Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ-ਛੋੜ ਦਿਵਸ ਸਬੰਧੀ ਧਾਰਮਿਕ ਸਮਾਗਮ ਅੱਜ ਤੋਂ

Share this story

image ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੀਵਾਲੀ ਮੌਕੇ ਬੰਦੀ-ਛੋੜ ਦਿਵਸ 30 ਅਕਤੂਬਰ ਦਿਨ ਐਤਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਧਾਰਮਿਕ ਸਮਾਗਮ 29 ਅਕਤੂਬਰ ਤੋਂ ਸ਼ੁਰੂ ਹੋ ਜਾਣਗੇ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ 29,30 ਤੇ 31 ਅਕਤੂਬਰ ਨੂੰ ਦੀਵਾਨਾ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ। ਇਨ੍ਹਾਂ ਸਮਾਗਮਾਂ ਵਿੱਚ ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸਹਿਬਾਨ ਸੰਗਤਾਂ ਨੂੰ ਕੀਰਤਨ ਤੇ ਗੁਰੂ ਇਤਿਹਾਸ ਰਾਹੀਂ ਨਿਹਾਲ ਕਰਨਗੇ। ਤਿੰਨੋਂ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਦੀਵਾਲੀ ਵਾਲੇ ਦਿਨ 30 ਅਕਤੂਬਰ ਨੂੰ ਸ਼ਾਮ 5 ਵਜੇ ਸਿੰਘ ਸਾਹਿਬ ਦਰਸ਼ਨੀ ਡਿਊਢੀ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਦੇਣਗੇ। ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਦੁਪਹਿਰ 1.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕਵੀਸ਼ਰੀ ਜਥੇ ਤੇ ਰਾਤ 8.00 ਵਜੇ ਤੋਂ 2.00 ਵਜੇ ਤੱਕ ਢਾਡੀ ਜਥੇ ਸੰਗਤਾਂ ਨੂੰ ਗੁਰੂ-ਜਸ ਸਰਵਣ ਕਰਾਉਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਹੈ।

WRITTEN BY