ਨਵੀਂ ਦਿੱਲੀ, 4 ਨਵੰਬਰ (ਪੀ. ਟੀ.)- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਜੀ.ਐੱਸ.ਟੀ ਕਾਊਂਸਲ ਦੀ ਮੀਟਿੰਗ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀ.ਐੱਸ.ਟੀ ਨੂੰ ਲੈ ਕੇ ਸਰਕਾਰ ਨੇ 10 ਮਹੱਤਵਪੂਰਨ ਮਸਲਿਆ ਨੂੰ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਜੀ.ਐੱਸ.ਟੀ ਦੇਸ਼ ‘ਚ ਪਹਿਲੀ ਵਾਰ ਲਾਗੂ ਕੀਤਾ ਜਾ ਰਿਹਾ ਹੈ। ਇਸ ਲਈ ਸਰਕਾਰ ਕੋਈ ਵੀ ਜਲਦਬਾਜ਼ੀ ਨਹੀਂ ਕਰਨਾ ਚਾਹੁੰਦੀ।ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਕੇਂਦਰ ਸਰਕਾਰ ਨੇ ਜੇਐਸਟੀ ਕਰ ਢਾਂਚੇ ’ਤੇ ਸਹਿਮਤੀ ਪ੍ਰਗਟਾਈ ਸੀ।
ਜੀ.ਐੱਸ.ਟੀ ਨੂੰ ਲੈ ਕੇ ਜਲਦੀ ’ਚ ਨਹੀਂ ਸਰਕਾਰ : ਜੇਤਲੀ



