ਨਵੀਂ ਦਿੱਲੀ, 20 ਅਕਤੂਬਰ (ਪੀ. ਟੀ.)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ‘ਚ ਅਹਿਮ ਮੀਟਿੰਗ ਕੀਤੀ ਗਈ ਜਿਸ ‘ਚ ਪਾਕਿਸਤਾਨੀ ਵੱਲੋਂ ਵਾਰ ਵਾਰ ਕੀਤੀ ਜਾ ਰਹੀ ਸੀਜਫਾਇਰ ਦੀ ਉਲੰਘਣਾ ਦੇ ਨਾਲ ਨਾਲ ਅੰਤਰਰਾਸ਼ਟਰੀ ਸਰਹੱਦ ਤੋਂ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ‘ਚ ਕੌਮੀ ਸੁਰੱਖਿਆ ਸਲਾਹਕਾਰ (ਐਨ.ਐੱਸ.ਏ) ਅਜੀਤ ਡੋਭਾਲ, ਰਾਅ ਪ੍ਰਮੁੱਖ, ਗ੍ਰਹਿ ਸਕੱਤਰ ਅਤੇ ਖ਼ੁਫ਼ੀਆ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਦੀ ਕੋਸ਼ਿਸ਼ ‘ਚ ਅੱਤਵਾਦੀ, ਗ੍ਰਹਿ ਮੰਤਰਾਲੇ ‘ਚ ਹੋਈ ਉੱਚ ਪੱਧਰੀ ਮੀਟਿੰਗ



