Skip to content
Independent perspectives. Global stories.
BREAKING

ਹੁਸ਼ਿਆਰ ਵਿਦਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ ਸੱਤ ਰਿਹਾਇਸ਼ੀ ਮੈਰੀਟੋਰੀਅਸ ਸਕੂਲ

Share this story

sc

ਸੰਗਰੂਰ, ਫਿਰੋਜ਼ਪੁਰ ਤੇ ਗੁਰਦਾਸਪੁਰ ਵਿਖੇ ਮੈਰੀਟੋਰੀਅਸ ਸਕੂਲ ਇੇਸੇ ਸਾਲ ਖੁੱਲ੍ਹਣਗੇ : ਡਾ. ਚੀਮਾ

ਜਲੰਧਰ/ਚੰਡੀਗੜ੍ਹ, 1 ਫਰਵਰੀ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਿਆਰੀ ਤੇ ਮੁਫਤ ਸਿੱਖਿਆ ਦੇਣ ਦੇ ਮਕਸਦ ਨਾਲ ਖੋਲ੍ਹੇ ਗਏ 7 ਰਿਹਾਇਸ਼ੀ ਮੈਰੀਟੋਰੀਅਸ ਸਕੂਲ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਵਿਦਿਆਰਥੀਆਂ ਨੂੰ ਰੈਗੂਲਰ ਪੜ੍ਹਾਈ ਦੇ ਨਾਲ ਬਾਰ੍ਹਵੀਂ ਉਪਰੰਤ ਪੇਸ਼ੇਵਰ ਉਚ ਸਿੱਖਿਆ ਲਈ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਮੁਫਤ ਕੋਚਿੰਗ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਅਗਲੇ ਨਵੇਂ ਵਿਦਿਅਕ ਵਰ੍ਹੇ 2016-17 ਦੌਰਾਨ ਤਿੰਨ ਹੋਰ ਨਵੇਂ ਸਕੂਲ ਖੋਲ੍ਹੇ ਜਾਣਗੇ ਜਿਸ ਨਾਲ ਸੂਬੇ ਵਿੱਚ ਇਨ੍ਹਾਂ ਸਕੂਲਾਂ ਦੀ ਗਿਣਤੀ 10 ਹੋ ਜਾਵੇਗੀ। ਇਹ ਗੱਲ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਡਾ. ਚੀਮਾ ਨੇ ਦੱਸਿਆ ਕਿ 258.17 ਕਰੋੜ ਦੀ ਲਾਗਤ ਨਾਲ ਉਸਾਰੇ 7 ਮੈਰੀਟੋਰੀਅਸ ਸਕੂਲਾਂ ਵਿੱਚ ਮੌਜੂਦਾ ਸਮੇਂ 4850 ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਇ੍ਹਨਾਂ ਸੱਤ ਮੈਰੀਟੋਰੀਅਸ ਸਕੂਲਾਂ ਦੀ ਸਫਲਤਾ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ ਹੁਣ ਤਿੰਨ ਨਵੇਂ ਸਕੂਲ ਖੋਲ੍ਹੇ ਜਾ ਰਹੇ ਹਨ। ਇਹ ਸਕੂਲ ਸੰਗਰੂਰ, ਫਿਰੋਜ਼ਪੁਰ ਤੇ ਗੁਰਦਾਸਪੁਰ ਵਿਖੇ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇ੍ਹਨ੍ਹਾਂ ਵਿੱਚ ਅਗਲੇ ਵਿਦਿਅਕ ਸੈਸ਼ਨ ਤੋਂ ਪੜ੍ਹਾਈ ਸ਼ੁਰੂ ਹੋ ਜਾਵੇਗੀ। ਇ੍ਹਨ੍ਹਾਂ ਤਿੰਨ ਸਕੂਲਾਂ ਦੇ ਖੁੱਲ੍ਹਣ ਨਾਲ ਪੰਜਾਬ ਦਾ ਹਰ ਖਿੱਤਾ ਕਵਰ ਹੋ ਜਾਵੇਗਾ ਅਤੇ ਹਰ ਦੋ ਜ਼ਿਲ੍ਹਿਆਂ ਪਿੱਛੇ ਇੱਕ ਮੈਰੀਟੋਰੀਅਸ ਸਕੂਲ ਖੁੱਲ੍ਹ ਜਾਵੇਗਾ ਜਿਸ ਨਾਲ ਵਿਦਿਆਰਥੀਆਂ ਨੂੰ ਦੂਰ ਦਾਖਲਾ ਨਹੀਂ ਲੈਣਾ ਪਵੇਗਾ। ਮੁੱਖ ਮੰਤਰੀ ਸ. ਬਾਦਲ ਨੇ ਬੀਤੇ ਦਿਨੀਂ ਸਾਰੇ 7 ਸਕੂਲਾਂ ਵਿੱਚ ਨਵੇਂ ਪੱਕੇ ਪ੍ਰਿੰਸੀਪਲ ਨਿਯੁਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ।

WRITTEN BY