Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਉੜੀ ਵਿਚ ਹੋਏ ਹਮਲੇ ਦੀ ਨਿੰਦਾ

Share this story

 

ਮੁੱਖ ਮੰਤਰੀ ਵੱਲੋਂ ਲੰਬੀ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ

ਦੇਸ਼ ਦੇ ਸਮਰੱਥ ਪ੍ਰਧਾਨ ਮੰਤਰੀ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ
ਨਵੇਂ ਪਨਪ ਰਹੇ ਸਿਆਸੀ ਫੰ੍ਰਟਾਂ ਦਾ ਸੂਬੇ ਦੀ ਸਿਆਸਤ ਤੇ ਨਹੀਂ ਹੋਵੇਗਾ ਕੋਈ ਅਸਰ

parkash-badal-1-13 ਸਿੰਘੇਵਾਲਾ, ਸ੍ਰੀ ਮੁਕਤਸਰ ਸਾਹਿਬ, 19 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਜੰਮੂ ਕਸ਼ਮੀਰ ਦੇ ਊੜੀ ਵਿਖੇ ਹੋਏ ਆਂਤਕੀ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਰ ਪ੍ਰਕਾਰ ਦਾ ਨਿਰਣਾ ਲੈਣ ਦੀ ਸਮੱਰਥਾ ਰੱਖਦੇ ਹਨ ਅਤੇ ਭਾਰਤ ਸਰਕਾਰ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਢੁਕਵਾਂ ਜਵਾਬ ਦੇਵੇਗੀ। ਅੱਜ ਇੱਥੇ ਲੰਬੀ ਹਲਕੇ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਖੰਡਤਾ ਤੇ ਹਮਲਾ ਕਰਨ ਵਾਲੀਆਂ ਤਾਕਤਾਂ ਨੂੰ ਦੇਸ਼ ਵੱਲੋਂ ਬਣਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਿਚ ਐਨ.ਡੀ.ਏ. ਸਰਕਾਰ ਦੇਸ਼ ਦੀ ਏਕਤਾ, ਅਖੰਡਤਾਂ ਦੀ ਰਾਖੀ ਲਈ ਵਚਨਬੱਧ ਹੈ।  ਪੱਤਰਕਾਰਾਂ ਵੱਲੋਂ ਸੁੱਚਾ ਸਿੰਘ ਛੋਟੇਪੁਰ ਵੱਲੋਂ ਇਕ ਹੋਰ ਸਿਆਸੀ ਫ੍ਰੰਟ ਬਣਾਏ ਜਾਣ ਦੀਆਂ ਸੰਭਾਵਨਾਵਾਂ ਸਬੰਧੀ ਪੁੱਛੋਂ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੀ ਇਸ ਰੁੱਤ ਵਿਚ ਅਜਿਹੇ ਹੋਰ ਬਥੇਰੇ ਚੋਣ ਫ੍ਰੰਟ ਖੁੰਭਾਂ ਵਾਂਗ ਉਗਣਗੇ ਪਰ ਇੰਨ੍ਹਾਂ ਦਾ ਪੰਜਾਬ ਦੀ ਸਿਆਸਤ ਤੇ ਉੱਕਾ ਹੀ ਕੋਈ ਅਸਰ ਨਹੀਂ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਪਿੰਡ ਹਾਕੂ ਵਾਲਾ, ਫੱਤਾ ਖੇੜਾ, ਵੜਿੰਗ ਖੇੜਾ, ਫਤੁਹੀ ਵਾਲਾ, ਸਿੰਘੇਵਾਲਾ, ਮਿੱਠੜੀ ਬੁੱਧਗਿਰ ਵਿਖੇ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਕਲਿਆਣਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੱਛਲੇ 9 ਸਾਲਾਂ ਤੋਂ ਲਗਾਤਾਰ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ  ਰਹੀ ਹੈ ਜਿਸ ਤੇ ਇਕ ਸਾਲ ਦਾ ਖਰਚ 5600 ਕਰੋੜ ਰੁਪਏ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਐਗਰੋ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕੋਆਰਡੀਨੇਟਰ ਸ: ਅਵਤਾਰ ਸਿੰਘ ਵਣਵਾਲਾ, ਸਹਿਕਾਰੀ ਬੈਂਕ ਦੇ ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਬਲਾਕ ਸੰਮਤੀ ਦੇ ਚੇਅਰਮੈਨ ਸ: ਗੁਰਬਖਸ਼ੀਸ ਸਿੰਘ ਵਿੱਕੀ ਮਿੱਡੂਖੇੜਾ, ਸ: ਹਰਬੀ ਬਾਦਲ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ, ਐਸ.ਐਸ.ਪੀ. ਸ: ਗੁਰਪ੍ਰੀਤ ਸਿੰਘ ਗਿੱਲ, ਏ.ਡੀ.ਸੀ. ਸ: ਕੁਲਵੰਤ ਸਿੰਘ, ਸ: ਹਰਮੇਸ਼ ਸਿੰਘ ਖੁੱਡੀਆਂ, ਸ: ਗੁਰਪਾਲ ਸਿੰਘ ਗੋਰਾ, ਸ: ਜਸਵਿੰਦਰ ਸਿੰਘ ਧੌਲਾ ਆਦਿ ਵੀ ਹਾਜ਼ਰ ਸਨ।

WRITTEN BY