Skip to content
Independent perspectives. Global stories.
BREAKING

ਹਾਈ ਕੋਰਟ ਵੱਲੋਂ ਸਿੱਖਿਆ ਬੋਰਡ ਨੂੰ ਜਾਰੀ ਹੁਕਮਾਂ ਦੇ ਮਾਮਲੇ ਦਾ ਸਿੱਖਿਆ ਮੰਤਰੀ ਨੇ ਵੀ ਲਿਆ ਨੋਟਿਸ

Share this story

DaljitSinghCheema000_thumb.jpg

ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ : ਡਾ. ਚੀਮਾ

ਚੰਡੀਗੜ੍ਹ, 2 ਫਰਵਰੀ (ਪੀ. ਟੀ.)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇਕ ਵਿਦਿਆਰਥਣ ਦੇ ਅੰਕਾਂ ਦੇ ਮਾਮਲੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਜਾਰੀ ਕੀਤੇ ਹੁਕਮਾਂ ਦੇ ਮਾਮਲੇ ਦਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਵੀ ਗੰਭੀਰ ਨੋਟਿਸ ਲੈਂਦਿਆਂ ਬੋਰਡ ਦੀ ਚੇਅਰਪਰਸਨ ਨੂੰ 7 ਦਿਨਾਂ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਡਾ.ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।   ਉਨ੍ਹਾਂ ਕਿਹਾ ਕਿ ਉਨ੍ਹਾਂ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਇਸ ਮਾਮਲੇ ਦੀ ਮੁਕੰਮਲ ਰਿਪੋਰਟ ਬਣਾ ਕੇ ਉਨ੍ਹਾਂ ਕੋਲ 7 ਦਿਨਾਂ ਦੇ ਅੰਦਰ ਸੌਂਪਣ ਲਈ ਕਿਹਾ ਹੈ। ਉਨ੍ਹਾਂ ਚੇਅਰਪਰਸਨ ਨਾਲ ਫੋਨ ’ਤੇ ਗੱਲਬਾਤ ਕਰਿਦਆਂ ਨੂੰ ਇਸ ਨੂੰ ਬਹੁਤ ਹੀ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਇਸ ਸਬੰਧੀ ਵਿਸਥਾਰ ਵਿੱਚ ਰਿਪੋਰਟ ਬਣਾ ਕੇ ਸੌਂਪੀ ਜਾਵੇ ਅਤੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ’ਤੇ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

WRITTEN BY