
ਕੇਜਰੀਵਾਲ ਦੀਆਂ ਅੜਿੱਕਾ ਪਾਊ ਨੀਤੀਆਂ ਕਣਕ ਤੇ ਝੋਨੇ ਦੀ ਖਰੀਦ ਨੂੰ ਬੰਦ ਕਰਨਗੀਆਂ
ਖਡੂਰ ਸਾਹਿਬ , 3 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਪੱਸ਼ਟ ਤੇ ਕਰਾਰੀ ਹਾਰ ਨੂੰ ਯਕੀਨੀ ਦੇਖਦਿਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਉਪ ਚੋਣ ਮੈਦਾਨ ਵਿਚੋਂ ਭੱਜਣ ਨਾਲ ਦੋਹਾਂ ਪਾਰਟੀਆਂ ਦਾ ਕਿਰਦਾਰ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ।
ਅੱਜ ਇੱਥੇ ਖਡੂਰ ਸਾਹਿਬ , ਸ੍ਰੀ ਗੋਇੰਦਵਾਲ ਸਾਹਿਬ, ਫਤਿਆਬਾਦ, ਜਮਰਾਏ, ਮੁੰਡਾ ਪਿੰਡ ਤੇ ਚੰਬਾ ਵਿਖੇ ਅਕਾਲੀ ਦਲ ਵਲੋਂ ਕੀਤੇ ਗਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ‘ਕਾਂਗਰਸ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਇਹ ਦਾਅਵਾ ਕੀਤਾ ਗਿਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿਚ ਅਸਤੀਫਾ ਦਿੱਤਾ ਸੀ, ਪਰ ਕੀ ਉਹ ਇਹ ਸਪੱਸ਼ਟ ਕਰ ਸਕਦੇ ਹਨ ਕਿ ਉਨ੍ਹਾਂ ਸਿੱਖਾਂ ਦੀ ਧਾਰਮਿਕ ਤੇ ਰਾਜਨੀਤਕ ਅਗਵਾਈ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਢੇਰੀ ਕਰਨ ਤੇ 84 ਦੀ ਸਿੱਖ ਨਸਲਕੁਸ਼ੀ ਲਈ ਜਿੰਮੇਵਾਰ ਕਾਂਗਰਸ ਦਾ ਹੱਥ ਹੀ ਕਿਉਂਂ ਫੜਿਆ ਸੀ? ਉਨ੍ਹਾਂ ਕਿਹਾ ਕਿ ਇੱਕ ਸੱਚਾ ਵਿਅਕਤੀ ਸਿੱਖਾਂ ਦੇ ਕਤਲ ਲਈ ਜਿੰਮੇਵਾਰ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਕਿਵੇਂ ਲੜ ਸਕਦਾ ਸੀ। ਕਾਂਗਰਸ ਦੇ ਪ੍ਰਧਾਨ ਕੈਪਟਨ ਅਮਿਰੰਦਰ ਸਿੰਘ ਨੂੰ ਸੰਬੋਧਨ ਕਰਿਦਆਂ ਸ. ਬਾਦਲ ਨੇ ਕਿਹਾ ਕਿ ‘ਕਾਂਗਰਸੀ ਦਾਅਵਾ ਕਰਦੇ ਹਨ ਕਿ ਉਹ ਬੱਬਰ ਸ਼ੇਰ ਹਨ ਪਰ ਉਹ ਕਿਹੜੇ ਸ਼ੇਰ ਹਨ ਜੋ ਮੈਦਾਨ ਵਿੱਚੋਂ ਭੱਜ ਗਏ’ । ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਅਜਿਹੇ ਵਿਅਕਤੀ ਨੂੰ ਕੀ ਕਿਹਾ ਜਾਂਦਾ ਹੈ। ਸ. ਬਾਦਲ ਨੇ ਕਿਹਾ ਕਿ ਸਾਨੂੰ ਆਮ ਆਦਮੀ ਪਾਰਟੀ ਤੇ ਉਸਦੇ ਆਗੂ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਿਰਦਾਰ ਬਾਰੇ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਸਨੇ ਇਹ ਦਾਅਵਾ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਫਿਰ ਉਨ੍ਹਾਂ ਆਪਣੇ ਪੁੱਤਰ ਦੇ ਸਿਰ ਦੀ ਸਹੁੰ ਖਾ ਕੇ ਕਿਹਾ ਕਿ ਉਹ ਕਾਂਗਰਸ ਨਾਲ ਚੋਣਾਂ ਤੋਂ ਬਾਅਦ ਸਾਂਝ ਨਹੀਂ ਪਾਉਣਗੇ। ਉਨ੍ਹਾਂ ਇਹ ਵੀ ਵਾਅਦਾ ਕੀਤਾ ਸੀ ਕਿ ਉਨ੍ਹਾਂ ਦਾ ਕੋਈ ਵੀ ਵਿਧਾਇਕ ਤਨਖਾਹ ਜਾਂ ਸਹੂਲਤਾਂ ਨਹੀਂ ਲਵੇਗਾ। ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ ਆਪਣੇ ਸਾਰੇ ਵਾਅਦਿਆਂ ਤੇ ਦਾਅਵਿਆਂ ਤੋਂ ਪਾਸਾ ਵੱਟ ਗਏ ਹਨ। ਉਨ੍ਹਾਂ ਿਕਹਾ ਿਕ ਅਜਿਹਾ ਵਿਅਕਤੀ ਪੰਜਾਬ ਦਾ ਕੀ ਸੰਵਾਰੇਗਾ? ਸ. ਬਾਦਲ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਦਾ ਅੜੀਅਲ ਵਤੀਰਾ ਤੇ ਅੜਿੱਕਾ ਪਾਉਣ ਵਾਲੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਕਣਕ ਤੇ ਝੋਨੇ ਦੀ ਸੁਚਾਰੂ ਖਰੀਦ ਵੀ ਬੰਦ ਹੋ ਸਕਦੀ ਹੈ। ਪੰਜਾਬ ਸਰਕਾਰ ਵਲੋਂ ਵਿਕਾਸ ਤੇ ਸਮਾਜਿਕ ਭਲਾਈ ਦੀਆਂ ਯੋਜਨਾਵਾਂ ਬਾਰੇ ਬੋਲਦੇ ਹੋਏ ਸ.ਬਾਦਲ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਾਲਾਨਾ 6000 ਕਰੋੜ ਰੁਪੈ ਦੀ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਲਈ ਆਟਾ ਦਾਲ ਯੋਜਨਾ, ਪੈਨਸ਼ਨ ਸਕੀਮ ਵੀ ਅਕਾਲੀ -ਭਾਜਪਾ ਸਰਕਾਰ ਵਲੋਂ ਹੀ ਲਾਗੂ ਕੀਤੀ ਗਈ। ਉਨ੍ਹਾਂ ਿਕਹਾ ਿਕ ਕੈਪਟਨ ਅਮਰਿੰਦਰ ਿਸੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕ ਭਲਾਈ ਦੀ ਿੲਕ ਵੀ ਯੋਜਨਾ ਸ਼ੁਰੂ ਨਹੀਂ ਕੀਤੀ ਗਈ ਸੀ।
ਨੌਜਵਾਨਾਂ ਨੂੰ ਰੁਜ਼ਾਗਰ ਦੇਣ ਬਾਰੇ ਬੋਲਿਦਆਂ ਸ. ਬਾਦਲ ਨੇ ਕਿਹਾ ਕਿ ਸਭ ਜਾਣਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਕਰੀਆਂ ’ਤੇ ਪੂਰਨ ਪਾਬੰਦੀ ਲਾਈ ਗਈ ਸੀ ਜਦਕਿ ਜਿੱਥੇ ਪਿਛਲੀ ਅਕਾਲੀ -ਭਾਜਪਾ ਸਰਕਾਰ ਵਲੋਂ 1.20 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂÎ ਗਈਆਂ ਉੱਥੇ ਹੀ ਇਸ ਵਾਰ ਵੀ 1 ਲੱਖ 13 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਬੋਲਦਿਆਂ ਸੰਸਦ ਮੈਂਬਰ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਹਲਕੇ ਵਿੱਚ ਵਿਕਾਸ ਦੇ ਮੱਦੇਨਜ਼ਰ ਆਪਣੀ ਵੋਟ ਦਾ ਇਸਤੇਮਾਲ ਕਰਨ। ਇਸ ਮੌਕੇ ਅਕਾਲੀ ਦਲ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ, ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਵੀ ਸੰਬੋਧਨ ਕੀਤਾ।



