Skip to content
Independent perspectives. Global stories.
BREAKING

ਛੇਵੇਂ ਡਾ. ਅੰਬੇਡਕਰ ਵਿਸ਼ਵ ਕਬੱਡੀ ਕੱਪ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼

Share this story

image ਸ੍ਰੀ ਅਨੰਦਪੁਰ ਸਾਹਿਬ/ ਰੂਪਨਗਰ, 4 ਨਵੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਛੇਵੇਂ ਕਬੱਡੀ ਵਿਸ਼ਵ ਕੱਪ ਦਾ ਅੱਜ ਇਥੇਂ ਨਹਿਰੂ ਸਟੇਡੀਅਮ ਵਿਖੇ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵਿਸ਼ਵ ਕੱਪ ਦੀ ਸ਼ੁਰੂਆਤ ਦਾ ਰਸਮੀ ਉਦਘਾਟਨ ਕੀਤਾ ਜਦੋਂ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਸਟੇਜ ’ਤੇ ਹੱਥ ਮਿਲਾ ਕੇ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਕਬੱਡੀ ਦਾ ਝੰਡਾ ਲਹਿਰਾਇਆ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਮਾਰਚ ਪਾਸਟ ਤੋਂ ਸਲਾਮੀ ਲਈ। ਉਪ ਮੁੱਖ ਮੰਤਰੀ ਨੇ ਵੱਖ-ਵੱਖ ਦੇਸ਼ਾਂ ਦੇ ਕਬੱਡੀ ਕਪਤਾਨਾਂ ਨਾਲ ਗਲਬਾਤ ਕੀਤੀ।
ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਬੱਡੀ ਦੇ ਇਸ ਮਹਾਂਕੁੰਭ ਵਿਚ ਮਰਦਾਂ ਦੀਆਂ 11 ਅਤੇ ਔਰਤਾਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ। ਮਰਦਾਂ ਦੀਆਂ 11 ਟੀਮਾਂ ਵਿਚ ਭਾਰਤ, ਅਰਜਨਟੀਨਾ, ਅਮਰੀਕਾ, ਇੰਗਲੈਂਡ, ਕੈਨੇਡਾ, ਅਸਟਰੇਲੀਆ, ਈਰਾਨ, ਸਵੀਡਨ, ਤਨਜ਼ਾਨੀਆ, ਕੀਨੀਆ ਅਤੇ ਸਿਆਰਾ ਲਿਓਨ ਸ਼ਾਮਲ ਹਨ ਜਦਕਿ ਮਹਿਲਾਵਾਂ ਦੀਆਂ ਟੀਮਾਂ ਵਿਚ ਭਾਰਤ, ਸਿਆਰਾ ਲਿਓਨ, ਕੀਨੀਆ, ਅਮਰੀਕਾ, ਮੈਕਸੀਕੋ, ਤਨਜ਼ਾਨੀਆ, ਨਿਊਜ਼ੀਲੈਂਡ ਅਤੇ ਸ੍ਰੀ¦ਕਾ ਆਪਸ ਵਿਚ ਭਿੜਣਗੀਆਂ। ਵਿਸ਼ਵ ਕੱਪ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਲਈ ਸੂਬੇ ਵਿੱਚ ਸਿਹਤਮੰਦ ਅਤੇ ਵਿਸ਼ਵ ਪੱਧਰੀ ਖੇਡ ਢਾਂਚਾ ਸਿਰਜਿਆ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਕਲਾਸ ਵਨ ਨੌਕਰੀਆਂ ਦੇਣ ਤੋਂ ਇਲਾਵਾ ਲੱਖਾਂ ਦੇ ਨਗਦ ਇਨਾਮਾਂ ਨਾਲ ਸਨਮਾਨ ਵੀ ਕੀਤਾ ਹੈ।

WRITTEN BY