Skip to content
Independent perspectives. Global stories.
BREAKING

ਪੰਜਾਬ ਆਰ.ਐਸ.ਐਸ ਦੇ ਪ੍ਰਧਾਨ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦਾ ਜਲੰਧਰ ਵਿਖੇ ਅੰਤਿਮ ਸੰਸਕਾਰ

Share this story

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੰਤਰੀ ਤੇ ਵਿਧਾਇਕਾਂ ਵੱਲੋਂ ਸਰਧਾਂਜ਼ਲੀਆਂ ਭੇਟ
Untitled-1 ਜਲੰਧਰ, 22 ਸਤੰਬਰ (ਪੀ. ਟੀ.)-  ਜਾਬ ਆਰ.ਐਸ.ਐਸ ਦੇ ਪ੍ਰਧਾਨ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਜਿਹੜੇ ਕਿ ਡੀ.ਐਮ.ਸੀ.ਲੁਧਿਆਣਾ ਵਿਖੇ ਅਣਪਛਾਤਿਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਣ ਉਪਰੰਤ ਡੀ.ਐਮ.ਸੀ.ਲੁਧਿਆਣਾ ਵਿਖੇ ਜ਼ੇਰੇ ਇਲਾਜ ਦਾ ਅੱਜ ਦੇਹਾਂਤ ਹੋਣ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਦੀਪ ਨਗਰ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ , ਕੇਂਦਰੀ ਮੰਤਰੀ ਅਤੇ ਪ੍ਰਧਾਨ ਬੀ.ਜੇ.ਪੀ.ਪੰਜਾਬ ਸ੍ਰੀ ਵਿਜੈ ਸਾਂਪਲਾ ,ਸ੍ਰੀ ਸੁਰਜੀਤ ਕੁਮਾਰ ਜਿਆਣੀ ,ਅਨਿਲ ਜੋਸ਼ੀ  ਕੈਬਨਿਟ ਮੰਤਰੀ  ਅਤੇ ਹੋਰ ਰਾਜਨੀਤਿਕ ਅਤੇ ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਅੱਜ ਉਨ੍ਹਾਂ ਦੀ ਅੰਤਿਮ ਵਿਦਾਇਗੀ ਮੌਕੇ ਸਰਧਾਂਜ਼ਲੀਆਂ ਭੇਟ ਕੀਤੀਆਂ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਪੁੱਤਰ ਰਾਹੁਲ  ਗਗਨੇਜਾ ਨੇ ਭੇਟ ਕੀਤੀ। ਉਪ ਮੁੱਖ ਮੰਤਰੀ ਨੇ ਇਸ ਮੌਕੇ ’ਤੇ ਸ੍ਰੀ ਗਗਨੇਜਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗਗਨੇਜਾ ਦੀ ਹੱਤਿਆ ਦੀਆਂ ਤਾਰਾਂ ਵਿਦੇਸ਼ਾਂ ਨਾਲ ਜੁੜੀਆਂ ਹੋਈਆਂ ਹਨ। ਪੱਤਰਕਾਰਾਂ ਵਲੋਂ ਕੇਸ ਦੀ ਪੜਤਾਲ ਸਮਾਂ ਬੱਧ ਕਰਨ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਉਹ ਇਸ ਕੇਸ ਦੀ ਪੜਤਾਲ ਤੇਜ਼ੀ ਨਾਲ ਕਰਨ ਸਬੰਧੀ ਭਾਰਤ ਦੇ ਗ੍ਰਹਿ ਵਿਭਾਗ ਨਾਲ ਸੰਪਰਕ ਕਰਨਗੇ। ਇਸ ਮੌਕੇ ਸ੍ਰੀ ਕੇ.ਡੀ.ਭੰਡਾਰੀ ਵਿਧਾਇਕ, ਸ੍ਰੀ ਮਨੋਰੰਜਨ ਕਾਲੀਆ ਵਿਧਾਇਕ, ਸ੍ਰੀ ਪਵਨ ਟੀਨੂੰ ਵਿਧਾਇਕ, ਸ੍ਰ.ਸਰਬਜੋਤ ਸਾਬੀ ਪ੍ਰਧਾਨ ਯੂਥ ਅਕਾਲੀ ਦਲ, ਸ੍ਰੀ ਸੁਨੀਲ ਜੋਤੀ ਮੇਅਰ, ਸ੍ਰੀ ਤੀਕਸਣ ਸੂਦ ਸਲਾਹਕਾਰ ਮੁੱਖ ਮੰਤਰੀ ਪੰਜਾਬ, ਸ੍ਰੀ ਬਲਦੇਵ ਰਾਜ ਚਾਵਲਾ, ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ, ਸ.ਸਰਬਜੀਤ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਬੀ.ਜੇ.ਪੀ.ਆਗੂ ਸ੍ਰੀ ਮਹਿੰਦਰ ਭਗਤ, ਸ੍ਰੀ ਸ਼ੀਤਲ ਵਿੱਜ ਸੰਪਾਦਕ, ਸ੍ਰੀ ਕੀਮਤੀ ਭਗਤ ਚੇਅਰਮੈਨ ਗਊ ਸੇਵਾ ਕਮਿਸ਼ਨ, ਸ੍ਰੀ ਹਰਜੀਤ ਸਿੰਘ ਗਰੇਵਾਲ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ, ਸ੍ਰੀ ਰਮੇਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ., ਸ੍ਰੀ ਦੀਪਕ ਸ਼ਰਮਾ ਅਤੇ ਸ੍ਰੀ ਰਾਜ ਕੁਮਾਰ ਰਾਜੂ ਦੋਵੇਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਬੀ.ਜੇ.ਪੀ., ਸ੍ਰੀ ਅਰਪਿਤ ਸ਼ੁਕਲਾ ਪੁਲਿਸ ਕਮਿਸ਼ਨਰ ਜ¦ਧਰ, ਸ੍ਰੀ ਕਮਲ ਕਿਸ਼ੋਰ ਯਾਦਵ ਡਿਪਟੀ ਕਮਿਸ਼ਨਰ ਜ¦ਧਰ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਹਰਜੀਤ ਸਿੰਘ, ਸ੍ਰੀ ਗੁਰਮੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜ¦ਧਰ ਤੋਂ ਇਲਾਵਾ ਭਾਰਤੀ ਫੌਜ ਵਲੋਂ ਸੈਨਾਂ ਦੀ ਟੁਕੜੀ ਅਤੇ ਸੈਨਿਕ ਅਧਿਕਾਰੀ ਹਾਜ਼ਰ ਸਨ।

WRITTEN BY