Skip to content
Independent perspectives. Global stories.
BREAKING

ਕੈਪਟਨ ਦੀ ਚੇਅਰਮੈਨੀ ਹੇਠ ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ

Share this story

image ਨਵੀਂ ਦਿ¤ਲੀ 4 ਨਵੰਬਰ (ਪੰਜਾਬ ਟਾਇਮਜ਼ ਨਿਊਜ਼)- ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮ¤ਦੇ ਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੂਬਾ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਇਸ ਕਮੇਟੀ ਦੇ ਚੇਅਰਮੈਨ ਬਣਾਏ ਗਏ ਹਨ। 34 ਮੈਂਬਰੀ ਇਸ ਕਮੇਟੀ ਵਿੱਚ ਸਾਰੇ ਧੜਿਆਂ ਨੂੰ ਨੁਮਾਇੰਦਗੀ ਦੇਣ ਦਾ ਯਤਨ ਕੀਤਾ ਗਿਆ ਹੈ। ਇਸ ਕਮੇਟੀ ਦਾ ਐਲਾਨ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਕੀਤਾ ਗਿਆ। ਇਸ ਤੋਂ ਇਲਾਵਾ 2 ਹੋਰ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਚੋਣ ਕਮੇਟੀ ਵਿੱਚ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸ੍ਰੀ ਚਰਨਜੀਤ ਸਿੰਘ ਚੰਨੀ, ਸ੍ਰੀਮਤੀ ਅੰਬਿਕਾ ਸੋਨੀ, ਸ. ਪ੍ਰਤਾਪ ਸਿੰਘ ਬਾਜਵਾ, ਬੀਬੀ ਰਜਿੰਦਰ ਕੌਰ ਭੱਠਲ, ਸ੍ਰੀ ਸੁਨੀਲ ਜਾਖੜ, ਸ੍ਰੀ ਐਚਐਸ ਹੰਸਪਾਲ, ਸ੍ਰੀ ਸ਼ਮਸ਼ੇਰ ਸਿੰਘ ਦੂਲੋ, ਸ੍ਰੀ ਵਰਿੰਦਰ ਕਟਾਰੀਆ, ਸ੍ਰੀ ਮਹਿੰਦਰ ਸਿੰਘ ਕੇਪੀ, ਸ੍ਰੀ ਲਾਲ ਸਿੰਘ, ਚੌਧਰੀ ਸੰਤੋਖ ਸਿੰਘ, ਸ੍ਰੀ ਰਵਨੀਤ ਸਿੰਘ ਬਿੱਟੂ, ਸ੍ਰੀ ਅਸ਼ਵਨੀ ਸ਼ੇਖੜੀ, ਸ੍ਰੀ ਕੁਲਜੀਤ ਨਾਗਰਾ, ਸ੍ਰੀ ਕੇਐਲ ਸ਼ਰਮਾ, ਸ੍ਰੀ ਮੁਨੀਸ਼ ਤਿਵਾੜੀ, ਮਹਾਰਾਣੀ ਪਰਨੀਤ ਕੌਰ, ਸ. ਮਨਪ੍ਰੀਤ ਸਿੰਘ ਬਾਦਲ, ਡਾ. ਰਾਜ ਕੁਮਾਰ ਵੇਰਕਾ, ਸ੍ਰੀ ਸੁਰਿੰਦਰ ਸਿੰਗਲਾ, ਸ੍ਰੀ ਬ੍ਰਹਮ ਮਹਿੰਦਰਾ, ਸ੍ਰੀ ਵਿਜੇਇੰਦਰ ਸਿੰਗਲਾ, ਸ. ਅਮਰਿੰਦਰ ਸਿੰਘ ਰਾਜਾਵੜਿੰਗ, ਸ. ਗੁਰਪ੍ਰੀਤ ਸਿੰਘ ਕਾਂਗੜ, ਸ. ਰਾਣਾ ਗੁਰਜੀਤ ਸਿੰਘ, ਸ. ਅਜੈਬ ਸਿੰਘ ਭੱਟੀ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ. ਨਵਤੇਜ ਸਿੰਘ ਚੀਮਾ, ਡਾ. ਰਾਜ ਕੁਮਾਰ ਚੱਬੇਵਾਲ, ਪ੍ਰਧਾਨ ਮਹਿਲਾ ਕਾਂਗਰਸ, ਪ੍ਰਧਾਨ ਯੂਥ ਕਾਂਗਰਸ, ਪ੍ਰਧਾਨ ਐਨਐਸਯੂਆਈ, ਚੀਫ ਆਰਗੇਨਾਈਜ਼ਰ ਸੇਵਾ ਦਲ ਨੂੰ ਸ਼ਾਮਿਲ ਕੀਤਾ ਗਿਆ ਹੈ।

WRITTEN BY