Skip to content
Independent perspectives. Global stories.
BREAKING

ਸੰਗਰੂਰ ਪੁਲਿਸ ਨੇ ਸਮੈਕ ਸਮੇਤ ਦੋ ਔਰਤਾਂ ਫੜੀਆਂ

Share this story

ਸੰਗਰੂਰ, 24 ਫਰਵਰੀ (ਹਰਜੀਤ ਸਿੰਘ ਹਸਨਪੁਰੀ, ਜਤਿੰਦਰ ਸ਼ਰਮਾ)-ਸ਼੍ਰੀ ਇੰਦਰਬੀਰ ਸਿੰਘ ਆਈ.ਪੀ.ਐਸ, ਐਸ.ਐਸ.ਪੀ ਸੰਗਰੂਰ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਥਾਣੇਦਾਰ ਕੁਲਵੰਤ ਕੌਰ ਮੁੱਖ ਅਫ਼ਸਰ ਥਾਣਾ ਸੰਦੌੜ ਸਮੇਤ ਪੁਲਿਸ ਪਾਰਟੀ ਅਤੇ ਕਾਊਂਟਰ ਇੰਟੈਲੀਜੈਂਸੀ ਦੇ ਸਬ ਇੰਸਪੈਕਟਰ ਬੂਟਾ ਖਾਂ ਅਤੇ ਸਾਥੀ ਕਰਮਚਾਰੀਆਂ ਨੇ ਸਪੈਸ਼ਲ ਨਾਕਾਬੰਦੀ ਦੌਰਾਨੇ ਪਿੰਡ ਸ਼ੇਰਵਾਨੀ ਕੋਟ ਮੇਨ ਰੋਡ ਮਾਲੇਰਕੋਟਲਾ ਰਾਏਕੋਟ ਰੋਡ ਤੋਂ ਬਲਵੀਰ ਸਿੰਘ ਪੁੱਤਰ ਜੰਗੀਰ ਸਿੰਘ, ਭੂਰੋ ਪਤਨੀ ਕੁੰਦਨ ਸਿੰਘ, ਨੂੰ 1 ਕਿਲੋ 300 ਗ੍ਰਾਮ ਸਮੈਕ ਸਮੇਤ ਦਬੋਚ ਲਿਆ ਅਤੇ ਦੋਸ਼ੀਆਂ ਦੇ ਖਿਲਾਫ਼ ਐਨ.ਡੀ.ਪੀ.ਸੀ ਐਕਟ ਅਧੀਨ ਥਾਣਾ ਸੰਦੌੜ ਵਿੱਚ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ।ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।ਪੁਲਿਸ ਮੁੱਖੀ ਨੇ ਕਿਹਾ ਕਿ ਇਨਾਂ ਦੋਸ਼ੀਆਂ ਤੋਂ ਪਤਾ ਲੱਗੇਗਾ ਕਿ ਇਨ੍ਹਾਂ ਨੂੰ ਸਮੈਕ ਕਿਥੋਂ ਸਪਲਾਈ ਹੈ ਅਤੇ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜ੍ਹੀ ਗਈ ਸਮੈਕ ਦੀ ਬਾਜ਼ਾਰੀ ਕੀਮਤ ਲਗਭਗ 7 ਕਰੋੜ ਰੁਪਏ ਹੈ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ 2 ਔਰਤਾਂ ਅਤੇ ਇੱਕ ਨੌਜਵਾਨ ਸ਼ਾਮਲ ਹੈ, ਗ੍ਰਿਫ਼ਤਾਰ ਕੀਤੀਆਂ 2 ਔਰਤਾਂ ਵਿੱਚੋਂ ਇੱਕ ਔਰਤ ਨੌਜਵਾਨ ਅਤੇ ਇੱਕ ਔਰਤ ਲਗਭਗ ਅੱਧਖੜ੍ਹ ਉਮਰ ਦੀ ਹੈ।

WRITTEN BY