਿਰੰਦਰ ਮੋਦੀ ਨੇ ਪੂਰਬ-ਉੱਤਰ ਦੇ ਆਪਣੇ ਦੋ ਦਿਨਾਂ ਦੌਰੇ ਨੂੰ ਲੈ ਕੇ ਅੱਜ ਟਵੀਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਖੇਤਰ ਦੇ ਸਮੁੱਚੇ ਵਿਕਾਸ ਦੇ ਲਈ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਪ੍ਰਧਾਨ ਮੰਤਰੀ ਦੇ ਅਨੁਸਾਰ ਕੇਂਦਰ ਸਰਕਾਰ ਪੂਰਬ-ਉੱਤਰ ਦੇ ਵਿਕਾਸ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਖੇਤਰ ਦਾ ਬਹੁਪੱਖੀ ਵਿਕਾਸ ਸੁਨਿਸ਼ਚਿਤ ਕਰਨ ਦੇ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਿਰੰਦਰ ਮੋਦੀ ਅੱਜ ਸ਼ਾਮ ਆਪਣੇ ਦੌਰੇ ਦੇ ਸਬੰਧ ’ਚ ਗੰਗਟੋਕ ਪੁੱਜੇ। ਦੌਰੇ ਦੌਰਾਨ ਉਨ੍ਹਾਂ ਨੇ ਰਿਜ ਪਾਰਕ ’ਤੇ ਫੁੱਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਬਾਅਦ ਿਵੱਚ ਉਨ੍ਹਾਂ ਨੇ ਜੈਿਵਕ ਖੇਤੀ ਅਤੇ ਈਕੋ ਟੂਿਰਜ਼ਮ ਉੱਤੇ ਕੌਮੀ ਸੰਮੇਲਨ ਨੂੰ ਸੰਬੋਧਨ ਕੀਤਾ। ਿੲਸ ਪ੍ਰੋਗਰਾਮ ਵਿੱਚ ਰਾਜਾਂ ਦੇ ਖੇਤੀ ਮੰਤਰੀ ਸ਼ਾਮਿਲ ਹੋਏ। ਰਾਜ ਭਵਨ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਾਇਆ ਗਿਆ ਅਤੇ ਬਾਅਦ ਵਿੱਚ ਸ਼ਾਮ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ।
ਪੂਰਬ-ਉੱਤਰ ਦੇ ਸਮੁੱਚੇ ਵਿਕਾਸ ਲਈ ਸਰਕਾਰ ਸਰਗਰਮ : ਮੋਦੀ



