ਸਮਾਣਾ, 20 ਫਰਵਰੀ (ਪ੍ਰੇਮ ਵਧਵਾ)- ਪਟਿਆਲਾ ਸ਼ਹਿਰੀ ਤੋਂ ਵਿਧਾਇਕਾ ਪ੍ਰਨੀਤ ਕੌਰ ਨੇ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਿਹਨਤ ਨਾਲ ਸੇਵਾ ਕਰ ਰਹੇ ਵਾਰਡ ਨੰ 35 ਦੇ ਇਮਾਨਦਾਰ ਆਗੂ ਰਜਿੰਦਰ ਧੀਮਾਨ ਪੱਪ ਨੂੰ ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਅੱਜ ਇਸ ਮੌਕੇ ਨਿਯੁਕਤੀ ਪੱਤਰ ਦੇਣ ਦੀ ਰਸਮ ਪ੍ਰਨੀਤ ਕੌਰ ,ਕੇ ਕੇ. ਸ਼ਰਮਾ,ਪੀ. ਕੇ² ਪੁਰੀ, ਅਨਿਲ ਮੰਗਲਾ ਅਤੇ ਰਾਜੇਸ਼ ਮੰਡੋਰਾ ਨੇ ਸਾਂਝੇ ਤੌਰ ਤੇ ਅਦਾ ਕੀਤੀ। ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਦੀ ਬਣਨ ਤੇ ਪਟਿਆਲਾ ਨੂੰ ਮਾਡਲ ਸ਼ਹਿਰ ਦੇ ਰੂਪ ਵਿੱਚ ਵਿਕਸਿਤ ਕੀਤਾ ਜਾਵੇਗਾ। ਪਟਿਆਲਾ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਚਹੁੰ ਮੁੱਖੀ ਵਿਕਾਸ ਕੀਤਾ ਜਾਵੇਗਾ ਅਤੇ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਣ ਦਿੱਤੀ ਜਾਵੇਗੀ। ਇਸ ਮੌਕੇ ਰਜਿੰਦਰ ਪੱਪ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵੱਲੋਂ ਮਿਲੀ ਹੋਈ ਇਸ ਅਹਿਮ ਜਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੇ ਹੱਥ ਹੋਰ ਮਜਬੂਤ ਕਰਨਗੇ। ਇਸ ਮੌਕੇ ਗੋਪੀ ਰੰਗੀਲਾ, ਭੁਪਿੰਦਰ ਗੁਪਤਾ, ਸਤਿੰਦਰ ਧੀਮਾਨ, ਬਿੰਨੀ ਧੀਮਾਨ, ਯਸ਼ ਧੀਮਾਨ, ਕੁਸ਼ ਕੁਮਾਰ ਅਤੇ ਮੀਡੀਆ ਸੈੱਲ ਦੇ ਚੇਅਰਮੈਨ ਜਸਵਿੰਦਰ ਜ਼ੁਲਕਾ ਤੋਂ ਇਲਾਵਾ ਹੋਰ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਰਜਿੰਦਰ ਧੀਮਾਨ ਬਣੇ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ



