ਸ਼ੰਭੂ- ਇਨੈਲੋ ਵੱਲੋਂ 23 ਫਰਵਰੀ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਖ਼ੁਦਾਈ ਸ਼ੁਰੂ ਕਰਨ ਦੀ ਦਿੱਤੀ ਗਈ ਧਮਕੀ ਨੂੰ ਲੈ ਕੇ ਸ਼ੰਭੂ ਬੈਰੀਅਰ ਪੁਲਿਸ ਛਾਉਣੀ ‘ਚ ਤਬਦੀਲ ਹੋ ਚੁੱਕਾ ਹੈ ਤੇ ਵੱਖ ਵੱਖ ਜ਼ਿਲਿਆਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਪੁਲਿਸ ਮੁਲਾਜ਼ਮ ਸ਼ੰਭੂ ਪਹੁੰਚ ਗਏ ਹਨ। ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਨੇ ਵੀ ਸ਼ੰਭੂ ਬੈਰੀਅਰ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।



