Skip to content
Independent perspectives. Global stories.
BREAKING

ਚੋਣ ਸਰਵੇਖਣਾਂ ਦੀ ਕੋਈ ਭਰੋਸੇਯੋਗਤਾ ਨਹੀਂ : ਸ. ਬਾਦਲ

Share this story

image ਨੌਸ਼ੇਰਾ ਨਾਲ ਬੰਦਾ (ਪਠਾਨਕੋਟ), 21 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਕੀਤੇ ਐਲਾਨ ਨੂੰ ਸਿਰਫ ਚੋਣ ਸਟੰਟ ਦਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਾਂਗਰਸ ਆਗੂ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਕੇਂਦਰ ਅਤੇ ਸੂਬੇ ਵਿਚ ਕਾਂਗਰਸ ਦੇ ਸੱਤਾ ਵਿਚ ਹੋਣ ਮੌਕੇ ਇਸ ਮੁੱਦੇ ’ਤੇ ਚੁੱਪ ਕਿਉਂ ਵੱਟੀ ਰੱਖੀ। ਅੱਜ ਪਠਾਨਕੋਟ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਸੂਬੇ ਵਿਚ ਸੱਤਾ ’ਚ ਆਉਣ ਦੀਆਂ ਝੂਠੀਆਂ ਉਮੀਦਾਂ ਦੇ ਹੇਠ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਜੇ ਕੈਪਟਨ ਇਸ ਮਾਮਲੇ ਬਾਰੇ ਸੱਚੀ-ਮੁੱਚੀ ਗੰਭੀਰ ਸੀ ਤਾਂ ਉਸ ਨੂੰ ਇਹ ਮੁੱਦਾ ਯੂ.ਪੀ.ਏ-1 ਦੇ ਕਾਰਜਕਾਲ ਦੌਰਾਨ ਉਠਾ ਕੇ ਹਲ ਕਰਵਾਉਣਾ ਚਾਹੀਦਾ ਸੀ ਜਦੋਂ ਉਹ ਸੂਬੇ ਦਾ ਮੁਖੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਕੰਮ ਕਰਨ ਵਿਚ ਵਿਸ਼ਵਾਸ ਰਖਦੀ ਹੈ ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਝੂਠੇ ਅਤੇ ਖੋਖਲੇ ਲਾਰਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਚੋਣਾਂ ਤੋਂ ਪਹਿਲਾਂ ਕੀਤੇ ਜਾ ਰਹੇ ਸਰਵੇਖਣਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਰਵੇਖਣਾਂ ਦੀ ਕੋਈ ਵੀ ਭਰੋਸੇਯੋਗਤਾ ਨਹੀਂ ਹੈ। ਨੌਸ਼ੇਰਾ ਨਾਲ ਬੰਦਾ ਅਤੇ ਫੂਲਦਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਗਤੀਸ਼ੀਲ ਅਤੇ ਦੂਰਦ੍ਰਿਸ਼ਟੀ ਵਾਲੀ ਲੀਡਰਸ਼ਿਪ ਹੇਠ ਐਨ.ਡੀ.ਏ ਸਰਕਾਰ ਘੱਟੋ-ਘੱਟ 25 ਸਾਲ ਦੇਸ਼ ਦੀ ਸੇਵਾ ਕਰੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡੀ.ਆਈ.ਜੀ ਸ੍ਰੀ ਏ.ਕੇ. ਮਿੱਤਲ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਐਸ.ਐਸ.ਪੀ ਸ੍ਰੀ ਰਾਕੇਸ਼ ਕੌਸ਼ਲ ਹਾਜ਼ਰ ਸਨ।

WRITTEN BY