Skip to content
Independent perspectives. Global stories.
BREAKING

ਮਹਿਬੂਬਾ ਮੰਤਰੀ ਮੰਡਲ ’ਚ ਇਕ ਹੋਰ ਮੰਤਰੀ ਸ਼ਾਮਲ

Share this story

1125 ਜੰਮੂ, 17 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸ਼ੁੱਕਰਵਾਰ ਨੂੰ ਆਪਣੇ ਮੰਤਰੀ ਮੰਡਲ ਵਿਚ ਵਾਧਾ ਕਰਦੇ ਹੋਏ ਇਕ ਸਾਬਕਾ ਮੰਤਰੀ ਮੁਹੰਮਦ ਅਲਤਾਫ ਬੁਖਾਰੀ ਨੂੰ ਮੰਤਰੀ ਮੰਡਲ ’ਚ ਸ਼ਾਮਲ ਕੀਤਾ।ਰਾਜਪਾਲ ਐੱਨ.ਐੱਨ. ਵੋਹਰਾ ਨੇ ਰਾਜ ਭਵਨ ਵਿਖੇ ਹੋਏ ਇਕ ਸਮਾਰੋਹ ਦੌਰਾਨ ਬੁਖਾਰੀ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਵਾਧੇ ਨਾਲ ਮਹਿਬੂਬਾ ਮੰਤਰੀ ਮੰਡਲ ਦੇ ਮੈਂਬਰਾਂ ਦੀ ਗਿਣਤੀ ਵਧ ਕੇ 25 ਹੋ ਗਈ ਹੈ।

WRITTEN BY