ਖੰਨਾ, 19 ਸਤੰਬਰ (ਗੁਰਪ੍ਰੀਤ ਸਿੰਘ)- ਸਿੰਘ ਸਭਾ ਸੇਵਾ ਦੱਲ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਕਰਵਾਏ ਗੁਰਮਤਿ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਗੁਰੂ ਜੱਸ ਸਰਵਣ ਕੀਤਾ। ਸਮਾਗਮ ’ਚ ਪੁੱਜੇ ਪੰਥ ਪ੍ਰਸਿੱਧ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਵਡਾਲਾ ਨੇ ਕਿਹਾ ਕਿ ਕਾਮ, ਕਰੋਧ, ਲੋਭ, ਮੋਹ ਅਤੇ ਹੰਕਾਰ ਵਿੱਚ ਜਕੜੇ ਮਨੁੱਖ ਨੂੰ ਕੇਵਲ ਵਾਹਿਗੁਰੂ ਸਿਮਰਨ ਕਰਨ ਨਾਲ ਹੀ ਇਹਨਾਂ ਤੋਂ ਛੁਟਕਾਰਾ ਮਿਲਦਾ ਹੈ। ਉਹਨਾਂ ਸੰਗਤ ਨੂੰ ਰੋਜਾਨਾ ਨਿੱਤਨੇਮ ਕਰਨ, ਅੰਮ੍ਰਿਤ ਛੱਕਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਦੇਵ ਸਿੰਘ ਵਡਾਲਾ ਤੇ ਜੱਥੇ ਨੂੰ ਸਿਰੋਪਾਉ ਭੇਂਟ ਕੀਤੇ ਗਏ। ਹੈਡ ਗੰ੍ਰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਸਮਾਪਤੀ ਤੋਂ ਬਾਦ ਗੁਰੂ ਕੇ ¦ਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਸੇਠੀ, ਗੋਪਾਲ ਸਿੰਘ ਸਚਦੇਵਾ, ਜਗਜੀਤ ਸਿੰਘ ਖਾਲਸਾ, ਜਸਵੰਤ ਸਿੰਘ, ਰਤਨ ਸਿੰਘ, ਗੁਰਪ੍ਰੀਤ ਸਿੰਘ ਲਹਿਰੀ, ਮਨਦੀਪ ਸਿੰਘ, ਭੁਪਿੰਦਰ ਸਿੰਘ ਮਿੱਕੀ, ਇੰਦਰਪ੍ਰੀਤ ਸਿੰਘ ਚਾਵਲਾ, ਮਨਮੀਤ ਸਿੰਘ ਕੋਹਲੀ, ਗੁਰਸਿਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਭਸੀਨ, ਮੈਨੇਜਰ ਸਤਨਾਮ ਸਿੰਘ, ਜਸਵਿੰਦਰ ਸਿੰਘ ਸੋਹਣਪਾਲ, ਰਵਿੰਦਰ ਸਿੰਘ ਬਬਲੂ, ਨਵਜੋਤ ਸਿੰਘ, ਅਜੀਤ ਸਿੰਘ ਜੋਤੀ, ਗੁਰਜੀਤ ਸਿੰਘ ਖਾਲਸਾ, ਕਮਲ ਸਰਹੱਦੀ, ਕਮਲਜੀਤ ਸਿੰਘ ਵੀ ਹਾਜ਼ਰ ਸਨ।



