Skip to content
Independent perspectives. Global stories.
BREAKING

ਜਥੇਦਾਰ ਅਵਤਾਰ ਸਿੰਘ ਵੱਲੋਂ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ

Share this story

ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਵੀ ਰੱਖਿਆ
ਸ਼੍ਰੋਮਣੀ ਕਮੇਟੀ ਨੇ ਸਰਹੱਦੀ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ : ਜਥੇਦਾਰ ਅਵਤਾਰ ਸਿੰਘ

ਸੋਕਕੋੀ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ (ਤਰਨ-ਤਾਰਨ) ਵਿਖੇ ਅਖੰਡਪਾਠੀ ਸਿੰਘਾਂ ਲਈ ਰਿਹਾਇਸ਼ੀ ਕੰਪਲੈਕਸ ਅਤੇ ਮਾਤਾ ਗੰਗਾ ਜੀ ਛਬੀਲ ਦਾ ਉਦਘਾਟਨ ਕੀਤਾ ਉਪਰੰਤ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਵੀ ਰੱਖਿਆ।ਇਸ ਤੋਂ ਪਹਿਲਾ ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ, ਤਰਨ ਤਾਰਨ ਨੇ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅਖੰਡਪਾਠੀ ਸਿੰਘਾਂ ਲਈ 16 ਕਮਰੇ ਅਟੈਚ ਬਾਥਰੂਮ ਤਿਆਰ ਕੀਤੇ ਗਏ ਹਨ ਇਸ ਦੇ ਇਲਾਵਾ ਦੂਰ-ਦੁਰਾਂਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਛਬੀਲ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਬੀਬੀਆਂ ਤੇ ਵੀਰਾਂ ਲਈ ਬਾਥਰੂਮ ਤੇ ਪਖਾਨਿਆਂ ਦੀ ਸੇਵਾ ਵੀ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਗੋਇੰਦਵਾਲ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਸੀ ਜਿਨ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕੀਤਾ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਿੱਖਾਂ ਨੂੰ ਕਸ਼ਮੀਰੀ ਪੰਡਤਾਂ ਦੀ ਤਰਜ਼ ’ਤੇ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ 5,6 ਤੇ 7 ਅਕਤੂਬਰ ਨੂੰ ਜੋੜ ਮੇਲੇ ਸਮੇਂ ਹੋਣ ਵਾਲੇ ਸਮਾਗਮਾਂ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ. ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ (ਤਰਨ-ਤਾਰਨ), ਸ. ਸਤਨਾਮ ਸਿੰਘ ਮੀਤ ਮੈਨੇਜਰ, ਸ੍ਰ: ਜਗੀਰ ਸਿੰਘ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ. ਗੁਰਵਿੰਦਰ ਸਿੰਘ ਪੀ ਏ, ਬਾਬਾ ਰਾਜਪਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਅਮਰ ਸਿੰਘ, ਬਾਬਾ ਜਗਰੂਪ ਸਿੰਘ, ਬਾਬਾ ਵਿਕਰਮ ਸਿੰਘ, ਬਾਬਾ ਦਿਲਬਾਗ ਸਿੰਘ, ਭਾਈ ਹੀਰਾ ਸਿੰਘ ਮਨਿਆਲਾ, ਭਾਈ ਗੁਰਬਚਨ ਸਿੰਘ, ਭਾਈ ਸੁਖਵੰਤ ਸਿੰਘ ਤੇ ਭਾਈ ਗੁਰਲਾਲ ਸਿੰਘ ਪ੍ਰਚਾਰਕ, ਭਾਈ ਮਨਜੀਤ ਸਿੰਘ ਕਵੀਸ਼ਰ, ਸ. ਹਰਦੇਵ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਦਿਲਬਾਗ ਸਿੰਘ ਝਬਾਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

WRITTEN BY