ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਚੋਣਾਂ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਰਿਕਾਰਡ ਤੋੜ ਜਿੱਤ ਤੇ ਖੁਸ਼ੀ ਪ੍ਰਗਟਾਉਂਦੇ ਹੋਏ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਸ਼੍ਰੀ ਕਮਲ ਸ਼ਰਮਾ ਨੇ ਇਨ੍ਹਾਂ ਚੋਣ ਨਤੀਜਿਆਂ ਨੂੰ ਪੰਜਾਬ ਵਿਧਾਨਸਭਾ ਚੋਣ ਦਾ ਸੈਮਿਫਾਈਨਲ ਦਸਿਆ ਹੈ ਅਤੇ ਦਾਅਵਾ ਕੀਤਾ ਹੈ ਕਿ ਜਨਤਾ ਦਾ ਰੁਝਾਨ ਦਸਦਾ ਹੈ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਲਗਾਤਾਰ ਤੀਸਰੀ ਵਾਰ ਸਰਕਾਰ ਬਣਾਏਗਾ।
ਪ੍ਰੈਸ ਨੂੰ ਜਾਰੀ ਬਿਆਨ ਵਿਚ ਭਾਜਪਾ ਨੇਤਾ ਸ਼੍ਰੀ ਕਮਲ ਸ਼ਰਮਾ ਨੇ ਆਖਿਆ ਕਿ 8 ਨਵੰਬਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਾਲੇਧਨ ਅਤੇ ਭ੍ਰਿਸ਼ਟਾਚਾਰ ਤੇ ਫੈਸਲਾਕੁੰਨ ਚੋਟ ਕਰਦਿਆਂ ਨੋਟਬੰਦੀ ਦੀ ਘੋਸ਼ਨਾ ਕੀਤੀ। ਇਸ ਘੋਸ਼ਨਾ ਤੋਂ ਬਾਅਦ ਗੁਜਰਾਤ, ਮਹਾਰਾਸ਼ਟਰ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਅੰਦਰ ਹੋਏ ਚੋਣਾਂ ਦੌਰਾਨ ਭਾਜਪਾ ਨੂੰ ਭਰਪੂਰ ਹੁੰਗਾਰਾ ਮਿਲਿਆ। ਹੁਨ ਚੰਡੀਗੜ੍ਹ ਦੀ ਜਨਤਾ ਨੇ ਵੀ ਨੋਟਬੰਦੀ ਤੇ ਆਪਣੀ ਪਰਵਾਨਗੀ ਦੀ ਮੋਹਰ ਲਗਾ ਦਿੱਤੀ ਹੈ ਅਤੇ ਪੂਰੇ ਵਿਰੋਧੀ ਧਿਰ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਉਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਨਾਲ ਪ੍ਰਭਾਵਿਤ ਹੋਨ ਵਾਲੇ ਨਹੀਂ ਅਤੇ ਕਾਲੇਧਨ ਅਤੇ ਭਿਸ਼ਟਾਚਾਰ ਖਿਲਾਫ ਛੇੜੀ ਗਈ ਲੜਾਈ ’ਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਆਖਿਆ ਕਿ ਆਮ ਲੋਕਾਂ ਦੇ ਦੁੱਖ ਦਰਦ ਦੇ ਨਾਂ ਤੇ ਨੋਟਬੰਦੀ ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਅਸਲੀਅਤ ਆਮ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਲੋਕਾਂ ਨੂੰ ਪਤਾ ਹੈ ਕਿ ਵਿਰੋਧੀ ਧਿਰ ਆਮ ਲੋਕਾਂ ਦੇ ਨਾਂ ਤੇ ਕਾਲੇਧਨ ਅਤੇ ਭ੍ਰਿਸ਼ਾਟਾਚਾਰ ਦੀ ਵਕਾਲਤ ਕਰ ਰਹੇ ਹਨ। ਸ਼੍ਰੀ ਕਮਲ ਸ਼ਰਮਾ ਨੇ ਇਸ ਇਤਿਹਾਸਿਕ ਜਿੱਤ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਅਮਿਤ ਸ਼ਾਹ, ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ, ਸਾਂਸਦ ਸ਼੍ਰੀਮਤੀ ਕਿਰਨ ਖੇਰ, ਚੰਡੀਗੜ੍ਹ ਭਾਜਪਾ ਪ੍ਰਧਾਨ ਸ਼੍ਰੀ ਸੰਜੇ ਟੰਡਨ, ਮੇਯਰ ਸ਼੍ਰੀ ਅਰੁਣ ਸੂਦ ਨੂੰ ਵਧਾਈ ਦਿੱਤੀ ਹੈ।
-ਪੰਜਾਬ ਟਾਇਮਜ਼ ਬਿਊਰੋ
ਚੰਡੀਗੜ੍ਹ ਚੋਣ ਨਤੀਜੇ ਪੰਜਾਬ ਵਿਧਾਨ ਸਭਾ ਚੋਣ ਦਾ ਸੈਮਿਫਾਈਨਲ : ਕਮਲ ਸ਼ਰਮਾ



