Skip to content
Independent perspectives. Global stories.
BREAKING

ਕੇਜਰੀਵਾਲ ਸਰਜੀਕਲ ਹਮਲੇ ਬਾਰੇ ਸਬੂਤ ਮੰਗ ਕੇ ਪਾਕਿਸਤਾਨ ਦਾ ਬੁਲਾਰਾ ਬਣਿਆ : ਮਜੀਠੀਆ

Share this story

ਕੈਪਟਨ ਅਮਿੰਦਰ ਨੂੰ ਬਾਰਡਰ ਦੇ ਪਿੰਡਾਂ ’ਚ ਰਾਜਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ
bikram-singh-majithia-minister ਪਟਿਆਲਾ/ਸ੍ਰੀ ਫਤਿਹਗੜ੍ਹ ਸਾਹਿਬ/ਐਸ.ਏ.ਐਸ ਨਗਰ, 5 ਅਕਤੂਬਰ- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦਾ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਨਿਖੇਦੀ ਕਰਦਿਆਂ ਕਿਹਾ ਕਿ ਪੀ.ਓ.ਕੇ ਵਿਚ ਭਾਰਤੀ ਫੌਜ ਦੇ ਸਰਜੀਕਲ ਸਟ੍ਰਾਈਕ ਬਾਰੇ ਸਬੂਤ ਮੰਗ ਕੇ ਕੇਜਰੀਵਾਲ ਨੇ ਪਾਕਿਸਤਾਨ ਦਾ ਸਪੋਕਸਮੈਨ ਹੋਣ ਦਾ ਸਬੂਤ ਦਿੱਤਾ ਹੈ ਅਤੇ ਜਿਸ ਤੋਂ ਸਾਬਤ ਹੁੰਦਾ ਹੈ ਕਿ ਕੇਜਰੀਵਾਲ ਨੂੰ ਭਾਰਤੀ ਫੌਜ ਦੀ ਸਮੱਰਥਾ ਵਿਚ ਭਰੋਸਾ ਨਹੀਂ ਹੈ। ਯੂਥ ਅਕਾਲੀ ਦਲ ਦੇ ਨੌਜਵਾਨਾਂ ਵਲੋਂ ਮੁਹਾਲੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹੁੰਦੇ ਹੋਏ ਮੈਮੋਰੀਅਲ ਪਟਿਆਲਾ ਤੱਕ ਕੱਢੇ ਗਏ ਬੁਲੰਦ ਤਿਰੰਗਾਮਾਰਚ ਦੀ ਅਗਵਾਈ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਅਜਿਹਾ ਬਿਆਨ ਦੇਣਾ ਬਹੁਤ ਹੀ ਮੰਦਭਾਗਾ ਹੈ ਜਿਸ ਨਾਲ ਸਮੂਚੇ ਰਾਸ਼ਟਰ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਮੁੱਚੇ ਭਾਰਤ ਵਾਸੀਆਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁਟ ਹੋ ਕੇ ਦੇਸ਼ ਦੇ ਰੱਖਿਆ ਦੇ ਮਾਮਲੇ ਚ ਭਾਰਤੀ ਫੌਜ ਨਾਲ ਖੜ੍ਹਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਲਈ ਭਾਰਤੀ ਫੌਜ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਨਿਭਾਈ ਜਾ ਰਹੀ ਸ਼ਾਨਦਾਰ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਰਦਾਰ ਮਜੀਠੀਆ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰਡਰ ਨੇੜਲੇ ਪਿੰਡਾਂ ਵਿਚ ਇਸ ਨਾਜਕ ਦੌਰ ਵਿਚ ਰਾਜਸੀ ਰੋਟੀਆਂ ਸੇਕਣ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਕਦੇ ਵੀ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਗਏ ਤੱਕ ਨਹੀਂ ਅਤੇ ਹੁਣ ਉਨ੍ਹਾਂ ਵੱਲੋਂ ਪਿੰਡਾਂ ਚ ਜਾ ਕੇ ਰਾਜਨੀਤੀ ਸ਼ੁਰੂ ਕਰ ਦਿੱਤੀ ਗਈ ਹੈ। ਪੱਤਰਕਾਰਾਂ ਵੱਲੋਂ ਬੁਲੰਦ ਤਿਰੰਗਾ ਮਾਰਚ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਨੌਜਵਾਨ ਮਹਿਸੂਸ ਕਰਦੇ ਸਨ ਕਿ ਭਾਰਤੀ ਫੌਜ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਵੱਡੀਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਭਾਰਤੀ ਫੌਜ ਦੀ ਅੱਜ ਹੌਸਲਾ ਅਫਜ਼ਾਈ ਕਰਨਾ ਸਮੇਂ ਦੀ ਲੋੜ ਹੈ। ਇਸ ਤੋਂ ਉਪਰੰਤ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੋਟਰ ਸਾਇਕਲ ਤੇ ਸਵਾਰ ਹੋ ਕੇ ਬੁਲੰਦ ਤਿਰੰਗਾ ਮਾਰਚ ਦੀ ਅਗਵਾਈ ਕੀਤੀ।ਇਸ ਮਾਰਚ ਵਿਚ ਲੋਕ ਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ, ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਵਿਧਾਇਕ ਡੇਰਾਬਸੀ ਸ੍ਰੀ ਐਨ.ਕੇ.ਸ਼ਰਮਾ, ਸ. ਪਰਮਿੰਦਰ ਸਿੰਘ ਬਰਾੜ, ਐਮ ਸ. ਮਨਜਿੰਦਰ ਸਿੰਘ ਸਿਰਸਾ, ਸ. ਚਰਨਜੀਤ ਸਿੰਘ ਬਰਾੜ, (ਤਿਨੋਂ ਓ.ਐਸ.ਡੀ ਡਿਪਟੀ ਸੀ.ਐਮ), ਵਿਧਾਇਕ ਜਸਟਿਸ ਨਿਰਮਲ ਸਿੰਘ, ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਵਿਧਾਇਕ ਬੀਬੀ ਵਨਇੰਦਰ ਕੌਰ ਲੂੰਬਾ, ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਵਡਾਲੀ, ਹਲਕਾ ਇੰਚਾਰਜ ਸ੍ਰੀ ਫਤਿਹਗੜ੍ਹ ਸਾਹਿਬ ਸ. ਦਿਦਾਰ ਸਿੰਘ ਭੱਟੀ, ਹਲਕਾ ਇੰਚਾਰਜ ਅਮਲੋਹ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਪਟਿਆਲਾ ਸ੍ਰੀ ਭਗਵਾਨ ਦਾਸ ਜੁਨੇਜਾ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਸ੍ਰੀ ਹਰਪਾਲ ਜੁਨੇਜਾ, ਹਲਕਾ ਇੰਚਾਰਜ ਸਨੌਰ ਸ. ਹਰਦਿੰਦਰ ਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਪਟਿਆਲਾ ਦਿਹਾਤੀ ਸ. ਸਤਬੀਰ ਸਿੰਘ ਖਟੜਾ, ਹਲਕਾ ਇੰਚਾਰਜ ਨਾਭਾ ਸ. ਮੱਖਣ ਸਿੰਘ ਲਾਲਕਾ ਸਮੇਤ ਯੂਥ ਅਕਾਲੀ ਦਲ ਦੇ ਵੱਖ ਵੱਖ ਜੋਨਾਂ ਦੇ ਪ੍ਰਧਾਨ, ਜਿਲ੍ਹਾ ਪ੍ਰਧਾਨ ਅਤੇ ਐਸ.ਓ.ਆਈ ਦੇ ਜੋਨਲ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਸ਼ਾਮਲ ਹੋਏ।

WRITTEN BY