ਨਵੀਂ ਦਿੱਲੀ, 21 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਮੰਤਰੀ ਵੈਂਕੇਯਾ ਨਾਇਡੂ ਨੇ ਮੰਗਲਵਾਰ ਨੂੰ ਵਿਸ਼ਵਾਸ ਜਤਾਇਆ ਕਿ ਭਾਜਪਾ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਬਹੁਮਤ ਦੇ ਨਾਲ ਜਿਤੇਗੀ, ਨਾਲ ਹੀ ਜ਼ੋਰ ਦਿੱਤਾ ਕਿ ਸਪਾ ਅਤੇ ਬਸਪਾ ਕੇਵਲ ਮੁੱਖ ਵਿਰੋਧੀ ਦਲਾਂ ਦੀ ਭੂਮਿਕਾ ਲਈ ਸੰਘਰਸ਼ ਕਰ ਰਹੀਆਂ ਹਨ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ‘ਗੁਜਰਾਤ ਦੇ ਗਧੇ’ ਟਿੱਪਣੀ ਲਈ ਅਖਿਲੇਸ਼ ਯਾਦਵ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਜਿਸ ਭਾਸ਼ਾ ਦਾ ਇਸਤੇਮਾਲ ਕੀਤਾ ਉਹ ਲੋਕਾਂ ਦੀ ਭਾਸ਼ਾ ਨਹੀਂ ਹੈ।ਵੈਂਕੇਯਾ ਨਾਇਡੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਸਾਨੂੰ ਪੂਰਾ ਵਿਸ਼ਵਾਸ ਹੈ ਕਿ ਉੱਤਰ ਪ੍ਰਦੇਸ਼ ’ਚ ਭਾਜਪਾ ਨੂੰ ਬਹੁਮਤ ਹਾਸਲ ਹੋਵੇਗਾ ਅਤੇ ਉਹ ਸਰਕਾਰ ਬਣਾਵੇਗੀ।ਸਪਾ ਅਤੇ ਬਸਪਾ ਵਿਰੋਧੀ ਦਲ ਦੀ ਭੂਮਿਕਾ ਲਈ ਸੰਘਰਸ਼ ਕਰ ਰਹੇ ਹਨ। ਲੋਕਾਂ ਨੂੰ ਇਹ ਤੈਅ ਕਰਨਾ ਹੈ ਕਿ ਸਪਾ ਅਤੇ ਬਸਪਾ ‘ਚੋਂ ਕਿਹੜੀ ਮੁੱਖ ਵਿਰੋਧੀ ਪਾਰਟੀ ਹੋਵੇਗੀ।
ਭਾਜਪਾ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਰੇਗੀ ਜਿੱਤ ਹਾਸਲ : ਨਾਇਡੂ



