Skip to content
Independent perspectives. Global stories.
BREAKING

ਜਥੇਦਾਰ ਹਵਾਰਾ ਨੇ ਸਰਬੱਤ ਖ਼ਾਲਸਾ ਦੀ ਅਗਵਾਈ ਪੰਜ ਪਿਆਰਿਆਂ ਨੂੰ ਸੌਂਪੀ

Share this story

20Fir16.qxp ਚੰਡੀਗੜ੍ਹ, 2 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸਰਬੱਤ ਖਾਲਸਾ 2015 ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਚੁਣੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿਚੋਂ ਇਕ ਚਿੱਠੀ ਦੇ ਰੂਪ ਵਿਚ ਸਿੱਖ ਕੌਮ ਨੂੰ ਇਸ ਸਾਲ ਹੋਣ ਵਾਲੇ ਸਰਬੱਤ ਖ਼ਾਲਸਾ ਸਬੰਧੀ ਸੰਦੇਸ਼ ਭੇਜਿਆ ਹੈ। ਇਸ ਸੰਦੇਸ਼ ਨੂੰ ਅੱਜ ਭਾਈ ਜਗਤਾਰ ਸਿੰਘ ਹਵਾਰਾ ਦੇ ਬੁਲਾਰੇ ਭਾਈ ਅਮਰ ਸਿੰਘ ਚਹਿਲ ਅਤੇ ਉਨ੍ਹਾਂ ਦੇ ਧਰਮ ਦੇ ਪਿਤਾ ਸ. ਗੁਰਚਰਨ ਸਿੰਘ ਵਲੋਂ ਜਾਰੀ ਕੀਤੀ ਗਿਆ।ਇਸ ਸੰਦੇਸ਼ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੇ ਕਿਹਾ ਹੈ ਕਿ 10 ਨਵੰਬਰ 2016 ਨੂੰ ਸੱਦਿਆ ਗਿਆ ਸਰਬੱਤ ਖ਼ਾਲਸਾ ਜਥੇਦਾਰ ਸਾਹਿਬਾਨ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਵੇਗਾ। ਉਨ੍ਹਾਂ ਕਿਹਾ ਹੈ ਕਿ, “ਮੈਂ ਸਤਿਕਾਰ ਸਹਿਤ ਪੰਜਾਂ ਸਿੰਘਾਂ ਭਾਈ ਸਤਿਨਾਮ ਸਿੰਘ ਖੰਡਾ, ਭਾਈ ਸਤਿਨਾਮ ਸਿੰਘ ਖ਼ਾਲਸਾ, ਭਾਈ ਮੇਜਰ ਸਿੰਘ, ਭਾਈ ਤਰਲੋਕ ਸਿੰਘ, ਭਾਈ ਮੰਗਲ ਸਿੰਘ ਜੀ ਨੂੰ ਬੇਨਤੀ ਕਰਦਾ ਹਾਂ ਕਿ ਸਰਬੱਤ ਖ਼ਾਲਸਾ 10 ਨਵੰਬਰ, 2016 ਦੀ ਅਗਵਾਈ ਕਰਨ।ਉਨ੍ਹਾਂ ਚਿੱਠੀ ਵਿਚ ਅੱਗੇ ਲਿਖਿਆ ਹੈ ਕਿ ਸਰਬੱਤ ਖ਼ਾਲਸਾ ਦੀ ਤਿਆਰੀ, ਵਿਉਂਤਬੰਦੀ, ਸਰਬ-ਪ੍ਰਮਾਣਿਤ ਪੇਸ਼ ਕੀਤੇ ਜਾਣ ਵਾਲੇ ਮਤਿਆਂ ਅਤੇ ਸਰਬੱਤ ਖ਼ਾਲਸਾ ਨਾਲ ਸਬੰਧਿਤ ਪ੍ਰਬੰਧ ਅਤੇ ਹੋਰ ਮਾਮਲੇ, ਜੁੰਮੇਵਾਰੀਆਂ ਲਈ ਇਕ ਐਗਜ਼ੈਕਟਿਵ ਕਮੇਟੀ ਬਣਾਈ ਜਾਵੇਗੀ ਜੋ ਕਿ ਜਥੇਦਾਰ ਸਾਹਿਬਾਨਾਂ ਨੂੰ ਭਰੋਸੇ ਵਿਚ ਲੈ ਕੇ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੰਮ ਕਰੇਗੀ।ਉਨ੍ਹਾਂ ਕਿਹਾ ਹੈ ਕਿ ਸਰਬੱਤ ਖ਼ਾਲਸਾ ਦੇ ਪ੍ਰਬੰਧਾਂ ਅਤੇ ਐਗਜ਼ੈਕਟਿਵ ਕਮੇਟੀ ਦੀਆਂ ਜੁੰਮੇਵਾਰੀਆਂ ਅਤੇ ਹੋਰ ਵਿਸਥਾਰ ਸਹਿਤ ਜਾਣਕਾਰੀ ਦਾ ਖੁਲਾਸਾ ਕਰਨ ਲਈ ਅਤੇ ਰਸਮੀ ਤੌਰ ‘ਤੇ ਸਾਰੀਆਂ ਜੁੰਮੇਵਾਰੀਆਂ ਸੰਭਾਲਣ ਲਈ ਇਕ ਵੱਡੀ ਮੀਟਿੰਗ ਬਹੁਤ ਜਲਦੀ ਸੱਦੀ ਜਾਵੇਗੀ।

WRITTEN BY