ਨਵੀਂ ਦਿੱਲੀ- ਭਾਰਤ ਦੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਸਰਜੀਕਲ ਸਟ੍ਰਾਈਕ ਤੋਂ ਬੌਖਲਾਏ ਪਾਕਿਸਤਾਨ ਨੇ ਇਕ ਵਾਰ ਫਿਰ ਅੱਤਵਾਦੀ ਬੁਰਹਾਨ ਵਾਨੀ ਨੂੰ ਸ਼ਹੀਦ ਦੱਸਦੇ ਹੋਏ ਕਿਹਾ ਹੈ ਕਿ ਉਹ ਕੌਮਾਂਤਰੀ ਮੰਚਾਂ ‘ਤੇ ਕਸ਼ਮੀਰ ਦਾ ਮੁੱਦਾ ਉਠਾਉਂਦਾ ਰਹੇਗਾ।ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸੋਮਵਾਰ ਨੂੰ ਆਪਣੀ ਪਾਰਟੀ ਪੀ. ਐੱਮ. ਐੱਲ. (ਐੱਨ.) ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ, ‘‘ਅਸੀਂ ਕਸ਼ਮੀਰ ਦਾ ਮੁੱਦਾ ਕੌਮਾਂਤਰੀ ਪੱਧਰ ‘ਤੇ ਉਠਾਉਂਦੇ ਰਹਾਂਗੇ। ਅਜਿਹਾ ਕਰਨ ‘ਤੇ ਸਾਨੂੰ ਕੋਈ ਨਹੀਂ ਰੋਕ ਸਕਦਾ। ਬੁਰਹਾਨ ਵਾਨੀ ਕਸ਼ਮੀਰ ਦੀ ਸ਼ਾਨ ਸਨ। ਉਹ ਨੌਜਵਾਨ ਕਸ਼ਮੀਰੀ ਆਗੂ ਸਨ। ਵਾਨੀ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ।‘‘ਵਰਣਨਯੋਗ ਹੈ ਕਿ ਸਰਜੀਕਲ ਸਟ੍ਰਾਈਕ ਮਗਰੋਂ ਪਾਕਿਸਤਾਨ ‘ਚ ਕੋਹਰਾਮ ਮਚਿਆ ਹੋਇਆ ਹੈ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ‘ਤੇ ਸੱਤਾ ਧਿਰ ਅਤੇ ਵਿਰੋਧੀ ਪਾਰਟੀਆਂ ਨੇ ਇਕੱਠਾ ਹਮਲਾ ਕਰ ਦਿੱਤਾ ਹੈ।
ਨਵਾਜ਼ ਸ਼ਰੀਫ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ



