Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਕੇਜਰੀਵਾਲ ਤੇ ‘ਆਪ’ ਲੀਡਰਾਂ ਨੂੰ ਦੇਸ਼ ਤੇ ਪੰਜਾਬ ਲਈ ਪਾਏ ਯੋਗਦਾਨ ਦੀ ਇਕ ਵੀ ਮਿਸਾਲ ਗਿਣਾਉਣ ਦੀ ਚੁਣੌਤੀ

Share this story

ਹਰਿਆਣਵੀ ਕੇਜਰੀਵਾਲ ਦੀ ਪਹੁੰਚ ਪੰਜਾਬ ਵਿਰੋਧੀ ਝ ਕੈਪਟਨ ਹਮੇਸ਼ਾ ਕਿਸਾਨ ਤੇ ਗਰੀਬ ਵਿਰੋਧੀ ਰਿਹਾ
image ਮੋਹਲਾਂ (ਸ੍ਰੀ ਮੁਕਤਸਰ ਸਾਹਿਬ), 10 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਦੇਸ਼ ਤੇ ਖਾਸ ਕਰਕੇ ਪੰਜਾਬ ਲਈ ਪਾਏ ਯੋਗਦਾਨ ਦੀ ਇਕ ਵੀ ਮਿਸਾਲ ਗਿਣਾਉਣ ਦੀ ਚੁਣੌਤੀ ਦਿੱਤੀ ਹੈ। ਅੱਜ ਇੱਥੇ ਲੰਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਵਾਅਦੇ ਅਤੇ ਫੋਕੇ ਨਾਅਰਿਆਂ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦਾ ਨਾ ਤਾਂ ਕੋਈ ਸ਼ਾਨਦਾਰ ਪਿਛੋਕੜ ਹੈ ਅਤੇ ਨਾ ਹੀ ਮੁਲਕ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਪਾਏ ਯੋਗਦਾਨ ਦੀ ਕੋਈ ਗਿਣਾਉਣਯੋਗ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੌਕਾਪ੍ਰਸਤ ਅਤੇ ਦਲ-ਬਦਲੂ ਲੋਕਾਂ ਦਾ ਟੋਲਾ ਹੈ ਜਿਨ੍ਹਾਂ ਨੇ ਸੱਤਾ ਦੀ ਲਾਲਸਾ ਲਈ ਵਾਰ-ਵਾਰ ਪਾਰਟੀਆਂ ਬਦਲੀਆਂ ਹਨ ਅਤੇ ਅਜਿਹੇ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਆਸ ਰੱਖਣੀ ਬਹੁਤ ਵੱਡੀ ਭੁੱਲ ਹੋਵੇਗੀ। ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਦਾ ਇਕਮਾਤਰ ਏਜੰਡਾ ਸੂਬੇ ਵਿੱਚ ਸੱਤਾ ਹਾਸਲ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਸੂਬੇ ਦੇ ਪੇਂਡੂ ਜੀਵਨ ਅਤੇ ਖੇਤੀਬਾੜੀ ਬਾਰੇ ਮੁਢਲੀਆਂ ਗੱਲਾਂ ਦਾ ਵੀ ਗਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦੇ ਲੀਡਰਾਂ ਨੂੰ ਪਿੰਡਾਂ ਬਾਰੇ ਪਤਾ ਹੀ ਨਹੀਂ ਤਾਂ ਪੰਜਾਬ ਵਰਗੇ ਸੂਬੇ ਵਿੱਚ ਪਿੰਡਾਂ ਵਿੱਚ ਰਹਿੰਦੀ ਵੱਡੀ ਗਿਣਤੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਵੇਂ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਸੋਚ ਪੰਜਾਬ ਵਿਰੋਧੀ ਹੈ ਅਤੇ ਦਿੱਲੀ ਸਰਕਾਰ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਸਰਵ-ਉਚ ਅਦਾਲਤ ਵਿੱਚ ਦਿੱਤਾ ਪੰਜਾਬ ਵਿਰੋਧੀ ਹਲਫੀਆ ਬਿਆਨ ਇਸ ਦਾ ਜਿਉਂਦੀ ਜਾਗਦੀ ਸਬੂਤ ਹੈ। ਉਨ੍ਹਾਂ ਕਿਹਾ ਕਿ ਆਪ ਦੀ ਦਿੱਲੀ ਸਰਕਾਰ ਨੇ ਇਸ ਹਲਫੀਆ ਬਿਆਨ ਵਿੱਚ ਪੰਜਾਬ ਦੇ ਪੱਖ ਨੂੰ ਦੇਸ਼ ਵਿਰੋਧੀ ਅਤੇ ਗੈਰ-ਸੰਵਿਧਾਨਕ ਦੱਸਿਆ ਸੀ।
ਸ. ਬਾਦਲ ਨੇ ਕਿਹਾ ਦਿੱਲੀ ਦਾ ਮੁੱਖ ਮੰਤਰੀ ਹਰਿਆਣਾ ਦਾ ਵਾਸੀ ਹੋਣ ਕਰਕੇ ਸੁਭਾਵਿਕ ਹੀ ਆਪਣੇ ਸੂਬੇ ਦੇ ਲੋਕਾਂ ਦੇ ਹਿੱਤ ਪਾਲੇਗਾ ਅਤੇ ਪੰਜਾਬ ਦੇ ਪਾਣੀ ਖੋਹਣ ਦੀ ਕੋਸ਼ਿਸ਼ ਕਰੇਗਾ। ਸੰਗਤ ਦਰਸ਼ਨ ਪ੍ਰੋਗਰਾਮ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਇਹ ਵਿਸ਼ੇਸ਼ ਪ੍ਰੋਗਰਾਮ ਹੈ ਜਿਸ ਦਾ ਮਕਸਦ ਸਮਾਜ ਦੇ ਸਭ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪ੍ਰੋਗਰਾਮ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਂਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵਿਕਾਸ ਤੇ ਭਲਾਈ ਵਿਰੋਧੀ ਕਾਂਗਰਸੀ ਲੀਡਰਾਂ ਨੇ ਹਮੇਸ਼ਾ ਹੀ ਇਸ ਦਾ ਵਿਰੋਧ ਕੀਤਾ ਹੈ।
ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਪੰਜਾਰ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਬੀਬੀ ਵੀਰਪਾਲ ਕੌਰ ਤਰਮਾਲਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਯੂਥ ਅਕਾਲੀ ਆਗੂ ਸ. ਪਰਿਮੰਦਰ ਸਿੰਘ ਕੋਲਿਆਂਵਾਲੀ, ਸ. ਨਵਜਿੰਦਰ ਸਿੰਘ ਕਰਮਗੜ੍ਹ, ਭਾਜਪਾ ਨੇਤਾ ਰਾਕੇਸ਼ ਧੀਂਗੜਾ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਹਾਜ਼ਰ ਸਨ।

WRITTEN BY