Skip to content
Independent perspectives. Global stories.
BREAKING

ਐਚ.ਆਈ.ਵੀ/ਏਡਜ਼ ਮਰੀਜ਼ ਦੀ ਪਛਾਣ ਉਜਾਗਰ ਨਹੀਂ ਹੋਣੀ ਚਾਹੀਦੀ : ਹੁਸਨ ਲਾਲ

Share this story

ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) : ਐਚ. ਆਈ. ਵੀ/ਏਡਜ਼ ਪ੍ਰੋਗਰਾਮਾਂ ਦੇ ਤਹਿਤ ਮਰੀਜ਼ਾਂ ਦੀ ਪਹਿਚਾਣ ਅਤੇ ਪੀੜ੍ਹਤ ਕਿੱਥੋਂ ਦਾ ਰਹਿਣ ਵਾਲਾ ਹੈ, ਨੂੰ ਉਜਾਗਰ ਨਹੀਂ ਕੀਤਾ ਜਾਣਾ ਚਾਹੀਦਾ। ਪਰਿਵਾਰ ਭਲਾਈ ਭਵਨ ਵਿਖੇ ਐਚ.ਆਈ.ਵੀ/ਏਡਜ਼ ਕੰਟਰੋਲ ਲਈ ਅੰਤਰ ਡਿਪਾਰਟਮੈਂਟ ਪ੍ਰੋਗਰਾਮ ਚਲਾਉਣ ਲਈ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਸ੍ਰੀ ਹੁਸਨ ਲਾਲ ਨੇ ਇਸ ਸਬੰਧੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ। ਸ੍ਰੀ ਹੁਸਨ ਲਾਲ ਨੇ ਇਕੱਲੇ ਸਿਹਤ ਕਾਰਜ਼ ਐਚ.ਆਈ.ਵੀ/ਏਡਜ਼ Àੁੱਤੇ ਕਾਬੂ ਨਹੀਂ ਪਾ ਸਕਦੇ ਬਲਕਿ ਇਸ ਨੂੰ ਕਾਬੂ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਐਚ.ਆਈ.ਵੀ/ਏਡਜ਼ ਇਕੱਲਾ ਸਿਹਤ ਨਾਲ ਸਬੰਧਤ ਮਸਲਾ ਨਹੀਂ ਹੈ ਬਲਕਿ ਵਿਕਾਸ ਲਈ ਵੀ ਵੱਡਾ ਖਤਰਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਬਹੁਪੱਖੀ ਪਹੁੰਚ ਅਪਣਾ ਕੇ ਐਚ.ਆਈ.ਵੀ/ਏਡਜ਼ ਕੰਟਰੋਲ ਦੇ ਪ੍ਰੋਗਰਾਮਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਲੈ ਕੇ ਜਾਣਾ ਚਾਹੀਦਾ ਹੈ। ਪੰਜਾਬ ਵਿਚ ਟੀਕਿਆਂ ਰਾਹੀਂ ਨਸ਼ੇ ਕਰਨ ਵਾਲਿਆਂ ਦੀ ਗਿਣਤੀ ਤੇ ਚਿੰਤਾ ਜ਼ਾਹਿਰ ਕਰਦਿਆਂ ਹੁਸਨ ਲਾਲ ਨੇ ਕਿਹਾ ਕਿ ਇਨ੍ਹਾਂ ਦੀ ਗਿਣਤੀ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਜਿਆਦਾ ਹੈ ਜੋ ਜਿਸ ਨੂੰ ਕਾਬੂ ਪਾਉਣਾ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਕਾਬੂ ਪਾਉਣ ਲਈ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵਲੋਂ ਨੀਡਲ ਸਰਿੰਜ ਐਕਸਚੇਂਜ ਪ੍ਰੋਗਰਾਮ ਅਤੇ ਓ.ਐਸ.ਟੀ ਪ੍ਰੋਗਰਾਮ ਚਲਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਲਈ ਪੜਤਾਂ ਅਤੇ ਪੇਂਡੂ ਇਲਾਕਿਆਂ ਵਿਚ ਜਾਗਰੂਕਤਾ ਪ੍ਰੋਗਰਾਮ ਵੀ ਚਲਾਏ ਗਏ ਹਨ। ਜਿਸ ਦੇ ਤਹਿਤ ਨੁਕੜ ਨਾਟਕਾਂ ਅਤੇ ਹੋਰਨਾਂ ਸਾਧਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਮਟਿੰਗ ਦੌਰਾਨ ਸ੍ਰੀ ਹੁਸਨ ਲਾਲ ਨੇ ਪੇਂਡੂ ਵਿਕਾਸ ਵਿਭਾਗ, ਲੇਬਰ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਉਹ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰੋਗਰਾਮਾਂ ਨੂੰ ਅਪਣਾ ਕੇ ਆਪਣੇ ਆਪਣੇ ਵਿਭਾਗ ਵਿਚ ਲਾਗੂ ਕਰਨ।ਵੱਖ ਵੱੱਕ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਦਿਵਾਇਆ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੀ ਵਧੀਕ ਡਾਇਰੈਕਟਰ ਡਾ. ਊਸ਼ਾ ਬਾਂਸਲ ਨੇ ਏਡਜ਼ ਕੰਟਰੋਲ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਚਲਾਉਣ ਲਈ ਸਾਂਝੇ ਪ੍ਰੋਗਰਾਮਾਂ ਲਾਗੂ ਕਰਨ ਲਈ ਵਿਉਂਤਬੰਦੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

WRITTEN BY