ਲੋਕਾਂ ਨੂੰ ਸਰਕਾਰੀ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਖਰਬੰਦਾ
ਫ਼ਿਰੋਜ਼ਪੁਰ, 19 ਸਤੰਬਰ (ਮਨੋਹਰ ਲਾਲ)- ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਲੋਕਾਂ ਨੂੰ ਸਰਕਾਰੀ ਕੰਮਾਂ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਵਿਧਾ ਕੇਂਦਰ ਵਿਚ ਬਦਲਵੇਂ ਪ੍ਰਬੰਧਾਂ ਵਜੋਂ ਨਵੇਂ ਕਰਮਚਾਰੀਆਂ ਦੀ ਨਿਯੁੱਕਤੀ ਕਰਕੇ ਕੰਮ-ਕਾਜ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਸ੍ਰ.ਹਰਜੀਤ ਸਿੰਘ ਸੰਧੂ ਐਸ.ਡੀ.ਐਮ, ਡਾ.ਜੈ ਸਿੰਘ ਸਿਵਲ ਸਰਜਨ ਫਿਰੋਜਪੁਰ, ਸ੍ਰੀ.ਦਿਨੇਸ਼ ਸ਼ਰਮਾ ਇੰਚਾਰਜ ਐਨ.ਆਈ.ਸੀ, ਸ੍ਰ.ਗੁਰਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸੇਵਾ ਕੇਂਦਰ ਸਮੇਤ ਹੋਰ ਅਧਿਕਾਰੀ ਵੀ ਹਜ਼ਾਰ ਸਨ। ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਵਿਧਾ ਕੇਂਦਰਾਂ ਵਿਚ ਆਪਣੇ ਕੰਮ-ਕਾਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਤੇ ਲੋੜ ਅਨੁਸਾਰ ਹੋਰ ਕਰਮਚਾਰੀ ਤਾਇਨਾਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੇਂਡੂ ਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਕੰਮ ਕਾਰ ਸ਼ੁਰੂ ਹੋ ਚੁੱਕਾ ਹੈ ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਸੁਵਿਧਾ ਕੇਂਦਰ ਵਿਚ ਸੇਵਾਵਾਂ ਮੁੜ ਸ਼ੁਰੂ ਕਰਵਾਈਆਂ



