ਡਾ. ਸੁਰਿੰਦਰ ਸਿੰਘ ਗਿੱਲ
ਵਾਸ਼ਿੰਗਟਨ ਡੀਸੀ, 23 ਸਤੰਬਰ- ਜਸਪ੍ਰੀਤ ਸਿੰਘ ਅਟਾਰਨੀ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈ¤ਲ ਦੇ ਕਰਤਾ-ਧਰਤਾ ਹਨ। ਉਨ੍ਹਾਂ ਵੱਲੋਂ ਸਿੱਖ ਫਾਰ ਜਸਟਿਸ ਦੇ ਖਿਲਾਫ ਮਨਜੀਤ ਸਿੰਘ ਜੀਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੇਸ ਨਿਊਯਾਰਕ ਅਦਾਲਤ ਵਿੱਚੋਂ ਜਿੱਤ ਕੇ ਅਜਿਹਾ ਇਤਿਹਾਸ ਸਿਰਜਿਆ ਹੈ ਜਿਸ ਕਰਕੇ ਸਿੱਖ ਫਾਰ ਜਸਟਿਸ ਸਹਿਮ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਮੁੜ ਕਿਸੇ ਵੀ ਰਾਜਨੀਤਕ ਖਿਲਾਫ ਕੇਸ ਕਰਨ ਦੀ ਜੁਰਅਤ ਨਹੀਂ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਸੁਪ੍ਰੀਮੋ ਇਸ ਪ੍ਰਾਪਤੀ ’ਤੇ ਕਾਫੀ ਖੁਸ਼ ਹਨ ਜਿਸ ਦੇ ਇਵਜ਼ਾਨੇ ਮਨਜੀਤ ੰਿਸਘ ਜੀਕੇ ਵੱਲੋਂ ਜਸਪ੍ਰੀਤ ਸਿੰਘ ਅਟਾਰਨੀ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਈਸਟ ਕੋਸਟ ਦੀ ਮੀਟਿੰਗ ਦੌਰਾਨ ਜਸਪ੍ਰੀਤ ਸਿੰਘ ਅਟਾਰਨੀ ਨੂੰ ਸੋਨੇ ਦੇ ਮੈਡਲ ਸ਼ਾਲ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜਿੱਥੇ ਇਸ ਫੈਸਲੇ ਨਾਲ ਅਮਰੀਕਾ ਦੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵਿੱਚ ਖੁਸ਼ੀ ਦੀ ਲਹਿਰ ਹੈ। ਉਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਧਾਈ ਸੰਦੇਸ਼ ਭੇਜਿਆ ਹੈ ਜੋ ਮੀਟਿੰਗ ਵਿੱਚ ਪੜ੍ਹ ਕੇ ਸੁਣਾਇਆ ਜਾਵੇਗਾ। ਸਨਮਾਨ ਸਮਾਰੋਹ ਦੀਆਂ ਮੁਢਲੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ੍ਯ। ਸਤਪਾਲ ਸਿੰਘ ਬਰਾੜ ਚੀਫ ਸਪੋਕਸਮੈਨ ਅਤੇ ਹਾਈ ਪਾਵਰ ਕਮੇਟੀ ਮੈਂਬਰ ਤੇ ਚੇਅਰਮੈਨ ਈਸਟ ਕੋਸਟ ਸ਼੍ਰੋਮਣੀ ਅਕਾਲੀ ਦਲ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਮਾਰੋਹ ਵਿੱਚ ਭਰਵੀਂ ਹਾਜ਼ਰੀ ਦਾ ਪ੍ਰਬੰਧ ਕਰਨ ਅਤੇ ਇਸੇ ਮੀਟਿੰਗ ਦੌਰਾਨ ਪੰਜਾਬ ਦੀਆਂ ਪ੍ਰਾਪਤੀਆਂ ਦੀਆਂ ਵੀਡੀਓ ਦਿਖਾ ਕੇ 2017 ਦੀ ਚੋਣ ਪ੍ਰਕਿਰਿਆ ਨੂੰ ਮਜ਼ਬੂਤੀ ਨਾਲ ਅਮਰੀਕਨ ਪੰਜਾਬੀਆਂ ਦੇ ਸੰਗ ਕਰਨ ਤਾਂ ਜੋ ਝੂਠੇ ਪ੍ਰਚਾਰ ਨੂੰ ਨੱਥ ਪਾਈ ਜਾਵੇ। ਇਸ ਸਮਾਰੋਹ ਨੂੰ 8 ਅਕਤੂਬਰ ਨੂੰ ਪ੍ਰੀਤ ਪੈਲਸ ਵਿਖੇ ਸ਼ਾਮ 4 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਤੋਂ ਵੀ ਨੁਮਾਇੰਦਾ ਪਾਰਟੀ ਪ੍ਰਧਾਨ ਵੱਲੋਂ ਭੇਜਿਆ ਜਾ ਰਿਹਾ ਹੈ ਜੋ ਇਸ ਮੈਡਲ ਨੂੰ ਜਸਪ੍ਰੀਤ ਨੂੰ ਪ੍ਰਦਾਨ ਕਰੇਗਾ। ਹਾਲ ਦੀ ਘੜੀ ਇਸ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ ’ਤੇ ਚਲ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਅਮਰੀਕਾ ਜਸਪ੍ਰੀਤ ਸਿੰਘ ਅਟਾਰਨੀ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕਰੇਗਾ


