Skip to content
Independent perspectives. Global stories.
BREAKING

21-22 ਮਾਰਚ ਨੂੰ ਖਾਲਸਾਈ ਸੱਭਿਆਚਾਰਕ ਉਤਸਵ ਕਰਵਾਉਣ ਦਾ ਫੈਸਲਾ

Share this story

ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਣ ਲਈ ਇੱਕ ਅਹਿਮ ਯਤਨ : ਪ੍ਰੋ. ਬਡੂੰਗਰ
image ਚੰਡੀਗੜ੍ਹ, 18 ਫਰਵਰੀ- ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦਾ ਮਿਤੀ 21 ਅਤੇ 22 ਮਾਰਚ, 2017 ਨੂੰ ਖਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਖ਼ਾਲਸਾਈ ਸੱਭਿਆਚਾਰਕ ਉਤਸਵ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਨਾਲ ਮੀਟਿੰਗ ਕਰਦੇ ਹੋਏ ਪ੍ਰੋ. ਬੰਡੂਗਰ ਨੇ ਕਿਹਾ ਕਿ ਅੱਜ ਸਮੇਂ ਦੀ ਇਹ ਬਹੁਤ ਵੱਡੀ ਲੋੜ ਹੈ ਕਿ ਅਸੀਂ ਆਪਣੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਅਤੇ ਸ਼ਾਨਾਮੱਤੇ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਨਾਲ ਜੋੜੀਏ। ਉਨ੍ਹਾਂ ਕਿਹਾ ਕਿ ਇਸ ਉਤਸਵ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਸਾਰੀਆਂ ਉਚੇਰੀ ਵਿਦਿਆ ਸੰਸਥਾਵਾਂ ਦੇ 1000 ਤੋਂ ਵਧੇਰੇ ਵਿਦਿਆਰਥੀ ਵੱਖ ਵੱਖ ਵੰਨਗੀਆਂ ਵਿਚ ਹਿੱਸਾ ਲੈਣਗੇ। ਪ੍ਰੋ. ਬੰਡੂਗਰ ਨੇ ਸਮਾਗਮ ਦੇ ਮਨੋਰਥ ਉੱਪਰ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਨੋਰਥ ਨੌਜਵਾਨ ਵਿਦਿਆਰਥੀਆਂ ਵਿਚ ਪਾਈ ਜਾ ਰਹੀ ਉਦਾਸੀਨਤਾ ਨੂੰ ਦੂਰ ਕਰਕੇ ਉਨ੍ਹਾਂ ਵਿਚ ਆਪਣੀਆਂ ਮਹਾਨ ਪ੍ਰੰਪਰਾਵਾਂ, ਕਦਰਾਂ ਕੀਮਤਾਂ ਅਤੇ ਸੱਭਿਆਚਾਰਕ ਖੂਬਸੂਰਤੀ ਪ੍ਰਤੀ ਚੇਤੰਨਤਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ੳਨ੍ਹਾਂ ਦੱਸਿਆ ਕਿ ਇਸ ਉਤਸਵ ਦੌਰਾਨ ਵਿਦਿਆਰਥੀਆਂ ਦੇ ਵਾਰ ਗਾਇਨ, ਕਵੀਸ਼ਰੀ ਗਾਇਨ, ਧਾਰਮਿਕ ਕਲੀ, ਧਾਰਮਿਕ ਗੀਤ, ਧਾਰਮਿਕ ਕਵਿਤਾ, ਗਰੁੱਪ ਸ਼ਬਦ, ਤਬਲਾ ਵਾਦਨ, ਤੰਤੀ ਸਾਜ ਵਾਦਨ, ਕੋਮਲ ਕਲਾਵਾਂ, ਦਸਤਾਰ ਅਤੇ ਦੁਮਾਲਾ ਸਜਾਉਣ, ਸ਼ੁੱਧ ਗੁਰਬਾਣੀ ਉਚਾਰਨ, ਗੁਰਬਾਣੀ ਕੰਠ, ਧਾਰਮਿਕ/ਇਤਿਹਾਸਕ ਨਾਟਕ, ਨਿਬੰਧ ਲੇਖਣ, ਸਲੋਗਨ ਲੇਖਣ ਅਤੇ ਧਾਰਮਿਕ ਕੁਇੱਜ਼ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੱਖ ਵੱਖ ਇਨਾਮ ਅਤੇ ਟਰਾਫੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਹ ਕੋਸ਼ਿਸ਼ ਕਰ ਰਹੇ ਹਾਂ ਕਿ ਉਪਰੋਕਤ ਸਮਾਗਮ ਦੇ ਜ਼ਰੀਏ ਅਸੀਂ ਨੌਜਵਾਨ ਵਿਦਿਆਰਥੀਆਂ ਨੂੰ ਇੱਕ ਬਦਲਵਾਂ ਸੱਭਿਆਚਾਰ ਦੇ ਸਕੀਏ ਤਾਂ ਜੋ ਉਹ ਮੌਜੂਦਾ ਸਮੇਂ ਦੇ ਪਲੀਤ ਹੋ ਚੁੱਕੇ ਪੇਤਲੇ ਪ੍ਰੋਗਰਾਮਾਂ ਵਿਚੋਂ ਬਾਹਰ ਆ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਚਨਬੱਧ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਸਥਾਰ ਸਹਿਤ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਉੱਪਰ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਵਿਚ ਇਸ ਪ੍ਰੋਗਰਾਮ ਵਿਚ ਬਹੁਤ ਉਤਸ਼ਾਹ ਹੈ ਅਤੇ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋ ਵਾਰ ਉਪਰੋਕਤ ਕਿਸਮ ਦੇ ਸਮਾਗਮ ਕਰ ਚੁੱਕੀ ਹੈ। ਇਸ ਮੀਟਿੰਗ ਵਿਚ ਮੁੱਖ ਸਕੱਤਰ ਸ. ਹਰਚਰਨ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਸਤਵਿੰਦਰ ਸਿੰਘ ਢਿਲੋਂ, ਮੇਜਰ ਜਨਰਲ ਗੁਰਚਰਨ ਸਿੰਘ ਲਾਂਬਾ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਹਰਬੰਸ ਕੌਰ, ਡਾ. ਰਮਨਜੀਤ ਕੌਰ ਅਤੇ ਪ੍ਰੋ. ਪ੍ਰਭਜੀਤ ਸਿੰਘ ਵੀ ਹਾਜ਼ਰ ਸਨ।

WRITTEN BY