ਸੰਗਰੂਰ, 7 ਅਕਤੂਬਰ (ਹਰਜੀਤ ਸਿੰਘ ਹਸਨਪੁਰੀ)- ਜ਼ਿਲ੍ਹਾ ਪੁਲਿਸ ਮੁੱਖੀ ਸੰਗਰੂਰ ਵੱਲੋਂ ਬੁਲਾਈ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆ ਸ਼੍ਰੀ ਜ਼ਸਕਿਰਨਜੀਤ ਸਿੰਘ ਤੇਜਾ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਨੇ ਜਾਣਕਾਰੀ ਦਿੱਤੀ ਕਿ ਜਿਲਾ ਪੁਲਿਸ ਮੁੱਖੀ ਵਲੋਂ ਚਲਾਈ ਗਈ ਮੁਹਿੰਮ ਅਨੁਸਾਰ ਅੱਜ ਸੰਗਰੂਰ ਪੁਲਿਸ ਨੂੰ ਨਾਕੇਬੰਦੀ ਦੌਰਾਨ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਇੰਸਪੈਕਟਰ ਸੀ.ਆਈ.ਏ ਸਟਾਫ਼ ਬਹਾਦਰ ਸਿੰਘ ਵਾਲਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਧੀਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਜੀਵਨ ਸਿੰਘ ਪੁੱਤਰ ਜੋਗਿੰਦਰ ਸਿੰਘ, ਰਵੀ ਸਿੰਘ ਪੁੱਤਰ ਹਰਵਿੰਦਰ ਸਿੰਘ, ਜ਼ਸਵੀਰ ਸਿੰਘ ਪੁੱਤਰ ਹਰਭਜਨ ਸਿਘ,ਸੁਖਜਿੰਦਰ ਸਿੰਘ ਪੁੱਤਰ ਰਾਜਵੀਰ ਸਿੰਘ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਜਿਨਾਂ ਵਿੱਚ ਦੋਸ਼ੀ ਜੀਵਨ ਸਿੰਘ ਪੁੱਤਰ ਜੋਗਿੰਦਰ ਸਿੰਘ ਕੋਲੋਂ ਇੱਕ ਪਿਸਤੌਲ 315 ਬੋਰ ਸਮੇਤ 1 ਰੋਂਦ, ਸੁਖਜਿੰਦਰ ਸਿੰਘ ਉਰਫ ਟਿੰਕੂ ਪੁੱਤਰ ਰਾਜਵੀਰ ਸਿੰਘ ਕੋਲੋਂ ਇੱਕ ਪਿਸਤੌਲ 315 ਬੋਰ ਸਮੇਤ 1 ਰੌਂਦ, ਰਵੀ ਸਿੰਘ ਪੁੱਤਰ ਹਰਵਿੰਦਰ ਸਿੰਘ ਕੌਮ ਮਜਬੀ ਵਾਸੀ ਮੰਗਵਾਲ ਕੋਲੋਂ ਇਕ ਲੋਹੇ ਦੀ ਰਾਡ, ਜਸਵੀਰ ਸਿੰਘ ਉਰਫ ਸੀਰਾ ਪੁੱਤਰ ਹਰਭਜਨ ਸਿੰਘ ਕੋਲੋਂ ਇਕ ਬੇਸਵਾਲ ਅਤੇ ਜਸਵੰਤ ਸਿੰਘ ਉਰਫ ਜਗਵੰਤ ਸਿੰਘ ਉਰਫ ਬੰਟੀ ਪੁੱਤਰ ਦੱਲ ਸਿੰਘ ਕੋਲੋਂ ਹੱਥੀ ਨਲਕਾ ਲੋਹਾ ਬਰਾਮਦ ਹੋਏ। ਪੁਲਿਸ ਨੇ ਦੱਸਿਆ ਕਿ ਦੌਰਾਨੇ ਪੁੱਛਤਾਛ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਚੀਮਾ, ਧੂਰੀ, ਮਾਲੇਰਕੋਟਲਾ ਅਤੇ ਸੰਗਰੂਰ ਵਿਖੇ ਕਈ ਖੋਹ ਕੀਤੀ ਹੋਈ ਚੈਨੀ ਬਰਾਮਦ ਹੋਈ ਹੈ ਜੋ ਕਿ ਉਕਤ ਦੋਸ਼ੀਆਂ ਨੇ ਮੁਥੂਟ ਫਾਇਨਾਂਸ ਵਿਖੇ 19,000 ਦੀ ਗਹਿਣੇ ਧਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਪਹਿਲਾਂ ਵੀ ਕਈ ਥਾਣਿਆਂ ਵਿੱਚ ਖਿਲਾਫ਼ ਪਰਚੇ ਦਰਜ਼ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ 44 ਹਜਾਰ ਦੇ ਕਰੰਸੀ ਨੋਟ ਵੀ ਬਰਾਮਦ ਹੋਏ ਹਨ। ਜਿਨ੍ਹਾਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਬਣਦੀਆਂ ਧਾਰਾਵਾਂ ਲਗਾ ਕੇ ਮੁਕੱਦਮਾ ਦਰਜ਼ ਕਰ ਕੇ ਕਾਰਵਾਈ ਸ਼ੁਰੁ ਕਰ ਦਿੱਤੀ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਉਮਰ 20 ਤੋਂ 25 ਸਾਲ ਦੇ ਦਰਮਿਆਨ ਹੈ।ਇਹ ਨਸ਼ੇ ਖਾਣ ਦੇ ਆਦੀ ਹਨ, ਜਿਸ ਕਾਰਨ ਇਨ੍ਹਾਂ ਨੇ ਕਾਫੀ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ।ਇਹ ਪ੍ਰੈਸ ਕਾਨਫਰੰਸ ਸ਼੍ਰੀ ਪ੍ਰਿਤਪਾਲ ਸਿੰਘ ਥਿੰਘ ਸੀਨੀਅਰ ਪੁਲਿਸ ਕਪਤਾਨ ਸੰਗਰੂਰ ਨੇ ਬੁਲਾਈ ਸੀ ਪਰ ਉਨ੍ਹਾਂ ਨੂੰ ਸ਼੍ਰੀ ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਸੇ ਜ਼ਰੂਰੀ ਮੀਟਿੰਗ ਵਿੱਚ ਬੁਲਾ ਲਿਆ ਜਿਸ ਕਰਕੇ ਪ੍ਰੈਸ ਨੂੰ ਜਾਣਕਾਰੀ ਸ਼੍ਰੀ ਜ਼ਸਕਿਰਨਜੀਤ ਸਿੰਘ ਤੇਜਾ ਕਪਤਾਨ ਪੁਲਿਨ (ਇਨਵੈਸਟੀਗੇਸ਼ਨ ਸੰਗਰੂਰ) ਨੇ ਦਿੱਤੀ।
ਵੱਡੀ ਘਟਨਾ ਨੂੰ ਅੰਜਾਮ ਦੇਣ ਜਾ ਰਹੇ ਗੈਂਗ ਨੂੰ ਸੰਗਰੂਰ ਪੁਲਿਸ ਨੇ ਕੀਤਾ ਕਾਬੂ



