Skip to content
Independent perspectives. Global stories.
BREAKING

ਵਿਦਿਆਰਥੀ ਦੀ ਖੁਦਕੁਸ਼ੀ ਦਾ ਮਾਮਲਾ-:ਹੈਦਰਾਬਾਦ ਪੁਲਿਸ ਨੇ ਗ੍ਰਹਿ ਮੰਤਰਾਲਾ ਨੂੰ ਭੇਜੀ ਰਿਪੋਰਟ

Share this story

ਅਸ਼ੋਕ ਵਾਜਪਾਈ ਨੇ ਵਾਿਪਸ ਕੀਤੀ ਡੀ ਲਿਟ ਦੀ ਉਪਾਧੀ

099

ਰੋਹਿਤ ਦੀ ਖੁਦਕੁਸ਼ੀ ਲਈ ਕੇਂਦਰੀ ਮੰਤਰੀ ਤੇ ਵੀ.ਸੀ. ਜ਼ਿੰਮੇਵਾਰ : ਰਾਹੁਲ ਗਾਂਧੀ

ਹੈਦਰਾਬਾਦ, 19 ਜਨਵਰੀ (ਪੀ. ਟੀ. ਲਾਇਵ)- ਹੈਦਰਾਬਾਦ ਯੂਨੀਵਰਿਸਟੀ ਵਿੱਚ ਦਲਿਤ ਵਿਦਿਆਰਥੀ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਜਿੱਥੇ ਕੇਂਦਰੀ ਮੰਤਰੀ ਬੰਡਾਰੂ ਦੱਤਾਤ੍ਰੇਅ ਉੱਪਰ ਮਾਮਲੇ ’ਚ ਲੱਗੇ ਦੋਸ਼ਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੈਦਰਾਬਾਦ ਵਿੱਚ ਵਿਦਿਆਰਥੀ ਜੱਥੇਬੰਦੀਆਂ ਨੇ ਵੀ ਰੋਸ ਵਿਖਾਵਾ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਹੈਦਰਾਬਾਦ ਪੁਲਿਸ ਨੇ ਤੱਥਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਭੇਜ ਦਿੱਤੀ ਹੈ। ਇਸ ਮਾਮਲੇ ਦੇ ਵਿਰੋਧ ਵਿੱਚ ਪ੍ਰਿਸੱਧ ਲੇਖਕ ਅਸ਼ੋਕ ਵਾਜਪਾਈ ਨੇ ਮੰਗਲਵਾਰ ਨੂੰ ਆਪਣੀ ਡੀ ਲਿਟ ਦੀ ਉਪਾਧੀ ਜਿਸ ਨੂੰ ਹੈਦਰਾਬਾਦ ਯੂਨੀਵਰਸਿਟੀ ਨੇ ਜਾਰੀ ਕੀਤਾ ਸੀ ਵਾਪਿਸ ਕਰ ਿਦੱਤੀ ਹੈ।
ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਇਸ ਮਾਮਲੇ ਦੇ ਸਬੰਧ ਵਿੱਚ ਹੈਦਰਾਬਾਦ ਪਹੁੰਚੇ। ਉਨ੍ਹਾਂ ਨੇ ਹੈਦਰਾਬਾਦ ਸੈਂਟਰਲ ਯੂਨੀਵਰਿਸਟੀ ਵਿੱਚ ਰੋਸ ਵਿਖਾਵਾ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਇਸ ਮੌਕੇ ਦੋਸ਼ ਲਾਉਂਦਿਆਂ ਕਿਹਾ ਕਿ ਮਾਮਲੇ ਵਿੱਚ ਵਿਦਿਆਰਥੀ ਦੇ ਕੋਲ ਖੁਦਕੁਸ਼ੀ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਸੀ, ਇਸ ਲਈ ਉਸ ਨੇ ਖੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਸ ਉੱਪਰ ਦਿੱਲੀ ’ਚ ਬੈਠੇ ਇੱਕ ਮੰਤਰੀ ਦਾ ਦਬਾਅ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਅੰਦੋਲਨਕਾਰੀ ਵਿਦਿਆਰਥੀ ਮ੍ਰਿਤਕ ਵਿਦਿਆਰਥੀ ਨਾਲ ਬੇਇਨਸਾਫੀ ਅਤੇ ਯੂਨੀਵਰਿਸਟੀ ਿਵੱਚ ਦਲਿਤ ਵਿਦਿਆਰਥੀਆਂ ਦੇ ਸਮਾਜਿਕ ਬਾਈਕਾਟ ਦੇ ਵਿਰੁੱਧ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੇ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਠੀਕ ਤਰ੍ਹਾਂ ਨਹੀਂ ਨਿਭਾਈ। ਵਾਈਸ ਚਾਂਸਲਰ ਮ੍ਰਿਤਕ ਵਿਦਿਆਰਥੀ ਰੋਹਿਤ ਦੇ ਪਰਿਵਾਰ ਨੂੰ ਵੀ ਨਹੀਂ ਮਿਲੇ। ਰਾਹੁਲ ਗਾਂਧੀ ਨੇ ਮੰਗ ਕਰਿਦਆਂ ਕਿਹਾ ਕਿ ਰੋਹਿਤ ਵੇਮੁਲਾ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਦੇ ਵਾਰਸਾਂ ਨੂੰ ਕੇਵਲ ਆਰਿਥਕ ਸਹਾਇਤਾ ਦੇ ਰੂਪ ਵਿੱਚ ਹੀ ਨਹੀਂ ਬਲਕਿ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਿਦਿਆਰਥੀਆਂ ਦੇ ਅੰਦੋਲਨ ਨੂੰ ਸਰਕਾਰ ਵੱਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਉਹ ਆਪ ਵਿਦਿਆਰਥੀਆਂ ਵੱਲੋਂ ਵਿੱਢੇ ਗਏ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਵਿਵਸਥਾ ਦੇ ਹਮਾਇਤੀ ਹਨ ਕਿ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੋਣਾ ਚਾਹੀਦਾ ਹੈ।

ਖੁਦਕੁਸ਼ੀ ਮਾਮਲੇ ’ਚ ਮੁਆਫੀ ਮੰਗੇ ਮੋਦੀ : ਕੇਜਰੀਵਾਲ 

kejriwal_1700131f_thumb.jpgਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੈਦਰਾਬਾਦ ਸੈਂਟਰਲ ਯੂਨੀਵਰਸਿਟੀ ’ਚ ਦਲਿਤ ਵਿਦਿਆਰਥੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪ੍ਰਧਾਨ  ਮੰਤਰੀ ਨਿਰੰਦਰ ਮੋਦੀ ’ਤੇ ਨਿਸ਼ਾਨਾ ਸਾਿਧਆ ਹੈ।ਦਰਅਸਲ ਕੇਂਦਰੀ ਮੰਤਰੀ ਬੰਡਾਰੂ ਦੱਤਾਤ੍ਰੇਅ ‘ਤੇ ਦੋਸ਼ ਲੱਗਣ ਤੋਂ ਬਾਅਦ ਇਸ ਮਾਮਲੇ ਨੇ ਿਸਆਸੀ ਰੂਪ ਧਾਰਨ ਕਰ ਲਿਆ ਹੈ।ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਰੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ  ਇਸ ਮਾਮਲੇ ’ਚ ਦੋਸ਼ੀ ਮੰਤਰੀ ਨੂੰ ਬਰਖ਼ਾਸਤ ਕਰਨ ਤੇ ਦੇਸ਼ ਕੋਲੋਂ ਇਸ ਮਾਮਲੇ ’ਚ ਮੁਆਫ਼ੀ ਮੰਗਣ।

WRITTEN BY