Skip to content
Independent perspectives. Global stories.
BREAKING

ਆਮ ਆਦਮੀ ਪਾਰਟੀ ਦੋਗਲੀ ਰਾਜਨੀਤੀ ਕਰ ਰਹੀ ਹੈ : ਸ. ਮਜੀਠੀਆ

Share this story

ਕਿਹਾ, ਕਾਂਗਰਸ ਦਾ ਗਰਾਫ਼ ਦਿਨੋ-ਦਿਨ ਡਿੱਗਦਾ ਜਾ ਰਿਹੈ
ਯੂਥ ਅਕਾਲੀ ਦਲ ਗੜ੍ਹਸ਼ੰਕਰ ਵਲੋਂ ਲਗਾਏ ਗਏ ਖੂਨਦਾਨ ਕੈਂਪ ਦੀ ਕੀਤੀ ਸ਼ਲਾਘਾ

majithia ਹੁਸ਼ਿਆਰਪੁਰ, 19 ਸਤੰਬਰ (ਪੰਜਾਬ ਟਾਇਮਜ਼ ਬਿਊਰੋ)-ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਗਲੀ ਰਾਜਨੀਤੀ ਕਰ ਰਹੀ ਹੈ ਅਤੇ ਅਜਿਹੀ ਪਾਰਟੀ ਸੂਬੇ ਦਾ ਕੁਝ ਨਹੀਂ ਸਵਾਰ ਸਕਦੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਸ੍ਰ: ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਰੱਖੀ ਗਈ ਧੰਨਵਾਦੀ ਰੈਲੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਲੋਕ ਤਰਾਹ-ਤਰਾਹ ਕਰ ਰਹੇ ਹਨ ਅਤੇ ਇਹ ਪਾਰਟੀ ਪੰਜਾਬ ਵਿੱਚ ਸਹੂਲਤਾਂ ਦੇਣ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਮੁੱਦੇ ’ਤੇ ਵੀ ਇਸ ਪਾਰਟੀ ਵਲੋਂ ਦੋਗਲੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀਆਂ ਗਲਤ ਨੀਤੀਆਂ ਕਰਕੇ ਅੰਨਾ ਹਜ਼ਾਰੇ, ਪ੍ਰਭਾਤ ਭੂਸ਼ਨ ਅਤੇ ਸੁੱਚਾ ਸਿੰਘ ਛੋਟੇਪੁਰ ਵਰਗੇ ਵਿਅਕਤੀ ਪਾਰਟੀ ਤੋਂ ਅਲੱਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਗਲਤ ਲੀਡਰਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਅਵਾਜ਼ ਉਠਾਉਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਰਿਹਾ ਹੈ। ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ੍ਰ: ਮਜੀਠੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਗਰਾਫ਼ ਦਿਨੋ-ਦਿਨ ਡਿੱਗਦਾ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਦੀ ਇਸ ਮੰਦਹਾਲੀ ਲਈ ਕੈਪਟਨ ਅਮਰਿੰਦਰ ਸਿੰਘ ਖੁਦ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਉਹ ਆਪਣੇ ਵਜ਼ੀਰਾਂ ਅਤੇ ਹਲਕਾ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ ਸਨ ਅਤੇ ਹੁਣ ‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਕਸ਼ੇ ਤੋਂ ਗਾਇਬ ਹੋਣ ਲਈ ਜਿਥੇ ਕੇਂਦਰ ਦੇ ਕਾਂਗਰਸੀ  ਮੰਤਰੀਆਂ ਦਾ ਹੱਥ ਸੀ, ਉਥੇ ਰਾਜ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਗਲਤ ਨੀਤੀਆਂ ਦੁਆਰਾ ਖੁਦ ਕਾਂਗਰਸ ਦਾ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਮੰਦਰ ਵਿਧਾਨ ਸਭਾ ਵਿੱਚ ਵੀ ਕਾਂਗਰਸੀ ਹੱਥੋਪਾਈ ’ਤੇ ਉਤਰ ਆਏ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸੀ ਪੂਰੀ ਤਰ੍ਹਾਂ ਬੌਖਲਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰ: ਵਿਰਸਾ ਸਿੰਘ ਵਲਟੋਹਾ ਨੇ ਕੋਈ ਵੀ ਅਪਸ਼ਬਦ ਨਹੀਂ ਬੋਲੇ, ਪਰ ਕਾਂਗਰਸੀ ਸ਼ਰਾਰਤ ਕਰਕੇ ਪਾੜੋ ਤੇ ਰਾਜ ਕਰਨ ਦੀ ਨੀਤੀ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜੋ ਹਸ਼ਰ ਹੋਇਆ, ਉਹ ਸਾਰਿਆਂ ਦੇ ਸਾਹਮਣੇ ਹੈ। ਆਪ ਦੇ ਅੱਧੇ ਤੋਂ ਜ਼ਿਆਦਾ ਮੰਤਰੀ ਕਿਸੇ ਨਾ ਕਿਸੇ ਕੇਸ ਵਿੱਚ ਫ਼ਸੇ ਹੋਏ ਹਨ। ਜਿਹੜੀਆਂ ਸਹੂਲਤਾਂ ਆਮ ਆਦਮੀ ਪਾਰਟੀ ਰਾਜ ਦੇ ਲੋਕਾਂ ਨੂੰ ਦੇਣ ਦਾ ਵਾਅਦਾ ਕਰ ਰਹੀ ਹੈ, ਉਸ ਤੋਂ ਵੱਧ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਮੁਹੱਈਆ ਕਰਵਾਈਆਂ ਹਨ। ਸ੍ਰ: ਮਜੀਠੀਆ ਨੇ ਕਿਹਾ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ, ਤਾਂ ਆਪਣੇ ਨਿਜੀ ਹਿੱਤਾਂ ਦੇ ਖਾਤਰ ਤੀਜੇ-ਚੌਥੇ ਫਰੰਟ ਬਣਾਉਣ ਵਾਲੇ ਰਾਜਨੀਤਿਕ ਆਗੂ ਇਸ ਤਰ੍ਹਾਂ ਦੇ ਕਈ ਡਰਾਮੇਬਾਜ਼ੀ ਵਾਲੀਆਂ ਖੇਡਾਂ ਖੇਡਦੇ ਹਨ, ਪਰ ਪੰਜਾਬ ਦੇ ਸੂਝਵਾਨ ਵੋਟਰ ਕਿਸੇ ਵੀ ਵਿਰੋਧੀ ਪਾਰਟੀ ਜਾਂ ਫਰੰਟ ਦੇ ਝਾਂਸੇ ਵਿੱਚ ਨਹੀਂ ਆਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਲਗਾਤਾਰ ਤੀਜੀ ਵਾਰ ਲੋਕਾਂ ਦੀ ਸੇਵਾ ਕਰਦੇ ਹੋਏ ਸੱਤਾ ਹਾਸਲ ਕਰੇਗੀ।

WRITTEN BY