Skip to content
Independent perspectives. Global stories.
BREAKING

ਵਿਦਿਆਰਥੀ ਵੋਟ ਜਾਗਰੂਕਤਾ ਲਿਆਉਣ ’ਚ ਮੋਹਰੀ ਰੋਲ ਅਦਾ ਕਰ ਸਕਦੇ ਨੇ : ਸ਼ਰਮਾ

Share this story

ਮਾਨਸਾ, 6 ਅਕਤੂਬਰ (ਜੀਵਨ ਕ੍ਰਾਂਤੀ)- ਵੋਟਾਂ ਬਣਵਾਉਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਲੋਕਾਂ ਵਿਚ ਜਾਗਰੂਕਤਾ ਲਿਆਉਣ ’ਚ ਵਿਦਿਆਰਥੀ ਮੋਹਰੀ ਰੋਲ ਅਦਾ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਵੀਪ (ਸਿਸਟੇਮੈਟਿਕ ਵੋਟਰ ਐਜੁਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਮੁਹਿੰਮ ਤਹਿਤ ਕੱਢੀ ਜਾ ਰਹੀ ਜਾਗਰੂਕਤਾ ਰੈਲੀ ਦੌਰਾਨ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਕਿਹਾ ਕਿ ਲੋਕਾਂ/ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਵਾਉਣ ਅਤੇ ਉਨ੍ਹਾਂ ’ਚ ਕਿਸੇ ਵੀ ਕਿਸਮ ਦੀ ਸੋਧ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 7 ਸਤੰਬਰ ਤੋਂ ਲੈ ਕੇ 7 ਅਕਤੂਬਰ 2016 ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ,ਜਿਹੜੇ ਨੌਜਵਾਨ 01 ਜਨਵਰੀ 2017 ਤੱਕ 18 ਸਾਲ ਦੀ ਉਮਰ ਪੂਰੀ ਕਰ ਲੈਂਦੇ ਹਨ, ਉਹ ਆਪਣੇ ਵੋਟ ਕਾਰਡ ਜ਼ਰੂਰ ਬਣਵਾਉਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਸਮਾਜ ਦੇ ਇਕ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਅਦਾ ਕਰਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਵੋਟ ਬਣਾਉਣ ਦੀ ਆਖ਼ਰੀ ਮਿਤੀ 7 ਅਕਤੂਬਰ ਹੈ, ਇਸ ਲਈ ਜਿੰਨ੍ਹਾਂ ਵੀ ਲੋਕਾਂ ਨੇ ਹਾਲੇ ਤੱਕ ਆਪਣੀਆਂ ਵੋਟਾਂ ਨਹੀਂ ਬਣਵਾਈਆਂ, ਉਹ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ।  ਕੱਢੀ ਗਈ ਵੋਟਰ ਜਾਗਰੂਕਤਾ ਰੈਲੀ ਵਿੱਚ ਕਰੀਬ 200 ਵਿਦਿਆਰਥੀਆਂ ਨੇ ਭਾਗ ਲਿਆ। ਰੈਲੀ ਦੌਰਾਨ ਵਿਦਿਆਰਥੀਆਂ ਨੇ ਵੋਟਾਂ ਬਣਵਾਉਣ ਅਤੇ ਉਨ੍ਹਾਂ ਨੂੰ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਬੈਨਰ ਫੜੇ ਹੋਏ ਸਨ। ਇਹ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੋਂ ਸ਼ੁਰੂ ਹੋ ਕੇ ਬੱਸ ਸਟੈਂਡ, ਸਿਨੇਮਾ ਰੋਡ, ਰੇਲਵੇ ਸਟੇਸ਼ਨ ਤੋਂ ਵਾਟਰ ਵਰਕਸ ਰੋਡ ਹੁੰਦੀ ਹੋਈ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਕੋਲ ਸਮਾਪਤ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਅਮਰਜੀਤ ਸਿੰਘ, ਚੋਣ ਤਹਿਸੀਲਦਾਰ ਸ਼੍ਰੀ ਭਾਰਤ ਭੂਸ਼ਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸ਼ਿਵ ਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਜਸਪ੍ਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਗਰੂਪ ਭਾਰਤੀ, ਚੋਣ ਕਾਨੂੰਗੋ ਸ਼੍ਰੀ ਭੂਸ਼ਣ ਕੁਮਾਰ, ਚੋਣ ਕਾਨੂੰਗੋ ਸ਼੍ਰੀਮਤੀ ਪ੍ਰਿਯੰਕਾ ਰਾਣੀ, ਸ਼੍ਰੀ ਨਰਿੰਦਰ ਸਿੰਘ, ਸਟੇਟ ਅਵਾਰਡੀ ਸ਼੍ਰੀ ਤਰਸੇਮ ਗੋਇਲ ਅਤੇ ਸ਼੍ਰੀ ਰਾਜੇਸ਼ ਯਾਦਵ ਮੌਜੂਦ ਸਨ।

WRITTEN BY