Skip to content
Independent perspectives. Global stories.
BREAKING

ਪ੍ਰਾਈਵੇਟ ਕਾਲਜਾਂ ਨੇ ਮਚਾਈ ਹਨੇਰਗਰਦੀ

Share this story

image ਮਾਨਸਾ, 28 ਅਕਤੂਬਰ (ਜੀਵਨ ਕ੍ਰਾਂਤੀ)- ਮਾਨਸਾ ਦੇ ਮਾਤਾ ਸੁੰਦਰੀ ਕਾਲਜ ਵਿਖੇ ਮਾਹੌਲ ਉਸ ਸਮੇਂ ਤਨਾਉ ਪੁੂਰਣ ਹੋ ਗਿਆ ਜਦੋਂ ਪੰਜਾਬੀ ਦੀ  ਪ੍ਰੋਫੈਸਰ ਵੀਰਪਾਲ ਕੌਰ ਨੇ ਇੱਕ ਵਿਦਿਆਰਥਣ ਨੂੁੰ ਜਾਤੀ ਸੂਚਕ ਅਪਸ਼ਬਦ ਕਹੇ ਅਤੇ ਜਦੋਂ ਇੱਕ ਹੋਰ ਵਿਦਿਆਰਥਣ ਵਲੋਂ ਇਸ ਅਪਸ਼ਬਦਾਵਲੀ ਦਾ ਵਿਰੋਧ ਕੀਤਾ ਗਿਆ ਤਾਂ ਪ੍ਰੋਫੈਸਰ ਮਨਰੀਤ ਕੌਰ (ਅੰਗਰੇਜੀ ਵਿਭਾਗ) ਨੇ ਇਸ ਵਿਦਿਆਰਥਣ ਦੇ ਮੂੰਹ ਤੇ ਥੱਪੜ ਵੀ ਮਾਰ ਦਿੱਤਾ। ਇਸ ਸਮੇਂ ਵਿਦਿਆਰਥਣਾਂ ਵਲੋਂ ਲਿਖਤੀ ਤੌਰ ਤੇ ਸ਼ਿਕਾਇਤ ਦੇਣ ਤੋਂ ਬਾਅਦ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ), ਇਨਕਲਾਬੀ ਨੌਜਵਾਨ ਸਭਾ ਅਤੇ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਮੌਕੇ ’ਤੇ ਪਹੁੰਚੇ। ਇਸ ਸਮੇਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਭਾਰਤ ਅੰਦਰ ਮੋਦੀ ਸਰਕਾਰ ਵੱਲੋਂ ਅਤੇ ਪੰਜਾਬ ਅੰਦਰ ਬਾਦਲ ਸਰਕਾਰ ਵੱਲੋਂ ਸਿੱਖਿਆ ਦੇ ਪ੍ਰਾਈਵੇਟਕਰਨ ਵਿੱਚ ਵਾਧਾ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਦੇ ਪਿਛਲੇ ਲੰਬੇ ਸਮੇਂ ਤੋਂ ਵਜ਼ੀਫੇ ਬੰਦ ਪਏ ਹਨ ਅਤੇ ਵਿਦਿਅਕ ਸੰਸਥਾਵਾਂ ਅੰਦਰ ਰੈਗੂਲਰ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਤੇ ਕੋਈ ਭਰਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੀ ਬਾਦਲ ਸਰਕਾਰ ਸੰਗਤ ਦਰਸ਼ਨਾਂ ਦੌਰਾਨ ਅਤੇ ਸਰਕਾਰੀ ਖਰਚੇ ਤੇ ਇਸ਼ਤਿਹਾਰਬਾਜ਼ੀ ਕਰਕੇ ਪੰਜਾਬ ਦੇ ਵਿਕਾਸ ਦਾ ਝੂਠਾ ਢਿੰਡੋਰਾ ਪਿੱਟ ਰਹੀ ਹੈ ਜਦੋਂ ਕਿ ਦੂਜੇ ਪਾਸੇ ਪੰਜਾਬ ਵਿੱਚ ਵਿਸ਼ੇਸ਼ ਕਰਕੇ ਦਲਿਤ ਵਰਗ ਤੇ ਜੁਜ਼ਬਰ ਦੀਆਂ ਘਟਨਾਵਾਂ ਵਿੱਚ ਬੇਥਾਹ ਵਾਧਾ ਹੋ ਰਿਹਾ ਹੈ ਅਤੇ ਅਮਨ ਕਾਨੂੰਨ ਨਾਮ ਦੀ ਚੀਜ਼ ਖਤਮ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਦਲਿਤ ਵਿਦਿਆਰਥਣ ਨਾਲ ਜੋ ਜਾਤੀ ਤੌਰ ’ਤੇ ਬੇਇੱਜ਼ਤ ਕੀਤਾ ਗਿਆ ਅਤੇ ਇੱਕ ਪ੍ਰੋਫੈਸਰ ਵਲੋਂ ਵਿਦਿਆਰਥਣ ਨੂੰ ਥੱਪੜ ਤੱਕ ਮਾਰ ਦਿੱਤਾ ਗਿਆ ਹੈ, ਇਹ ਕੋਈ ਪਹਿਲੀ ਵਿਦਿਆਰਥੀ ਅੱਤਿਆਚਾਰ ਦੀ ਘਟਨਾਂ ਨਹੀਂ ਹੈ। ਇਸਤੋਂ ਪਹਿਲਾਂ ਵੀ ਮੋਦੀ ਸਰਕਾਰ ਦੇ ਸਮੇਂ ਹੀ ਹੈਦਰਾਬਾਦ ਯੂਨੀਵਰਸਿਟੀ ਦੇ ਵਿਦਿਆਰਥੀ ਰੋਹਿਤ ਵੇਮੁਲਾ ਦੇ ਨਾਲ ਵੀ ਅਜਿਹੀ ਘਟਨਾਂ ਵਾਪਰ ਚੁੱਕੀ ਹੈ ਜਿਸਦਾ ਅੰਜਾਮ ਉਸਦੀ ਹੱਤਿਆ ਦੇ ਰੂਪ ਵਿੱਚ ਉਸਨੂੰ ਭੁਗਤਣਾ ਪਿਆ ਸੀ ਅਤੇ ਦੂਸਰੀ ਘਟਨਾਂ ਜਵਾਹਰ ਲਾਲ ਯੂਨੀਵਰਸਿਟੀ ਦਿੱਲੀ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰਨ ਦੀ ਸੀ ਜਿਸਦੇ ਅੰਜਾਮ ਦੇ ਰੂਪ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਉ¤ਪਰ ਦੇਸ਼ ਧ੍ਰੋਹ ਦੇ ਇਲਜ਼ਾਮ ਦੇ ਰੂਪ ਵਿੱਚ ਭੁਗਤਣਾ ਪਿਆ ਸੀ। ਆਗੂਆਂ ਨੇ ਕਿਹਾ ਕਿ ਅਗਰ ਪ੍ਰਸ਼ਾਸਨ ਵੱਲੋਂ 1 ਨਵੰਬਰ (ਮੰਗਲਵਾਰ) ਤੱਕ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੀ ਪ੍ਰੋਫੈਸਰ ਵੀਰਪਾਲ ਕੌਰ (ਪੰਜਾਬੀ ਵਿਭਾਗ) ਅਤੇ ਪ੍ਰੋਫੈਸਰ ਮਨਦੀਪ ਕੌਰ ਵਿਰੁੱਧ ਬਣਦੀ ਫੌਜਦਾਰੀ ਅਤੇ ਅਨੁਸ਼ਾਸਨੀ ਕਾਰਵਾਈ ਨਾਂ ਕੀਤੀ ਗਈ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਮੇਂ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿੱਚ ਵਿਦਿਆਰਥੀ ਜਥੇਬੰਦੀ ਆਇਸਾ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਤੇ ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ, ਨਹਿਰੂ ਮੈਮੋਰੀਅਲ ਸਰਕਾਰ ਕਾਲਜ ਦੇ ਸਕੱਤਰ ਕੁਲਵਿੰਦਰ ਸਿੰਘ ਦਲੇਲ ਸਿੰਘ ਵਾਲਾ, ਇਨਕਲਾਬੀ ਨੌਜਵਾਨ ਸਭਾ ਦੇ ਬਿੰਦਰ ਅਲਖ, ਇਸਤਰੀ ਸਭਾ ਦੇ ਆਗੂ ਨਰਿੰਦਰ ਕੌਰ ਬੁਰਜ ਹਮੀਰਾ, ਆਇਸਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ਼ ਦੇ ਆਗੂ ਸੁਖਦੀਪ ਕੌਰ ਆਦਿ ਹਾਜ਼ਰ ਸਨ।

WRITTEN BY