Skip to content
Independent perspectives. Global stories.
BREAKING

ਡੀ.ਸੀ. ਬਰਨਾਲਾ ਵੱਲੋਂ ਸਾਰੇ ਵਿਭਾਗਾਂ ਨੂੰ ਦਫ਼ਤਰਾਂ ’ਚ ਆਰਟੀਆਈ ਰਜਿਸਟਰ ਲਗਾਉਣ ਦੀ ਸਖ਼ਤ ਹਦਾਇਤ

Share this story

ਬਰਨਾਲਾ, 23 ਫਰਵਰੀ (ਨਿਰਮਲ ਸਿੰਘ ਪੰਡੋਰੀ)- ਡਿਪਟੀ ਕਮਿਸ਼ਨਰ ਸ. ਅਮਰ ਪ੍ਰਤਾਪ ਸਿੰਘ ਵਿਰਕ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਉਨ੍ਹਾਂ ਸਰਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ 47-ਏ ਅਤੇ ਏ.ਜੀ. ਪੰਜਾਬ ਵੱਲੋਂ ਆਡਿਟ ਦੌਰਾਨ ਕੱਢੀ ਗਈ ਰਕਮ ਦੀ ਵਸੂਲੀ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਜ਼ਮੀਨਾਂ ਦੀਆਂ ਜਮਾਂਬੰਦੀਆਂ, ਨਿਸ਼ਾਨਦੇਹੀਆਂ, ਇੰਤਕਾਲ, ਖਸਰਾ ਗਿਰਦਾਵਰੀ ਅਤੇ ਖਾਨਗੀ ਤਕਸੀਮਾਂ ਦੇ ਮਾਮਲੇ ਤੁਰੰਤ ਨਿਪਟਾਏ ਜਾਣ ਅਤੇ ਬਕਾਇਆ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵੱਡੀ ਰਕਮ ਦੇ ਲੋਨ ਦੀ ਰਿਕਵਰੀ ਵੀ ਪਹਿਲ ਦੇ ਆਧਾਰ ਤੇ ਕੀਤੀ ਜਾਵੇ। ਵਿਰਕ ਨੇ ਆਰ.ਟੀ.ਆਈ. ਐਕਟ  ਸੰਬੰਧੀ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਰ.ਟੀ.ਆਈ. ਐਕਟ ਤਹਿਤ ਮੰਗੀ ਸੂਚਨਾ ਤੁਰੰਤ ਦਿੱਤੀ ਜਾਵੇ ਅਤੇ ਆਰ.ਟੀ.ਆਈ. ਐਕਟ ਤਹਿਤ ਆਉਂਦੀਆਂ ਅਰਜ਼ੀਆਂ ਲਈ ਵੱਖਰਾ ਰਜਿਸਟਰ ਲਗਾਇਆ ਜਾਣਾ ਯਕੀਨੀ ਬਣਾਇਆ ਜਾਵੇ। ਸ. ਵਿਰਕ ਨੇ ਕਿਹਾ ਕਿ ਦਫ਼ਤਰਾਂ ਵਿੱਚ ਪਏ ਵਾਧੂ ਸਮਾਨ ਨੂੰ ਜਲਦ ਤੋਂ ਜਲਦ ਵੀਡ ਆਊਟ ਕੀਤਾ ਜਾਵੇ ਅਤੇ ਇਸ ਦੀ ਰਿਪੋਰਟ ਭੇਜੀ ਜਾਵੇ।ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਗੋ ਸੇਫ ਵਾਹਨ ਸਕੀਮ ਅਧੀਨ ਸਕੂਲਾਂ ਵਿੱਚ ਜਾਂਚ ਦੌਰਾਨ 6 ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀਆਂ ਹਦਾਇਤਾਂ ਵੀ ਕੀਤੀਆਂ ਅਤੇ ਜ਼ਿਲ੍ਹੇ ਵਿੱਚ ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਜਨਤਕ ਥਾਂਵਾਂ ਤੇ ਸਿਗਰਟ ਨੋਸ਼ੀ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਵਿਭਾਗਾਂ ਦੇ ਮੁਖੀਆਂ ਨੂੰ ਵੀ ਸਿਗਰਟ ਨੋਸ਼ੀ ਦੇ ਚਲਾਨ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਵੇਚਣ ਤੇ ਪਾਬੰਦੀ ਹੈ। ਡਿਪਟੀ ਕਮਿਸ਼ਨਰ ਨੇ ਮਿਡ ਡੇ ਮੀਲ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖਾਣ ਲਈ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦੀ ਗੁਣਵੱਤਾ ਨੂੰ ਚੈੱਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪ੍ਰਬੰਧ ਮੁਕੰਮਲ ਕਰਨ ਲਈ ਅਤੇ ਵਿਸ਼ੇਸ਼ ਤੌਰ ’ਤੇ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਨੂੰ ਸਹੀਂ ਢੰਗ ਨਾਲ ਚਲਾਉਣ ਲਈ ਸਕੂਲੀਂ ਕਮੇਟੀਆਂ ਤੋਂ ਮਦਦ ਲੈਣ ਲਈ ਜੋਰ ਦਿੱਤਾ ਤਾਂ ਜੋ ਪਖਾਨਿਆਂ ਵਿੱਚ ਸਾਫ-ਸਫ਼ਾਈ ਅਤੇ ਪਾਣੀ ਦਾ ਸਹੀ ਪ੍ਰਬੰਧ ਕੀਤਾ ਜਾ ਸਕੇ। ਇਸ ਦੌਰਾਨ ਜਿਲ੍ਹਾ ਭਲਾਈ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਸ਼ਗਨ ਸਕੀਮ ਦੇ ਨਵੰਬਰ, 2016 ਤੱਕ ਦੇ ਕੇਸ ਮੁਕੰਮਲ ਕਰ ਦਿੱਤੇ ਗਏ ਹਨ ਅਤੇ ਲਾਭਪਾਤਰੀਆਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।ਇਸ ਦੌਰਾਨ ਸੁਵਿਧਾ ਕੇਂਦਰ ਦੀ ਪੈਡੇਂਸੀ, ਆਰ ਟੀ ਐਸ, ਈ-ਡਿਸਟ੍ਰਿਕਟ, ਆਰ ਟੀ ਆਈ, ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ, ਤੰਬਾਕੂ ਕੰਟਰੋਲ, ਨੈਸ਼ਨਲ ਹੈਲਥ ਮਿਸ਼ਨ, ਡਰਗੱਜ, ਜਨ ਔਸ਼ਧੀ ਕੇਂਦਰ, ਸਰਵ ਸਿੱਖਿਆ ਅਭਿਆਨ, ਨਾਪ ਤੋਲ, ਕਿਰਤ ਸੇਵਾਵਾਂ, ਨਰੇਗਾ ਦੇ ਕੰਮਾਂ, ਐਮ ਪੀ ਲੈਂਡ ਅਤੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਆਦਿ ਦੀਆਂ ਮਹੀਨਾਵਾਰ ਮੀਟਿੰਗਾਂ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤਂੋ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਪਾਲ ਕੌਰ ਸਿੱਧੂ, ਐੱਸ.ਡੀ.ਐੱਮ. ਬਰਨਾਲਾ ਮੈਡਮ ਅਮ੍ਰਿਤ ਸਿੰਘ, ਐੱਸ.ਡੀ.ਐੱਮ. ਤਪਾ ਵਰਿੰਦਰ ਸਿੰਘ, ਸਹਾਇਕ ਕਮਿਸ਼ਨਰ ਅਮਰਿੰਦਰ ਸਿੰਘ ਮੱਲ੍ਹੀ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ, ਡੀ.ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਰੁਣ ਕੁਮਾਰ ਜਿੰਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।

WRITTEN BY