Skip to content
Independent perspectives. Global stories.
BREAKING

ਪਾਕਿਸਤਾਨ ਸੁਰੱਖਿਆ ਬਲਾਂ ਨੇ 8 ਅੱਤਵਾਦੀਆਂ ਨੂੰ ਮਾਰਿਆ

Share this story

ਕੋਇਟਾ, 17 ਅਗਸਤ (ਪੀ.ਟੀ.)- ਪਾਕਿਸਤਾਨ ਦੇ ਅਸ਼ਾਂਤ ਦੱਖਣੀ ਪੱਛਮੀ ਸੂਬੇ ਬਲੋਚਿਸਤਾਨ ਪ੍ਰਾਂਤ ‘ਚ ਇਕ ਗੱਡੀ ‘ਤੇ ਹਮਲੇ ਦੀ ਘਟਨਾ ਤੋਂ ਬਾਅਦ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੇ ਦੌਰਾਨ 8 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਬੋਲਨ ਜਿਲ੍ਹੇ ‘ਚ ਰਾਵਲਪਿੰਡੀ ਜਾ ਰਹੀ ਜਫਰ ਐਕਸਪ੍ਰੈਸ ਗੱਡੀ ‘ਚ ਕੀਤੇ ਗਏ ਹਮਲੇ ਤੋਂ ਬਾਅਦ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਜਫਰ ਐਕਸਪ੍ਰੈਸ ਗੱਡੀ ‘ਤੇ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਸੀ। ਹਮਲੇ ਦੇ ਬਾਅਦ ਸੁਰੱਖਿਆ ਬਲਾਂ ਅਤੇ ਹਥਿਆਰਬੰਦ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ।

WRITTEN BY