
ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਰਹਿਣਗੇ ਪਹਿਲ ਦੇ ਖੇਤਰ
ਬਠਿੰਡਾ, 8 ਫਰਵਰੀ (ਸੁਖਵਿੰਦਰ ਸਰਾਂ)- ਆਈ.ਏ.ਐਸ. ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਵੱਜੋਂ ਆਪਣਾ ਆਹੁੱਦਾ ਸੰਭਾਲ ਲਿਆ ਹੈ। ਆਹੁੱਦਾ ਸੰਭਾਲਦਿਆ ਸ਼੍ਰੀਮਤੀ ਸਿੱਧੂ ਨੇ ਕਿਹਾ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉਨਾਂ੍ਹ ਦੇ ਪਹਿਲ ਦੇ ਖੇਤਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਤਰੀਕੇ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਉਪਲਬੱਧ ਕਰਵਾ ਕੇ ਉਹ ਲੋਕਾਂ ਦੀਆਂ ਆਸਾਂ ਊਮੀਦਾਂ ਤੇ ਖਰਾ ਉਤਰਨ ਦਾ ਯਤਨ ਕਰਣਗੇ। ਇਸਤੋਂ ਪਹਿਲਾਂ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਐਡੀਸ਼ਨਲ ਡਿਪਟੀ ਜਨਰਲ ਸਕੂਲ ਸਿਖਿਆ ਅਤੇ ਡਵੀਜ਼ਨਲ ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਸ਼੍ਰੀਮਤੀ ਸਿੱਧੂ ਨੇ ਸਨ 1995 ‘ਚ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਧਾਰ (ਲੁਧਿਆਣਾ) ਵੱਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਬਠਿੰਡਾ ਅਤੇ ਮਾਨਸਾ ਵਿਖੇ ਬਤੌਰ ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਿੲਤ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ।
ਸ਼੍ਰੀਮਤੀ ਪਰਮਪਾਲ ਕੌਰ ਿਸੱਧੂ ਨੇ…



