ਜ¦ਧਰ- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜ¦ਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਇਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਕਰਦਿਆਂ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਹਿਚਾਣ ਕੈਫੇ ਮਾਲਕ ਵਲੋਂ ਨਹੀਂ ਕੀਤੀ ਗਈ ,ਸਾਇਬਰ ਕੈਫੇ ਦੀ ਵਰਤੋਂ ਕਰਨ ’ਤੇ ਰੋਕ ਲਗਾਈ ਹੈ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਉਣ ਜਿਸ ਵਿਚ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ,ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ,ਵਰਤੋਂ ਕਰਨ ਵਾਲਾ/ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ ਡਰਾਇਵਿੰਗ ਲਾਇਸੰਸ,ਪਾਸਪੋਰਟ ,ਫੋਟੋ ਕਰੈਡਿਟ ਕਾਰਡ ਨਾਲ ਕਰਨ, ਐਕਟੀਵਿਟੀ ਸਰਵਰ ¦ਗ ਮੁ¤ਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸਦਾ ਰਿਕਾਰਡ ਮੁ¤ਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਣ, ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਇਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ,ਕਿਸੇ ਵਿਅਕਤੀ ਵਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜ¦ਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਅਤੇ ਇਨ੍ਹਾਂ ਕੈਮਰਿਆਂ ਵਿਚ ਘੱਟੋ ਘੱਟ 7 ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਪਰੋਕਤ ਇਹ ਦੋਵੇਂ ਹੁਕਮ 17 ਦਸੰਬਰ ਤੋਂ 16 ਫਰਵਰੀ 2017 ਤੱਕ ਲਾਗੂ ਰਹੇਗਾ।
– ਪੰਜਾਬ ਟਾਇਮਜ਼ ਬਿਊਰੋ



