
ਤਰਨਤਾਰਨ, 20 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਖਡੂਰ ਸਾਹਿਬ ਉਪ ਚੋਣ ਦਾ ਨਤੀਜਾ 2017 ਦੀਆਂ ਵਿਧਾਨਸਭਾ ਚੋਣਾਂ ਦੇ ਨਤੀਜਿਆਂ ਦਾ ਸੰਕੇਤ ਹੋਵੇਗਾ। ਉਨ੍ਹਾਂ ਕਿਹਾ ਕਿ ਵਿਧਾਨਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਵਿਕਾਸ ਤੇ ਲੋਕ ਭਲਾਈ ਦਾ ਏਜੰਡਾ ਵਿਰੋਧੀਆਂ ਦੇ ਗੁੰਮਰਾਹ ਕੁੰਨ ਪ੍ਰਚਾਰ ਨੂੰ ਮਾਤ ਦੇਵੇਗਾ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਕਾਂਗਰਸ ਨੂੰ ਹੀ ਵਿਰੋਧੀ ਮੰਨਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਵਿੱਚ ਨਹੀਂ ਆਉਣਗੇ ।ਉਹਨਾਂ ਨੇ ਕਿਹਾ ਕਿ ਆਮ ਪਾਰਟੀ ਵੱਲੋਂ ਦਿੱਲੀ ਵਿੱਚ ਆਪਣੇ ਵਾਦਿਆਂ ਤੋਂ ਉਲਟ ਸਾਰੇ ਫੈਸਲੇ ਨਿੱਜੀ ਹਿੱਤਾਂ ਦੇ ਮੁੱਖ ਰੱਖ ਕੇ ਕੀਤੇ ਗਏ ਹਨ।
ਉੱਪ ਮੁੱਖ ਮੰਤਰੀ ਵੱਲੋਂ ਕਾਸ਼ੀ ਧਾਮ ਲਈ ਰੇਲਗੱਡੀ ਨੂੰ ਹਰੀ ਝੰਡੀ
ਜਲੰਧਰ (ਪੀ. ਟੀ.)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੇੱਥੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਕਾਸ਼ੀ ਧਾਮ ਵਾਰਾਣਸੀ ਨੂੰ ਪਹਿਲੀ ਰੇਲਗੱਡੀ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਰਵਾਇਤੀ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੁਕਾਬਲਾ ਹੋਵੇਗਾ, ਕਿਉਂਕਿ ਆਮ ਆਦਮੀ ਪਾਰਟੀ ਆਪਣੀ ਯਕੀਨੀ ਹਾਰ ਦੇ ਮੱਦੇਨਜ਼ਰ ਮੈਦਾਨ ਵਿੱਚੋਂ ਪਹਿਲਾਂ ਹੀ ਕਿਨਾਰਾ ਕਰ ਗਈ ਹੈ।
ਇਸ ਤੋਂ ਪਹਿਲਾਂ ਵਾਰਾਣਸੀ ਕਾਸ਼ੀ ਧਾਮ ਲਈ ਪਹਿਲੀ ਰੇਲਗੱਡੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ 1 ਹਜ਼ਾਰ ਸ਼ਰਧਾਲੂ ਕਾਸ਼ੀ ਗਏ ਹਨ।
ਇਸ ਮੌਕੇ ਮੁੱਖ ਤੌਰ ’ਤੇ ਕੈਬਿਨਟ ਮੰਤਰੀ ਭਗਤ ਚੂਨੀ ਲਾਲ,ਅਜੀਤ ਸਿੰਘ ਕੋਹਾੜ, ਸੋਹਣ ਸਿੰਘ ਠੰਡਲ, ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ ਤੇ ਕੇ.ਡੀ. ਭੰਡਾਰੀ, ਸਾਬਕਾ ਮੰਤਰੀ ਤੇ ਵਿਧਾਇਕ ਮਨੋਰੰਜਨ ਕਾਲੀਆ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ, ਦਿਲਬਾਗ ਹੁਸੈਨ ਚੇਅਰਮੈਨ, ਪ੍ਰਮੁੱਖ ਸਕੱਤਰ ਟਰਾਂਸਪੋਰਟ ਆਰ. ਵੈਂਕਟਰਤਨਮ , ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਆਈ.ਜੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਕੇ. ਵਰਮਾ, ਕਮਿਸ਼ਨਰ ਪੁਲਿਸ ਯੁਰਿੰਦਰ ਸਿੰਘ ਹੇਅਰ ਹਾਜ਼ਰ ਸਨ।



