ਚੇਨਈ, 19 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਮਰੀਨਾ ਬੀਚ ’ਤੇ ਵਿਰੋਧ ਪ੍ਰਦਰਸ਼ਨ ਕਰਨ ਦੇ ਮਾਮਲੇ ’ਚ ਦਰਮੁਕ ਦੇ ਕਾਰਜਵਾਹਕ ਪ੍ਰਧਾਨ ਐੱਮ.ਕੇ ਸਟਾਲਿਨ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਵਰਕਰਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।ਸਟਾਲਿਨ ਵਿਧਾਨ ਸਭਾ ’ਚ ਭਰੌਸੇ ਦੇ ਵੋਟ ਦੌਰਾਨ ਖੁਦ ’ਤੇ ਅਤੇ ਆਪਣੇ ਵਿਧਾਇਕਾਂ ’ਤੇ ਕਥਿਤ ਹਮਲੇ ਦੇ ਵਿਰੋਧ ’ਚ ਮਰੀਨਾ ਬੀਚ ’ਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਦਰਮੁਕ ਨੇ ਤਾਮਿਲਨਾਡੂ ਦੇ ਸਾਰੇ ਜ਼ਿਲਿਆਂ ‘ਚ ਪਾਰਟੀ ਦਫਤਰਾਂ ‘ਚ 22 ਫਰਵਰੀ ਤੋਂ ਭੁੱਖ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਵਿਧਾਨ ਸਭਾ ’ਚ ਕਾਨੂੰਨ ਦੀ ਉਲੰਘਣਾ ਕਰਨ ਅਤੇ ਜਨਤਕ ਵਿਵਸਥਾ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਉਨ੍ਹਾਂ ਨੂੰ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਰਮੁਕ ਨੇ ਕਾਨੂੰਨ ਦੇ ਤਹਿਤ ਮਨਜ਼ੂਰੀ ਲਏ ਬਿਨਾਂ ਵਿਰੋਧ ਪ੍ਰਦਰਸ਼ਨ ਕੀਤਾ।
ਸਟਾਲਿਨ, ਦਰਮੁਕ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵਿਰੁੱਧ ਕੇਸ ਦਰਜ



