Skip to content
Independent perspectives. Global stories.
BREAKING

ਕ੍ਰਿਸ਼ਨਾ ਕਾਲਜ਼ ਰੱਲੀ ਵਿਖੇ ਹੋਇਆ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ

Share this story

image ਬਰੇਟਾ, 21 ਫਰਵਰੀ (ਖਾਲਸਾ ਕਾਹਨਗੜ੍ਹ, ਸੁਖਜਿੰਦਰ ਸੰਘਰੇੜੀ)- ਕ੍ਰਿਸ਼ਨਾ ਕਾਲਜ਼ ਰੱਲੀ ਵਿਖੇ ਕੱਲ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ ਲਿਆ ਗਿਆ। ਇਸ ਟੈਸਟ ਵਿੱਚ ਮੈਡੀਕਲ, ਨਾਨ ਮੈਡੀਕਲ, ਆਰਟਸ, ਕਾਮਰਸ, ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਸਾਰੇ ਇਲਾਕੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕ੍ਰਿਸ਼ਨਾ ਕਾਲਜ ਦੇ ਕਮੇਟੀ ਦੇ ਪ੍ਰਬੰਧਕੀ ਨਿਰਦੇਸ਼ਕ ਕਮਲ ਸਿੰਗਲਾ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਪ੍ਰਤੀ ਯੋਗਤਾ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੈਸ਼ਨ 2017ਖ਼18 ਲਈ +1,+2 (ਮੈਡੀਕਲ, ਨਾਨ ਮੈਡੀਕਲ, ਆਰਟਸ, ਕਾਮਰਸ) ਬੀਏ, ਬੀ.ਸੀ.ਏ, ਏ.ਐਨ.ਐ¤ਮ, ਜੀ.ਐਨ.ਐਮ. ਦੇ ਕੋਰਸਾਂ ਵਿੱਚ ਸਾਰੀ ਫੀਸ ਮਾਫ ਕੀਤੀ ਜਾਵੇਗੀ। ਇਸ ਤੋਂ ਇਲਾਵਾ 15ਵੇਂ ਸਥਾਨਾ ਤੱਕ ਦੇ ਬੱਚਿਆਂ ਨੂੰ ਵੀ ਫੀਸ ਵਿੱਚ ਭਾਰੀਛੋਟ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਸਵੀ ਤੇ ਬਾਰਵੀ ਵਿੱਚ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਫੀਸਾਂ ਵਿੱਚ ਛੋਟ ਦਿੱਤੀ ਜਾਵੇਗੀ। ਕਾਲਜ ਇੰਚਾਰਜ ਗੁਰਪ੍ਰੀਤ ਸਿੰਘ ਮੱਲੀ ਨੇ ਦੱਸਿਆ ਕਿ ਟੈਸਟ ਦਾ ਨਤੀਜਾ 25 ਫਰਵਰੀ ਨੂੰ ਕਾਲਜ ਵਿੱਚ ਹੀ ਘੋਸ਼ਿਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੱਤਪਾਲ ਸਿੰਘ ਚਹਿਲ, ਗੁਲਾਬ ਸਿੰਘ ਧਾਕਰ, ਹਰਵਿੰਦਰ ਸਿੰਘ ਸੇਖੋਂ ਬੱਛੂਆਣਾ, ਅਵਤਾਰ ਸਿੰਘ ਆਦਿ ਹਾਜ਼ਰ ਸਨ।

WRITTEN BY