ਸ੍ਰੀਨਗਰ, 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ਦੇ ਬਾਰਾਮੂਲਾ ’ਚ ਲੱਗੇ ਬੀਐਸਐਫ ਅਤੇ ਫੌਜ ਦੇ ਕੈਂਪਾਂ ’ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਜਵਾਨਾਂ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਦੋ ਅੱਤਵਾਦੀ ਮਾਰੇ ਗਏ। ਇਸ ਤੋਂ ਇਲਾਵਾ ਬੀਐਸਐਫ ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ ਇਕ ਹੋਰ ਜ਼ਖਮੀ ਹੋ ਗਿਆ। ਅੱਤਵਾਦੀਆਂ ਨੇ ਐਤਵਾਰ ਰਾਤ ਰਾਸ਼ਟਰੀ ਰਾਈਫਲਜ਼ ਅਤੇ ਬੀਐਸਐਫ ਦੇ ਦੋ ਕੈਂਪਾਂ ’ਤੇ ਹਮਲਾ ਕਰ ਦਿੱਤਾ।ਇਸ ਤੋਂ ਬਾਅਦ ਜਵਾਨਾਂ ਤੇ ਅੱਤਵਾਦੀਆਂ ਦੌਰਾਨ ਭਾਰੀ ਗੋਲੀਬਾਰੀ ਚੱਲੀ। ਇਸ ਭਾਰ ਮੁੱਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ। ਇਸ ਗੋਲੀਬਾਰੀ ਵਿੱਚ ਜ਼ਖਮੀ ਹੋਏ ਬੀਐਸਐਫ ਦੇ ਇੱਕ ਜਵਾਨ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹੀਦ ਹੋਏ ਜਵਾਨ ਦੀ ਪਛਾਣ ਕਾਂਸਟੇਬਲ ਨਿਤਿਨ ਦੇ ਰੂਪ ਵਿੱਚ ਹੋਈ ਹੈ ਅਤੇ ਜ਼ਖਮੀ ਹੋਏ ਦੂਜੇ ਜਵਾਨ ਦੀ ਪਛਾਣ ਪੁਲਵਿੰਦਰ ਦੇ ਰੂਪ ਵਿੱਚ ਹੋਈ ਹੈ।
ਬਾਰਾਮੂਲਾ ’ਚ ਫੌਜ ਦੇ ਕੈਂਪ ’ਤੇ ਹਮਲਾ, ਇਕ ਜਵਾਨ ਸ਼ਹੀਦ



