Skip to content
Independent perspectives. Global stories.
BREAKING

ਪੰਜਾਬ ਵੱਲੋਂ ਕੇਂਦਰ ਤੋਂ 15 ਹਜ਼ਾਰ ਕਰੋੜ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ

Share this story

 

aurn

ਵਿੱਤ ਮੰਤਰੀ ਸ. ਪਰਿਮੰਦਰ ਸਿੰਘ ਢੀਂਡਸਾ ਵੱਲੋਂ ਅਰੁਨ ਜੇਤਲੀ ਨਾਲ ਮੁਲਾਕਾਤ

ਕੈਂਸਰ ਦੇ ਪ੍ਰਕੋਪ ਨੂੰ ਰੋਕਣ ਲਈ  ਕਰੋੜ ਦੀ ਮੰਗ 

ਨਵੀਂ ਦਿੱਲੀ/ਚੰਡੀਗੜ੍ਹ, 7 ਫਰਵਰੀ- ਪੰਜਾਬ ਨੇ ਕੇਂਦਰ ਸਰਕਾਰ ਕੋਲ ਸੂਬੇ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਲਈ 15 ਹਜ਼ਾਰ ਕਰੋੜ ਰੁਪਏ ਦੀ ਵਿਸ਼ੇਸ਼ ਵਿੱਤੀ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮਾਲਵਾ ਖਿੱਤੇ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਵੀ 100 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਗਈ ਹੈ। ਇਹ ਮੰਗ ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵਧੀਕ ਮੁੱਖ ਸਕੱਤਰ (ਵਿੱਤ) ਸ੍ਰੀ ਡੀ.ਪੀ. ਰੈਡੀ ਨਾਲ ਬਜਟ ਤੋਂ ਪਹਿਲਾਂ ਸੂਬਿਆਂ ਦੇ ਵਿੱਤ ਮੰਤਰੀਆਂ ਨਾਲ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੀ ਮੀਟਿੰਗ ਵਿਚ ਰੱਖੀ ਗਈ। ਇਸ ਗੱਲਬਾਤ ਦੌਰਾਨ ਵਿੱਤੀ ਵਰ੍ਹੇ 2016-17 ਵਿਚ ਸੀ.ਐਸ.ਟੀ ਮੁਆਵਜ਼ਾ ਦੇਣ ਲਈ ਵੀ ਕੇਂਦਰ ਕੋਲੋਂ ਲੋੜੀਂਦੀ ਵਿੱਤੀ ਮਦਦ ਮੰਗੀ ਗਈ। ਮੀਟਿੰਗ ਦੌਰਾਨ ਬੋਲਦੇ ਹੋਏ ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਨੇ ਭਾਰਤ ਦੀ ਖੁਰਾਕ ਸਮੱਸਿਆ ਨੂੰ ਨਜਿਠਣ ਵਿਚ ਕੇਂਦਰੀ ਰੋਲ ਅਦਾ ਕੀਤਾ ਹੈ ਅਤੇ ਪੰਜਾਬ ਵੱਲੋਂ ਕੀਤੀ ਗਈ ਮਿਹਨਤ ਸਦਕਾ ਹੀ ਭਾਰਤ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾ ਸਕਿਆ ਹੈ। ਉਨ੍ਹਾਂ ਕਿਹਾ ਕਿ ਇਸ ਮੋਹਰੀ ਰੋਲ ਨੂੰ ਅਦਾ ਕਰਦੇ ਹੋਏ ਪੰਜਾਬ ਦੇ ਕੁਦਰਤੀ ਸੋਮਿਆਂ ਦਾ ਕਾਫੀ ਘਾਣ ਹੋਇਆ ਹੈ ਜਿਸ ਦੇ ਨਾਲ-ਨਾਲ ਕੁਦਰਤੀ ਸੋਮਿਆਂ ਦੇ ਵਾਧੂ ਇਸਤਮਾਲ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਵੀ ਵਿਕਰਾਲ ਰੂਪ ਧਾਰਣ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਥਿਤੀਆਂ ਵਿਚ ਮਨੁੱਖੀ ਜੀਵਨ ਨੂੰ ਗੰਭੀਰ ਚੁਨੌਤੀ ਦਾ ਸਾਹ[i]ਮਨਾ ਕਰਨਾ ਪੈ ਰਿਹਾ ਹੈ। ਪੰਜਾਬ ਦੀ ਮਿੱਟੀ ਅਤੇ ਪਾਣੀ ਦਾ ਪ੍ਰਦੂਸ਼ਣ ਖਤਰੇ ਦੇ ਨਿਸ਼ਾਨ ਤੱਕ ਪੁੱਜ ਗਿਆ ਹੈ ਜਿਸ ਕਾਰਨ ਅੰਨ ਦੀ ਪੈਦਾਵਾਰ ਘੱਟ ਰਹੀ ਹੈ। ਸਿੱਟੇ ਵਜੋਂ ਕਿਸਾਨੀ ਅਤੇ ਮਜ਼ਦੂਰਾਂ ਦਾ ਜੀਵਨ ਦੁਸ਼ਵਾਰ ਹੁੰਦਾ ਜਾ ਰਿਹਾ ਹੈ ਅਤੇ ਕਿਸਾਨ ਆਤਮ ਹਤਿਆਵਾਂ ਕਰਨ ਲਈ ਮਜ਼ਬੁਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 274 ਸੱਨਅਤੀ ਅਦਾਰੇ ਪੰਜਾਬ ਵਿੱਚੋਂ ਪਲਾਿੲਨ ਕਰਕੇ ਹੋਰਨਾਂ ਸੂਬਿਆਂ ਵਿੱਚ ਚਲੇ ਗਏ ਹਨ। ਜਿਸ ਕਾਰਨ ਪੰਜਾਬ ਨੂੰ ਘੱਟੋ ਘੱਟ 3675 ਕਰੋੜ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਕੇਰਲ ਅਤੇ ਪੱਛਮੀ ਬੰਗਾਲ ਦੇ ਨਾਲ ਕਰਜ਼ਾ ਮਾਫੀ ਲਈ ਇੱਕ ਢੁੱਕਵਾਂ ਕੇਸ ਸੀ। ਉਨ੍ਹਾਂ ਕਿਹਾ ਕਿ ਇਹ ਵਾਦਾ ਕੀਤਾ ਗਿਆ ਸੀ ਕਿ ਪੰਜਾਬ ਦੀ ਕਰਜ਼ਾ ਮੁਆਫੀ ਦਾ ਮਾਮਲਾ 14ਵੇਂ ਵਿੱਤੀ ਕਮਿਸ਼ਨ ਵਲੋਂ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਜਦਿਕ ਹੋਇਆ ਇਸ ਤੋਂ ਉਲਟ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ਾ ਮੁਆਫੀ ਲਈ ਇਸ ਕਾਰਨ ਇੰਨਕਾਰ ਕੀਤਾ ਗਿਆ ਕਿਉਂਕਿ ਪੰਜਾਬ ਵਿੱਚ ਖੇਤੀ ਸੈਕਟਰ ਨੂੰ ਮੁਫਤ ਬਿਜਲੀ ਸਪਲਾਈ ਕੀਤੀ ਜਾਂਦੀ ਹੈ।

WRITTEN BY