ਚੰਡੀਗੜ੍ਹ, 16 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ’ਤੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਉਪ ਮੁੱਖ ਮੰਤਰੀ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਅਤੇ ਫਲਸਫ਼ਾ ਮਨੁੱਖਤਾ ਨੂੰ ਸਚਿਆਈ, ਨਿਸ਼ਕਾਮ ਸੇਵਾ, ਹਲੀਮੀ ਅਤੇ ਦਯਾ ਦੇ ਰਾਹ ‘ਤੇ ਚੱਲਣ ਲਈ ਮਾਰਗ ਦਰਸ਼ਨ ਕਰਦਾ ਰਹੇਗਾ।
ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ



