ਨਵੀਂ ਦਿੱਲੀ, 3 ਨਵੰਬਰ (ਪੀ. ਟੀ.)- ਪਿਛਲੇ ਦਿਨੀਂ ਪਾਕਿਸਤਾਨ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀਆਂ ‘ਤੇ ਜਾਸੂਸੀ ਕਰਨ ਦੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਭਾਰਤ ਵਾਪਸ ਜਾਣ ਲਈ ਕਿਹਾ ਸੀ। ਇਸ ਸੰਬੰਧੀ ਸਫ਼ਾਈ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਉਹ ਪਾਕਿਸਤਾਨ ਵੱਲੋਂ ਭਾਰਤੀ ਅਧਿਕਾਰੀਆਂ ’ਤੇ ਲਗਾਏ ਦੋਸ਼ਾਂ ਨੂੰ ਖ਼ਾਰਜ ਕਰਦੇ ਹਨ।