ਤਰਨਤਾਰਨ, 21 ਫਰਵਰੀ (ਚਮਕੋਰ ਸਿੰਘ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਦੇ ਵਿਸ਼ੇਸ਼ ਉਦਮ ਸਦਕਾ ਜ਼ਿਲ੍ਹਾ ਵਿਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਥਾਨਿਕ ਇਨਡੋਰ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਨਸ਼ੇ ਦੀ ਬੀਮਾਰੀ ਤੋਂ ਪੀੜਤ ਵਿਅਕਤੀਆਂ ਅਤੇ ਉਨਾਂ ਦੇ ਪਰਿਵਾਰਾਂ ਸਮੇਤ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਸ਼ਾ ਵਰਕਰਾਂ, ਯੁਵਕ ਕਲੱਬਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਵਿਚੋਂ ਨਸ਼ਿਆਂ ਦੀ ਬੀਮਾਰੀ ਨੂੰ ਖਤਮ ਕਰਨ ਲਈ ਸਾਨੂੰ ਸਾਂਝੇ ਉਪਰਾਲੇ ਕਰਨ ਦੀ ਸਖਤ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਬੀਮਾਰੀ ਹੈ ਅਤੇ ਸਾਨੂੰ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਮੁੜ ਵਸੇਬਾ ਕੇਂਦਰਾਂ ਰਾਹੀਂ ਨਸ਼ਾ ਮੁਕਤ ਹੋ ਕੇ ਦੁਬਾਰਾ ਇਸ ਸਮਾਜ ਦਾ ਅੰਗ ਬਣ ਸਕਣ। ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਜ਼ਿਲੇ ਵਿਚ ਤਿੰਨ ਨਸ਼ਾ ਛੁਡਾਓ ਅਤੇ ਮੁੜ ਵਸੇਬਾ ਕੇ-ਦਰਾਂ ਵਿਚ ਨਸ਼ੇ ਦੀ ਬੀਮਾਰੀ ਦਾ ਇਲਾਜ ਮਾਹਿਰ ਮਨੋਵਿਗਿਆਨੀਆਂ ਵੱਲੋ- ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੰਮ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਬੈਂਕਾਂ ਵੱਲੋ- ਆਪਣੇ ਸਵੈ ਰੁਜ਼ਗਾਰ ਦੇ ਧੰਦੇ ਸ਼ੁਰੂ ਕਰਨ ਲਈ 10 ਹਜਾਰ ਤੋ- ਲੈ ਕੇ 25 ਲੱਖ ਰੁਪਏ ਤੱਕ ਦਾ ਕਰਜਾ ਆਸਾਨ ਕਿਸ਼ਤਾਂ ਤੇ ਬਿਲਕੁੱਲ ਘੱਟ ਵਿਆਜ ਦਰ ਨਾਲ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ’ਤੇ ਸੰਬੋਧਨ ਕਰਦੇ ਹੋਏ ਜ਼ਿਲਾ ਪੁਲੀਸ ਮੁੱਖੀ ਸ੍ਰੀ ਹਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਸਮਾਜ ਦੇ ਲੋਕਾਂ ਨੂੰ ਪੁਲੀਸ ਦਾ ਸਹਿਯੋਗ ਦੇਣ ਦੀ ਲੋੜ ਹੈ। ਇਸ ਮੌਕੇ ’ਤੇ ਮਨੋਰੋਗਾਂ ਦੇ ਮਾਹਰ ਡਾਕਟਰਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਛੱਡ ਕੇ ਨਵੀ- ਜਿੰਦਗੀ ਸ਼ੁਰੂ ਕਰ ਚੁੱਕੇ ਵਿਅਕਤੀਆਂ ਨੇ ਵੀ ਨਸ਼ਾ ਨਾ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਨਹਿਰੂ ਯੁਵਾ ਕੇ-ਦਰ ਦੇ ਵਲੰਟੀਅਰਾਂ ਵਲੋ- ਨਸ਼ਾ ਵਿਰੋਧੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।ਇਸ ਮੌਕੇ ’ਤੇ ਸ੍ਰੀ ਅਮਰਇੰਦਰ ਸਿੰਘ ਗਰੇਵਾਲ ਜ਼ਿਲਾ ਤੇ ਸ਼ੈਸ਼ਨ ਜੱਜ ਤਰਨਤਾਰਨ, ਸ੍ਰੀ ਟੀ.ਪੀ.ਐਸ. ਫੂਲਕਾ ਏ.ਡੀ.ਸੀ. ਜਨਰਲ, ਪ੍ਰੋ. ਰਕੇਸ਼ਪਾਲ ਏ.ਡੀ.ਸੀ. ਵਿਕਾਸ, ਸ੍ਰੀ ਰਜਨੀਸ਼ ਅਰੋੜਾ ਜਨਰਲ ਸਹਾਇਕ, ਸ੍ਰੀ ਰਮਨ ਕੁਮਾਰ ਕੋਛੜ ਜਨਰਲ ਸਹਾਇਕ, ਡਾ. ਸ਼ਮਸ਼ੇਰ ਸਿੰਘ ਸਿਵਲ ਸਰਜਨ, ਡਾ. ਜੇ.ਪੀ.ਐਸ. ਭਾਟੀਆ, ਡਾ. ਬੀ.ਡੀ. ਗਰਗ ਵੀ ਹਾਜ਼ਰ ਸਨ।
ਨਸ਼ੇ ਦੇ ਖਾਤਮੇ ਲਈ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ : ਡੀ.ਸੀ. ਤਰਨਤਾਰਨ



