ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ ( ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵੀਂਆਂ ਖ਼ਾਲਸਾਈ ਖੇਡਾਂ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਜੋ ਕਿ 20 ਤੋਂ 22 ਅਕਤੂਬਰ ਨੂੰ ਕਰਵਾਈਆਂ ਜਾ ਰਹੀਆਂ ਹਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ 35 ਕਾਲਜਾਂ ਦੇ ਪ੍ਰਿੰਸੀਪਲਾਂ ਦੀ ਇੱਕ ਮੀਟਿੰਗ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ ਡਾ. ਧਰਮਿੰਦਰ ਸਿੰਘ ਉੱਭਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਖਾਲਸਾਈ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਤੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਮੇਜਬਾਨ ਕਾਲਜ ਦੀ ਆਰਗੇਨਾਇਜਰ ਕਮੇਟੀ ਦੇ ਕਵੀਨਰ ਅਤੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। 19 ਅਕਤੂਬਰ ਨੂੰ ਇਨ੍ਹਾਂ ਖਾਲਸਾਈ ਖੇਡਾਂ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਜੱਥੇਦਾਰ ਅਵਤਾਰ ਸਿੰਘ ਹੋਣਗੇ ਤੇ ਪ੍ਰਧਾਨਗੀ ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰਨਗੇ ਅਤੇ 22 ਅਕਤੂਬਰ ਦੇ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਜੱਥੇਦਾਰ ਅਵਤਾਰ ਸਿੰਘ ਸਿੰਘ ਹੋਣਗੇ ਅਤੇ ਪ੍ਰਧਾਨਗੀ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਕਰਨਗੇ। ਇਨ੍ਹਾਂ ਖੇਡਾਂ ਸਬੰਧੀ 19 ਅਕਤੂਬਰ ਨੂੰ ਫੁਲ ਰੀਹਸਲ ਹੋਵਗੀੇ। ਅੱਜ ਦੀ ਮੀਟਿੰਗ ਵਿੱਚ ਪ੍ਰ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਬੁੱਢਲਾਡਾ, ਡਾ. ਸਤਵਿੰਦਰ ਸਿੰਘ ਢਿਲੋਂ ਗੜਦੀਵਾਲਾ, ਡਾ. ਪ੍ਰੀਤਮਹਿੰਦਰਪਾਲ ਸਿੰਘ ਗੜ੍ਹਸ਼ੰਕਰ, ਡਾ. ਸੁਖਦੇਵ ਸਿੰਘ ਪੰਜੋਖੜਾ ਸਾਹਿਬ (ਹਰਿਆਣਾ), ਡਾ. ਰਮਨਜੀਤ ਕੌਰ ਕਰਹਾਲੀ ਸਾਹਿਬ, ਡਾ. ਕੁਲਵੰਤ ਕੌਰ, ਡਾ. ਗੋਬਿੰਦ ਸਿੰਘ, ਡਾ. ਜਸਵੀਰ ਸਿੰਘ, ਪ੍ਰੋ. ਪ੍ਰਭਜੀਤ ਸਿੰਘ, ਡੀਨ ਖੇਡਾਂ ਡਾ. ਸੁੱਚਾ ਸਿੰਘ ਢੇਸੀ, ਡਾ. ਵੰਦਨਾ ਨਰੂਲਾ ਤੇ ਟੀਨਾ ਸਿੰਘ, ਸਹਾਇਕ ਡਾਇਰੈਕਟਰ ਡਾ. ਬਲਵਿੰਦਰ ਸਿੰਘ ਮੀਤ ਸਕੱਤਰ ਐਸ.ਪੀ.ਜੀ.ਸੀ. ਆਦਿ ਹਾਜ਼ਰ ਸਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਸਬੰਧੀ ਮੀਟਿੰਗ



