![]()
ਹਰੇਕ ਸ਼੍ਰੇਣੀ ਦੇ ਕਿਸਾਨਾਂ ਨੂੰ ਤਿੰਨ ਲੱਖ, ਦੋ ਲੱਖ ਅਤੇ ਇੱਕ ਲੱਖ ਦੇ ਨਗਦ ਇਨਾਮ ਤੇ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ
ਜਲੰਧਰ/ਚੰਡੀਗੜ੍ਹ, 5 ਫਰਵਰੀ- ਅਗਾਂਹਵਧੂ ਕਿਸਾਨਾਂ ਦੀਆਂ ਵਿਲੱਖਣ ਸੇਵਾਵਾਂ ਅਤੇ ਨਵੀਨਤਮ ਪਹਿਲਕਦਮੀਆਂ ਨੂੰ ਮਾਨਤਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਖੇਤੀ ਸਹਾਇਕ ਧੰਦਿਆਂ ਵਿਚ ਲੱਗੇ ਕਿਸਾਨਾਂ ਨੂੰ ਸਨਮਾਨਤ ਕਰਨ ਲਈ ਇਕ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਜੀ.ਐਸ. ਕਾਲਕਟ ਦੀ ਅਗਵਾਈ ਵਾਲੀ ਛੇ ਮੈਂਬਰੀ ਚੋਣ ਕਮੇਟੀ ਵੱਲੋਂ ਚੋਣ ਦੇ ਅਧਾਰ ਉਤੇ ਇਨ੍ਹਾਂ ਕਿਸਾਨਾਂ ਨੂੰ ਕ੍ਰਮਵਾਰ ਤਿੰਨ ਲੱਖ ਰੁਪਏ, ਦੋ ਲੱਖ ਰੁਪਏ ਅਤੇ ਇਕ ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਵੇਰੇ ਇਸ ਸਬੰਧੀ ਫਾਈਲ ਉਤੇ ਸਹੀ ਪਾ ਦਿੱਤੀ ਹੈ। ਇਸ ਚੋਣ ਕਮੇਟੀ ਕਿਸਾਨਾਂ ਨੂੰ ਸਨਮਾਨਤ ਕਰਨ ਸਬੰਧੀ ਹਰ ਸਾਲ ਅਪ੍ਰੈਲ ਦੇ ਮਹੀਨੇ ਆਪਣੀਆਂ ਸਿਫਾਰਸ਼ਾਂ ਦੇਵੇਗੀ ਅਤੇ ਇਸ ਸਬੰਧੀ ਸਮਾਗਮ ਹਾੜ੍ਹੀ ਅਤੇ ਸਾਉਣੀ ਦੇ ਵਿਚਕਾਰਲੇ ਸਮੇਂ ਦੌਰਾਨ ਹੋਵੇਗਾ। ਇਸ ਸਕੀਮ ਦੇ ਹੇਠ ਉਨ੍ਹਾਂ ਕਿਸਾਨਾਂ ਨੂੰ ਸਨਮਾਨਤ ਕੀਤਾ ਜਾਵੇਗਾ ਜਿਨ੍ਹਾਂ ਨੇ ਰਿਵਾਇਤੀ ਖੇਤੀ ਦੀ ਥਾਂ ਖੇਤੀ ਵਿਭਿੰਨਤਾ ਅਤੇ ਨਵੀਨਤਮ ਖੇਤੀ ਅਮਲਾਂ ਨੂੰ ਵਿਕਸਤ ਕਰਨ ਲਈ ਵੱਡਾ ਯੋਗਦਾਨ ਦਿੱਤਾ ਹੈ। ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਨਗਦ ਇਨਾਮ
ਅਤੇ ਇਕ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਇ੍ਹਨਾਂ ਅਗਾਂਹਵਧੂ ਕਿਸਾਨਾਂ ਨੂੰ ਦੂਜੇ ਕਿਸਾਨਾਂ ਲਈ ਮਾਰਗਦਰਸ਼ਕ ਵਜੋਂ ਪੇਸ਼ ਕਰਨਾ ਹੈ ਤਾਂ ਜੋ ਉਹ ਿੲਨ੍ਹਾਂ ਦੇ ਵੱਡੇ ਤਜ਼ਰਬੇ ਅਤੇ ਨਵੀਨਤਮ ਮੁਹਾਰਤ ਤੋਂ ਵੱਧ ਤੋਂ ਵੱਧ ਲਾਭ ਉਠਾ ਸਕਣ। ਸ. ਬਾਦਲ ਨੇ ਇੱਛਾ ਪ੍ਰਗਟ ਕੀਤੀ ਹੈ ਕਿ ਅਜਿਹੇ ਅਗਾਂਹਵਧੂ ਕਿਸਾਨਾਂ ਦੀਆਂ ਸਫਲ ਕਹਾਣੀਆਂ ਸਰਕਾਰੀ, ਗੈਰ-ਸਰਕਾਰੀ ਮੀਡੀਆ ਵਿੱਚ ਵੱਡੀ ਪੱਧਰ ’ਤੇ ਪ੍ਰਕਾਸ਼ਿਤ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਨੌਜਵਾਨ ਕਿਸਾਨਾਂ ਲਈ ਪ੍ਰੇਰਨਾ ਬਣ ਸਕਣ ਅਤੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਧੰਦਾ ਬਣਾ ਸਕਣ।
ਇਸ ਸਕੀਮ ਹੇਠ ਕਿਨੂੰ, ਅਮਰੂਦ, ਲੀਚੀ, ਨਾਖ਼, ਸਟ੍ਰਾਬੈਰੀ, ਆਲੂ, ਖੁੰਬਾਂ, ਬਾਸਮਤੀ, ਗੰਨਾ, ਮੱਕੀ, ਦਾਲਾਂ, ਸੋਆਇਬੀਨ, ਕਪਾਹ, ਤੇਲ ਬੀਜ, ਫ਼ਲ ਤੇ ਸਬਜ਼ੀਆਂ ਆਦਿ ਦੀ ਖੇਤੀ ਸਫਲਤਾਪੂਰਨ ਕਰਨ ਤੋਂ ਇਲਾਵਾ ਡੇਅਰੀ ਫਾਰਿਮੰਗ, ਸ਼ਿਹਦ ਦੀਆਂ ਮੱਖੀਆਂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਵਿੱਚ ਨਾਮਨਾ ਖੱਟਣ ਵਾਲੇ ਕਿਸਾਨਾਂ ਨੂੰ ਸਨਮਾਨਤ ਕੀਤਾ ਜਾਵੇਗਾ। ਡੇਅਰੀ ਧੰਦੇ ਵਿੱਚ ਲੱਗੇ ਅਗਾਂਹਵਧੂ ਕਿਸਾਨਾਂ ਨੂੰ ਵਧੀਆ ਤਰੀਕੇ ਨਾਲ ਸਨਮਾਨਤ ਕਰਨ ਲਈ ਮੁੱਖ ਮੰਤਰੀ ਨੇ ਡੇਅਰੀ ਸੈਕਟਰ ਵਿੱਚ ਮੱਝਾਂ, ਗਾਵਾਂ ਅਤੇ ਦੇਸੀ ਗਾਵਾਂ ਦੀਆਂ ਤਿੰਨ ਸ਼ੇ੍ਰਣੀਆਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ‘ਨਵੀਨਤਮ ਖੇਤੀ’ ਦੀ ਸ਼੍ਰੇਣੀ ਵਿੱਚ ਸਭ ਤੋਂ ਵਧੀਆ ਖੇਤੀ ਅਮਲਾਂ/ਤਕਨਾਲੋਜੀ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਇੇਸ ਤਰ੍ਹਾਂ ਹੀ ਮੁੱਖ ਮੰਤਰੀ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਅਤੇ ਬੇ-ਜ਼ਮੀਨੇ ਕਿਸਾਨਾਂ/ਕਿਰਤੀਆਂ ਨੂੰ ਇੱਕ ਵੱਖਰੀ ਸ਼੍ਰੇਣੀ ਅਤੇ ਪੰਜ ਏਕੜ ਤੋਂ ਉਪਰ ਵਾਲੇ ਕਿਸਾਨਾਂ/ਕਾਸ਼ਤਕਾਰਾਂ ਨੂੰ ਵੱਖਰੀ ਸ਼੍ਰੇਣੀ ਵਿੱਚ ਰੱਖਣ ਅਤੇ ਵੱਖਰੇ ਤੌਰ ’ਤੇ ਸਨਮਾਨਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਿਸਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬੀ.ਐਸ. ਢਿੱਲੋਂ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਏ.ਐਸ. ਨੰਦਾ, ਸਲਾਹਕਾਰ ਪਸ਼ੂ ਪਾਲਣ ਡਾ. ਬੀ.ਕੇ. ਉੱਪਲ, ਹੁਸ਼ਿਆਰਪੁਰ ਤੋਂ ਅਗਾਂਹਵਧੂ ਕਿਸਾਨ ਸ੍ਰੀ ਕੁਲਵੰਤ ਸਿੰਘ ਸ਼ਾਮਲ ਹਨ ਜਦਿਕ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਸਕੱਤਰ ਡਾ. ਬੀ.ਐਸ. ਸਿੱਧੂ ਇਸ ਕਮੇਟੀ ਦੇ ਮੈਂਬਰ ਕਨਵੀਨਰ ਹੋਣਗੇ।



