Skip to content
Independent perspectives. Global stories.
BREAKING

ਸਿੱਖਿਆ ਵਿਭਾਗ ਦੇ ਵਿਸ਼ੇਸ਼ ਸੈੱਲ ਵੱਲੋਂ 721 ਸਕੂਲਾਂ ਦੀ ਚੈਕਿੰਗ

Share this story

        DaljitSinghCheema000.jpg

55 ਅਧਿਆਪਕ ਗੈਰ ਹਾਜ਼ਰ, 22 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ    

ਚੰਡੀਗੜ੍ਹ, 29 ਜਨਵਰੀ (ਪੀ. ਟੀ. ਬਿਊਰੋ)- ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈਲ ਵੱਲੋਂ ਅੱਜ ਸੂਬੇ ਦੇ ਤਿੰਨੋਂ ਮੰਡਲਾਂ ਵਿੱਚ ਜ਼ਿੰਲ੍ਹਾ ਵਾਰ ਟੀਮਾਂ ਬਣਾ ਕੇ 721 ਸਕੂਲਾਂ ਦੀ ਚੈਕਿੰਗ ਕੀਤੀ ਗਈ। ਵੱਖ-ਵੱਖ ਟੀਮਾਂ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਕੀਤੀ ਚੈਕਿੰਗ ਦੌਰਾਨ 55 ਅਧਿਆਪਕ ਗੈਰ ਹਾਜ਼ਰ, 68 ਲੇਟ ਹਾਜ਼ਰ ਅਤੇ 22 ਅਧਿਆਪਕ ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਲੰਬੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਅਧਿਆਪਕਾਂ ਨੂੰ ਚਾਰਜਸ਼ੀਟ ਜਾਰੀ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੈਰ ਹਾਜ਼ਰ ਅਤੇ ਲੇਟ ਆਉਣ ਵਾਲੇ ਅਧਿਆਪਕਾਂ ਖਿਲਾਫ ਅਗਲੇਰੀ ਕਾਰਵਾਈ ਲਈ ਵਿਭਾਗ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਲੰਧਰ ਮੰਡਲ ਵਿੱਚ 199 ਸਕੂਲਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 41 ਅਿਧਆਪਕ ਗੈਰ ਹਾਜ਼ਰ, 53 ਲੇਟ ਹਾਜ਼ਰ ਅਤੇ 8 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਇਸੇ ਤਰ੍ਹਾਂ ਨਾਭਾ (ਪਟਿਆਲਾ) ਮੰਡਲ ਵਿੱਚ ਕੀਤੀ ਗਈ 267 ਸਕੂਲਾਂ ਦੀ ਚੈਕਿੰਗ ਦੌਰਾਨ 6 ਅਧਿਆਪਕ ਗੈਰ ਹਾਜ਼ਰ, 7 ਲੇਟ ਹਾਜ਼ਰ ਅਤੇ 6 ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਫਰੀਦਕੋਟ ਮੰਡਲ ਵਿੱਚ 255 ਸਕੂਲਾਂ ਦੀ ਚੈਿਕੰਗ ਕੀਤੀ ਗਈ ਜਿਸ ਵਿੱਚ 8 ਗੈਰ ਹਾਜ਼ਰ, 8 ਲੇਟ ਹਾਜ਼ਰ ਅਤੇ 8 ਹੀ ਲੰਬੇ ਸਮੇਂ ਤੋਂ ਗੈਰ ਹਾਜ਼ਰ ਪਾਏ ਗਏ। ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਈ ਰੱਖਣ ਅਤੇ ਅਨੁਸ਼ਾਸ਼ਣ ਕਾਇਮ ਰੱਖਣ ਲਈ ਇਹ ਮੁਹਿੰਮ ਭੱਵਿਖ ਵਿੱਚ ਵੀ ਜਾਰੀ ਰੱਖੀ ਜਾਵੇ।

WRITTEN BY