ਪਟਨਾ, 23 ਅਕਤੂਬਰ (ਪੀ. ਟੀ.)- ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਉਨ੍ਹਾਂ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ‘ਚ 30 ਦਸੰਬਰ ਤੋਂ 8 ਜਨਵਰੀ ਤੱਕ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਈਜਾ ਲੈਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਉਚੇਚੇ ਤੌਰ ‘ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਇਸ ਧਾਰਮਿਕ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ‘ਚ ਕੋਈ ਕਸਰ ਨਹੀਂ ਛੱਡੇਗੀ।
ਨਿਤੀਸ਼ ਕੁਮਾਰ ਨੇ ਲਿਆ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਦਾ ਜਾਈਜ਼ਾ



