ਤਰਨਤਾਰਨ, 20 ਫਰਵਰੀ (ਚਮਕੌਰ ਸਿੰਘ)- ਜ਼ਿਲ੍ਹਾ ਤਰਨਤਾਰਨ ਵਿੱਚ ਨੌਜਵਾਨ ਮੁੰਡੇ ਅਤੇ ਕੁੜੀਆਾਂ ਨੂੰ ਸਵੈ ਰੁਜਗਾਰ ਰਾਹੀਂ ਆਤਮ ਨਿਰਭਰ ਬਣਾਉਣ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਬਹੁ-ਤਕਨੀਕੀ ਸੰਸਥਾਵਾਂ ਅਤੇ ਆਈ. ਟੀ. ਆਈਜ਼ ਵਿੱਚ ਵਿਦਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੂਰੂ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨਤਾਰਨ ਇੰਜ: ਡੀ.ਪੀ.ਐੱਸ. ਖਰਬੰਦਾ ਨੇ ਅੱਜ ਸਰਕਾਰੀ ਆਈ.ਟੀ.ਆਈ. (ਲੜਕੀਆਂ) ਪਿੰਡ ਕੱਦਗਿੱਲ ਵਿਖੇ ਆਯੋਜਿਤ ਵਿਸ਼ੇਸ ਜਾਗਰੂਕਤਾ ਵਰਕਸ਼ਾਪ ਮੌਕੇ ਦਿੱਤੀ। ਇਸ ਮੌਕੇ ਸ੍ਰੀ ਰਜਨੀਸ਼ ਅਰੋੜਾ ਸਹਾਇਕ ਕਮਿਸ਼ਨਰ ਜਨਰਲ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਗੁਰਭਜਨ ਸਿੰਘ ਲਾਸਾਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਗੁਰਚਰਨ ਸਿੰਘ ਮੁਲਤਾਨੀ, ਸ੍ਰੀ ਬਖਸੀਸ਼ ਸਿੰਘ ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ. (ਲੜਕੀਆਾਂ) ਕੱਦਗਿੱਲ, ਵੱਖ-ਵੱਖ ਬੈਂਕਾਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਵੀ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਕਿੱਤਾ-ਮੁਖੀ ਕੋਰਸਾਂ ਵਿੱਚ ਸਿਖਲਾਈ ਹਾਸਿਲ ਕਰ ਰਹੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੁਆਰਾ ਸਵੈ-ਰੋਜ਼ਗਾਰ ਲਈ ਚਲਾਈਆਾਂ ਜਾ ਰਹੀਆਾਂ ਵੱਖ-ਵੱਖ ਸਕੀਮਾਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਪੈਰਾਾਂ ’ਤੇ ਖੜ੍ਹੀਆਂ ਹੋ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਕਸਦ ਲਈ ਸਰਕਾਰੀ ਆਈ.ਟੀ.ਆਈ.(ਲੜਕੀਆਾਂ) ਕੱਦਗਿੱਲ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਸਹਾਇਤਾ ਨਾਲ ਸਟਿੱਚਿੰਗ ਤੇ ਟੇਲਰਿੰਗ, ਬਿਊਟੀਸ਼ੀਅਨ ਅਤੇ ਸਾਫ਼ਟ ਟੁਆਏ ਮੇਕਿੰਗ ਦੀ ਵਿਸ਼ੇਸ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿੱਥੇ ਵਿਦਿਆਰਥਣਾਂ ਨੂੰ ਸਿਖਲਾਈ ਕਰਨ ਉਪਰੰਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਬੈਕਾਾਂ ਤੋਾਂ ਲੋਨ ਹਾਸਿਲ ਕਰਨ ਵਿੱਚ ਵੀ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲਾ ਰੈੱਡ ਕਰਾਸ ਵੱਲੋਂ 20 ਸਿਲਾਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿੱਤਾਮੁਖੀ ਕੋਰਸ ਕਰ ਰਹੇ ਵਿਦਿਆਰਥੀ ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਮੁੰਡੇ ਕੁੜੀਆਂ ਨੂੰ ਸਰਕਾਰ ਦੀਆਾਂ ਵੱਖ-ਵੱਖ ਸਕੀਮਾਂ ਤਹਿਤ ਉਨ੍ਹਾਂ ਦੀ ਸੁਵਿਧਾ ਅਨੁਸਾਰ ਲੋਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਾਂ ਲਈ ਡੀ.ਆਰ.ਆਈ. ਸਕੀਮ ਤਹਿਤ 4 ਫੀਸਦੀ ਸਾਲਾਨਾ ਵਿਆਜ ਦੀ ਦਰ ’ਤੇ 15 ਹਜ਼ਾਰ ਰੁਪਏ ਤੱਕ ਦੀ ਲੋਨ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਪਣਾ ਕਾਰੋਬਾਰ ਸ਼ੂਰੂ ਕਰਨ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 50 ਹਜ਼ਾਰ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦਾ ਲੋਨ ਲਿਆ ਜਾ ਸਕਦਾ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤਰਨਤਾਰਨ ਤੋਂ ਡਾ. ਪਿਵਰਜੀਤ ਕੌਰ ਵੱਲੋਂ ਕੇਂਦਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਰਟੀਫਿਕੇਟ ਕੋਰਸਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਲੋਨ ਹਾਸਿਲ ਕਰਨ ਲਈ ਲੋੜੀਂਦੇ ਦਸਤਾਾਂਵੇਜਾਾਂ ਸਬੰਧੀ ਅਤੇ ਵੱਖ-ਵੱਖ ਲੋਨ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਤਰਨਤਾਰਨ ਦੀਆਂ ਸਾਰੀਆਂ ਬਹੁ-ਤਕਨੀਕੀ ਸੰਸਥਾਵਾਂ ਅਤੇ ਆਈ. ਟੀ. ਆਈਜ਼ ’ਚ ਹੋਣਗੇ ਜਾਗਰੂਕਤਾ ਪ੍ਰੋਗਰਾਮ : ਡੀ.ਸੀ.



